ਕੋਲਾ ਘਪਲੇ ਮਾਮਲੇ ‘ਚ ਦਿਲੀਪ ਰਾਇ ਨੂੰ ਤਿੰਨ ਸਾਲਾਂ ਦੀ ਕੈਦ
ਨਵੀਂ ਦਿੱਲੀ। ਰਾਜਧਾਨੀ ਦਿੱਲੀ ਦੀ ਇੱਕ ਸਥਾਨਕ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਦਿਲੀਪ ਰਾਇ ਨੂੰ ਕੋਲਾ ਘਪਲੇ ‘ਚ ਤਿੰਨੇ ਸਾਲਾਂ ਦੀ ਸਜ਼ਾ ਸੁਣਾਈ ਹੈ।
ਅਦਾਲਤ ਨੇ ਸਾਬਕਾ ਮੰਤਰੀ ਨੂੰ 1999 ਦੇ ਝਾਰਖੰਡ ਕੋਲਾ ਘਪਲੇ ‘ਚ ਤਿੰਨ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ। ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਸਰਕਾਰ ‘ਚ ਰਾਜ ਮੰਤਰੀ ਰਹੇ ਰਾਇ ਨੂੰ ਇਸ ਮਹੀਨੇ ਦੀ ਸ਼ੁਰੂਆਤ ‘ਚ ਹੋਰਨਾਂ ਲੋਕਾਂ ਦੇ ਨਾਲ ਦੋਸ਼ੀ ਠਹਿਰਾਇਆ ਗਿਆ ਸੀ। ਕੇਂਦਰੀ ਜਾਂਚ ਬਿਊਰੋ ਦੇ ਵਿਸ਼ੇਸ਼ ਜਸਟਿਸ ਨੇ ਉਸ ਸਮੇਂ ਕੋਲਾ ਮੰਤਰਾਲੇ ਦੇ ਅਧਿਕਾਰੀ ਰਹੇ ਦੋ ਹੋਰ ਲੋਕਾਂ ਨੂੰ ਜੇਲ੍ਹ ਦੀ ਸਜ਼ਾ ਸੁਣਾਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.