ਡਿੰਪਾ ਵਲੋਂ ਕਰੋਨਾ ਨਾਲ ਲੜ ਰਹੇ ਪੰਜਾਬ ਨਾਲ ਕੇਂਦਰ ਸਰਕਾਰ ਤੇ ਵਿਤਕਰਾ ਕਰਨ ਦਾ ਦੋਸ਼

ਪੰਜਾਬ ਨੂੰ ਤੁਰੰਤ ਆਰਥਿਕ ਮਦਦ ਦਿੱਤੀ ਜਾਵੇ

ਪੰਜਾਬ ਦਾ ਜੀਐਸਟੀ ਦਾ ਪੈਸਾ ਤੁਰੰਤ ਜਾਰੀ ਕੀਤਾ ਜਾਵੇ

ਅੰਮ੍ਰਿਤਸਰ, (ਰਾਜਨ ਮਾਨ) ਹਲਕਾ ਖਡੂਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕੇਂਦਰ ਸਰਕਾਰ ਤੇ ਕਰੋਨਾ ਦੀ ਮਾਰ ਨਾਲ ਲੜ ਰਹੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਡਿੰਪਾ ਨੇ ਕਿਹਾ ਕਿ ਅੱਜ ਕਰੋਨਾ ਦੀ ਭਿਆਨਕ ਬਿਮਾਰੀ ਨਾਲ ਪੰਜਾਬ ਵੀ ਪੂਰੀ ਤਰ੍ਹਾਂ ਜੂਝ ਰਿਹਾ ਹੈ ਪਰ ਦੁੱਖ ਵਾਲੀ ਗੱਲ ਹੈ ਕਿ ਮੋਦੀ ਸਰਕਾਰ ਨੇ ਅਜੇ ਤੱਕ ਪੰਜਾਬ ਨੂੰ ਕੋਈ ਵੀ ਇਸ ਸਬੰਧੀ ਸਹਾਇਤਾ ਨਹੀਂ ਦਿੱਤੀ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਬ ਨਾਲ ਜਾਣਬੁੱਝ ਕੇ ਵਿਤਕਰਾ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਹਾਲਾਤ ਦਿਨ ਬ ਦਿਨ ਚਿੰਤਾਜਨਕ ਹੋ ਰਹੇ ਹਨ ਅਤੇ ਰੋਜ਼ ਕਰੋਨਾ ਦੇ ਨਵੇਂ ਕੇਸ ਆ ਰਹੇ ਹਨ ਉਨ੍ਹਾਂ ਕਿਹਾ ਕਿ ਇੱਕ ਪਾਸੇ ਤੇ ਪੰਜਾਬ ਕੋਰੋਨਾ ਦੇ ਖ਼ਿਲਾਫ਼ ਸਬ ਤੋਂ ਮੋਹਰੀ ਹੈ ਤੇ ਉਸ ਨੇ ਦੇਸ਼ ਨੂੰ ਰਾਹ ਵਿਖਾਇਆ ਹੈ ਪਰ ਦੂੱਜੇ ਪਾਸੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਕੋਈ ਵੀ ਸਹਾਇਤਾ ਨਹੀਂ ਦਿੱਤੀ ਜਾ ਰਹੀ ਅੱਜ ਤੱਕ ਪੰਜਾਬ ਨੂੰ ਕੋਰੋਨਾ ਨਾਲ ਲੜਨ ਵਾਸਤੇ ਜ਼ਰੂਰੀ ਸਮਾਨ ਵੀ ਮੁਹੱਈਆ ਨਹੀਂ ਕਰਵਾਇਆ ਜਿਸ ਵਿੱਚ ਵੈਂਟੀਲਟਰ, ਸਿਹਤ ਸਟਾਫ ਲਈ ਕਪੜੇ, ਮਾਸਕ ਅਤੇ ਸਪੈਸ਼ਲ ਕਿੱਟਾਂ ਸ਼ਾਮਲ ਹਨ

ਡਿੰਪਾ ਨੇ ਕਿਹਾ ਕਿ ਇਸ ਲੜਾਈ ਨਾਲ ਲੜਨ ਲਈ ਅੱਜ ਪੰਜਾਬ ਨੂੰ ਪੈਸੇ ਦੀ ਬਹੁਤ ਲੋੜ ਹੈ ਅਤੇ ਕੇਂਦਰ ਨੇ ਹੋਰ ਮੱਦਦ ਦੇਣ ਦੀ ਥਾਂ ਪੰਜਾਬ ਦਾ ਜੀਐਸਟੀ ਦਾ 6552 ਕਰੋੜ ਰੁਪਏ ਦਾ ਬਕਾਇਆ ਵੀ ਨਹੀਂ ਦਿੱਤਾ ਸਾਨੂੰ ਸਾਰਿਆਂ ਨੂੰ ਇਸ ਵਿੱਚ ਜੋਗਦਾਨ ਪਾਉਣਾ ਚਾਹੀਦਾ ਹੈ ਡਿੰਪਾ ਨੇ ਕਿਹਾ ਕਿ ਪੰਜਾਬ ਹੀ ਦੇਸ਼ ਦਾ ਪਹਿਲਾ ਰਾਜ ਹੈ ਜਿਸ ਨੇ ਇਸ ਭਿਆਨਕ ਕਰੋਪੀ ਨਾਲ ਨਜਿੱਠਣ ਲਈ ਸਭ ਤੋਂ ਪਹਿਲਾਂ ਰਾਜ ਵਿੱਚ ਕਰਫਿਊ ਲਗਾ ਕੇ ਆਪਣੇ ਲੋਕਾਂ ਦੀ ਰੱਖਿਆ ਲਈ ਕਦਮ ਚੁੱਕੇ ਸਨ

ਉਹਨਾਂ ਕਿਹਾ ਕਿ  ਕੇਂਦਰ ਸਰਕਾਰ ਆਪਣੀਆਂ ਰਾਜ ਸਰਕਾਰਾਂ ਨੂੰ ਦਿਲ ਖੇਲਕੇ ਮੱਦਦ ਦੇ ਰਹੀ ਹੈ ਅਤੇ ਪੰਜਾਬ ਨੂੰ ਜਾਣਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਵਾਇਰਸ ਨਾਲ ਲੜਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਜੇਕਰ ਹਾਲਾਤ ਕਾਬੂ ਵਿੱਚ ਹਨ ਤਾਂ ਇਹ ਕੈਪਟਨ ਅਮਰਿੰਦਰ ਸਿੰਘ ਦੀ ਹੀ ਦੇਣ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕੇਂਦਰ ਦੀ ਮਦਦ ਦੇ ਹੀ ਆਪਣੇ ਲੋਕਾਂ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰ ਰਹੀ ਹੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਗਰੀਬਾਂ ਦੇ ਘਰਾਂ ਵਿੱਚ ਛੇ ਛੇ ਮਹੀਨੇ ਦਾ ਰਾਸ਼ਨ ਪਹੁੰਚਾਇਆ ਗਿਆ ਹੈ

ਉਨ੍ਹਾਂ ਅੱਗੇ ਕਿਹਾ ਕਿ ਕਣਕ ਦੀ ਫਸਲ ਪੱਕ ਚੁੱਕੀ ਹੈ ਤੇ ਵਿਕਣ ਵਾਸਤੇ ਆਉਣ ਨੂੰ ਤਿਆਰ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰੀ ਖਰੀਦ ਏਜੰਸੀਆਂ ਨੂੰ ਕਿਸਾਨਾਂ ਦੀ ਕਣਕ ਪਹਿਲ ਦੇ ਆਧਾਰ ਦੇ ਖਰੀਦਣ ਲਈ ਆਦੇਸ਼ ਜਾਰੀ ਕੀਤੇ ਜਾਣ ਅਤੇ ਇਸ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਲਈ ਕੈਸ਼ ਕਰੈਡਿਟ ਲਿਮਟ ਵੀ ਜਾਰੀ ਕੀਤਾ ਜਾਵੇ ਇਸ ਤੋਂ ਇਲਾਵਾ ਕਣਕ ਵਾਸਤੇ ਬਾਰਦਾਨੇ ਦਾ ਪ੍ਰਬੰਧ ਕੀਤਾ ਜਾਵੇ

ਪੰਜਾਬ ਦੇ ਗੋਦਾਮ ਭਰੇ ਪਏ ਨੇ ਤੇ ਗਰੀਬ ਲੋਕਾਂ ਨੂੰ ਇੱਥੋਂ ਚੌਲ ਤੇ ਕਣਕ ਦਿੱਤੀ ਜਾਵੇ ਤਾਂ ਜੋ ਆ ਰਹੀ ਨਵੀਂ ਫ਼ਸਲ ਦੇ ਰੱਖਣ ਵਾਸਤੇ ਥਾਂ ਬਣ ਸਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਉਹ ਸਰਕਾਰ ਦਾ ਸਾਥ ਦੇਣ ਅਤੇ ਸਰਕਾਰੀ ਹੁਕਮਾਂ ਦਾ ਪਾਲਣ ਕਰਦੇ ਹੋਏ ਆਪਣੇ ਘਰਾਂ ਵਿੱਚ ਹੀ ਰਹਿਣ ਤਾਂ ਜੋ ਸਾਰੇ ਮਿਲਕੇ ਇਸ ਜੰਗ ਨੂੰ ਜਿੱਤ ਸਕੀਏ ਉਨ੍ਹਾਂ ਇਸ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਲਈ ਆਪਣੀ ਜਾਨ ਤਲੀ ਤੇ ਰੱਖ ਕੇ ਡਿਊਟੀ ਨਿਭਾ ਰਹੇ ਡਾਕਟਰ, ਨਰਸਾਂ ਤੇ ਪੁਲਿਸ ਕਰਮਚਾਰੀਆਂ ਨੂੰ ਸਲੂਟ ਕਰਦਿਆਂ ਕਿਹਾ ਕਿ ਅੱਜ ਉਹਨਾਂ ਦੀ ਬਦੌਲਤ ਪੰਜਾਬ ਦੇ ਲੋਕ ਆਰਾਮ ਦੀ ਨੀਂਦ ਸੌਂ ਰਹੇ ਹਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।