6 ਮਹੀਨੇ ਪਹਿਲਾਂ ਕੇਂਦਰ ਸਰਕਾਰ ‘ਚ ਗਏ ਸਨ ਡੈਪੂਟੇਸ਼ਨ ’ਤੇ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਸੀਨੀਅਰ ਆਈਪੀਐਸ ਅਧਿਕਾਰੀ ਦਿਨਕਰ ਗੁਪਤਾ ਨੂੰ ਕੇਂਦਰ ਸਰਕਾਰ ਨੇ ਨੈਸ਼ਨਲ ਇੰਵੈਸਟੀਗੇਸ਼ਨ ਏਜੰਸੀ (ਐਨਆਈਏ) ਦਾ ਡਾਇਰੈਕਟਰ ਜਰਨਲ ਲਗਾ ਦਿੱਤਾ ਗਿਆ ਹੈ। ਦਿਨਕਰ ਗੁਪਤਾ ਪੰਜਾਬ ਵਿੱਚ ਡੀਜੀਪੀ ਰਹਿ ਚੁੱਕੇ ਹਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਫ਼ੀ ਜਿਆਦਾ ਕਰੀਬੀ ਵੀ ਰਹੇ ਹਨ। ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਹੀ ਦਿਨਕਰ ਗੁਪਤਾ ਨੂੰ ਡੀਜੀਪੀ ਲਗਾਇਆ ਗਿਆ ਸੀ ਪਰ ਸੱਤਾ ਪਲਟਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਚੰਨੀ ਵਲੋਂ ਦਿਨਕਰ ਗੁਪਤਾ ਨੂੰ ਹਟਾਉਂਦੇ ਹੋਏ ਹੋਰ ਅਧਿਕਾਰੀ ਨੂੰ ਸਿਧਾਰਥ ਚਟੋਪਧਾਏ ਨੂੰ ਡੀਜੀਪੀ ਲਗਾਇਆ ਗਿਆ ਸੀ।
ਦਿਨਕਰ ਗੁਪਤਾ ਹਟਾਏ ਜਾਣ ਤੋਂ ਪਹਿਲਾਂ ਹੀ ਛੁੱਟੀ ’ਤੇ ਚਲੇ ਗਏ ਸਨ। ਜਿਸ ਤੋਂ ਬਾਅਦ ਦਿਨਕਰ ਗੁਪਤਾ ਕੇਂਦਰ ਵਿੱਚ ਡੈਪੂਟੇਸ਼ਨ ’ਤੇ ਚਲੇ ਗਏ ਸਨ। ਹੁਣ ਦਿਨਕਰ ਗੁਪਤਾ ਨੂੰ ਕੇਂਦਰ ਸਰਕਾਰ ਨੇ ਦੇਸ਼ ਦੀ ਵੱਡੀ ਜਾਂਚ ਏਜੰਸੀ ਦਾ ਜਿੰਮਾ ਦਿੰਦੇ ਹੋਏ ਡਾਇਰੈਕਟਰ ਜਨਰਲ ਲਗਾਇਆ ਗਿਆ ਹੈ। ਇਹ ਵੀ ਦੱਸਿਆ ਜਾਂਦਾ ਹੈ ਦਿਨਕਰ ਗੁਪਤਾ ਦਾ ਸਬੰਧ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਨਾਲ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ