ਪਹਿਲੀ ਫਲਾਈਟ 27 ਮਾਰਚ ਨੂੰ ਉਡਾਣ ਭਰੇਗੀ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਕੋਰੋਨਾ ਮਹਾਂਮਾਰੀ ਤੋਂ ਬਾਅਦ ਸਪਾਈਸਜੈਟ ਪੰਜਾਬ ਦੇ ਲੋਕਾਂ ਨੂੰ ਤੋਹਫਾ ਦਿੱਤਾ ਹੈ। ਸਪਾਈਸਜੈੱਟ ਨੇ ਪੰਜਾਬ ਦੇ ਅੰਮ੍ਰਿਤਸਰ ਤੋਂ ਗੁਜਰਾਤ ਦੇ ਅਹਿਮਦਾਬਾਦ ਲਈ ਸਿੱਧੀਆਂ ਉਡਾਣਾਂ ਦਾ ਐਲਾਨ ਕੀਤਾ ਹੈ। ਇਹ ਫਲਾਈਟ ਰੋਜ਼ਾਨਾ ਉਡਾਣ ਭਰੇਗੀ। ਇਸ ਨਾਲ ਪੰਜਾਬ ਅਤੇ ਗੁਜਰਾਤ ਦੇ ਵਪਾਰੀ, ਸੈਲਾਨੀ ਅਤੇ ਆਮ ਲੋਕ ਅੰਮ੍ਰਿਤਸਰ-ਅਹਿਮਦਾਬਾਦ ਦਰਮਿਆਨ ਦਾ ਸਫਰ ਦੋ ਘੰਟਿਆਂ ਵਿੱਚ ਪੂਰਾ ਕਰ ਸਕਣਗੇ।
ਜਦੋਂ ਕਿ ਰੇਲਗੱਡੀ ਦਾ ਇਹ ਸਫ਼ਰ ਇੱਕ ਦਿਨ ਤੋਂ ਵੱਧ ਦਾ ਹੈ, ਪਰ ਹਵਾਈ ਅੱਡੇ ਤੋਂ ਗੁਜਰਾਤ ਲਈ ਕੋਈ ਸਿੱਧੀ ਉਡਾਣ ਨਹੀਂ ਸੀ। ਪਰ ਹੁਣ ਸਪਾਈਸ ਜੈੱਟ ਨੇ ਅੰਮ੍ਰਿਤਸਰ-ਗੁਜਰਾਤ ਵਿਚਕਾਰ ਫਲਾਈਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਫਲਾਈਟ 2 ਘੰਟੇ ‘ਚ ਅਹਿਮਦਾਬਾਦ ਤੋਂ ਅੰਮ੍ਰਿਤਸਰ ਪਹੁੰਚੇਗੀ। ਅੰਮ੍ਰਿਤਸਰ-ਅਹਿਮਦਾਬਾਦ ਵਿਚਾਲੇ ਪਹਿਲੀ ਉਡਾਣ 27 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ