ਸਾਡੇ ਨਾਲ ਸ਼ਾਮਲ

Follow us

21 C
Chandigarh
Wednesday, February 4, 2026
More
    Home Breaking News Sainik Welfar...

    Sainik Welfare Punjab: ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਵੱਲੋਂ ਫ਼ਤਹਿਗੜ੍ਹ ਸਾਹਿਬ ਦਾ ਦੌਰਾ

    Sainik Welfare Punjab
    ਫ਼ਤਹਿਗੜ੍ਹ ਸਾਹਿਬ :ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਰਿਟਾ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕਰਨ ਮੌਕੇ। ਤਸਵੀਰ: ਅਨਿਲ ਲੁਟਾਵਾ

    ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਦੇ ਚੈੱਕ ਵੰਡੇ

    Sainik Welfare Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਰਿਟਾ ) ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਉਪਰੰਤ, ਮਾਲੀ ਮੱਦਦ ਦੇ ਚੈੱਕ ਵੰਡੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਦਫਤਰੀ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।

    ਇਹ ਵੀ ਪੜ੍ਹੋ: US News: ਰਾਸ਼ਟਰਪਤੀ ਟਰੰਪ ਨੇ ਅਮਰੀਕੀ ਚੋਣਾਂ ’ਚ ਸੰਘੀ ਭੂਮਿਕਾ ਦੀ ਕੀਤੀ ਮੰਗ

    ਇਸ ਤੋਂ ਪਹਿਲਾਂ ਭੁਪਿੰਦਰ ਸਿੰਘ ਢਿੱਲੋਂ ਨੇ ਦਫਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਸੈਂਟਰ ਵਿੱਚ ਕੰਪਿਊਟਰ ਕੋਰਸ ਅਤੇ ਪ੍ਰੀ-ਰਿਕਰੂਟਮੈਂਟ ਦਾ ਮੁਆਇਨਾ ਕਰਨ ਦੇ ਨਾਲ ਸੈਨਿਕ ਰੈਸਟ ਹਾਊਸ ਦਾ ਦੌਰਾ ਕੀਤਾ। ਦਫਤਰ ਦੀ ਕਾਰਗੁਜਾਰੀ ਦੀ ਪ੍ਰਸੰਸਾ ਕਰਦੇ ਹੋਏ ਸਮੂਹ ਸਟਾਫ ਦੀ ਹੌਂਸਲਾ ਅਫਜਾਈ ਕੀਤੀ। Sainik Welfare Punjab