ਡੇਰੇ ‘ਚ ਅਪੰਗਾਂ ਨੂੰ ਮਿਲਿਆ ਨਵਾਂ ਜੀਵਨ

Disabled. People, Camp

ਪੰਜ ਦਿਨ ਚੱਲੇਗਾ ਕੈਂਪ, ਅਪੰਗਾਂ ਨੂੰ ਮਿਲੇਗੀ ਮੁਫ਼ਤ ਆਪ੍ਰੇਸ਼ਨ ਦੀ ਸਹੂਲਤ

ਸਰਸਾ (ਸੱਚ ਕਹੂੰ ਨਿਊਜ਼/ਸੁਨੀਲ ਵਰਮਾ) | ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ ਅੱਜ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ 11ਵਾਂ ‘ਯਾਦ-ਏ-ਮੁਰਸ਼ਿਦ ਕੈਂਪ ਪੋਲੀਓ ਤੇ ਅਪੰਗਤਾ ਨਿਵਾਰਨ ਕੈਂਪ’ ਦਾ ਆਗਾਜ਼ ਹੋਇਆ ਪੰਜ ਦਿਨਾਂ ਤੱਕ ਚੱਲਣ ਵਾਲੇ ਇਸ ਕੈਂਪ ਦਾ ਸ਼ੁੱਭ ਆਰੰਭ ਪੂਜਨੀਕ ਮਾਤਾ ਨਸੀਬ ਕੌਰ ਜੀ ਇੰਸਾਂ (ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਮਾਤਾ ਜੀ), ਸ਼ਾਹੀ ਪਰਿਵਾਰ ਦੇ ਮੈਂਬਰਾ ਤੇ ਡੇਰਾ ਸੱਚਾ ਸੌਦਾ ਦੀ ਮੈਨੇਜਮੈਂਟ ਕਮੇਟੀ ਤੇ ਹਸਪਤਾਲ ਦੇ ਡਾਕਟਰਾਂ ਨੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਪਵਿੱਤਰ ਨਾਅਰਾ ਬੋਲ ਕੇ ਅਤੇ ਬੇਨਤੀ ਦੇ ਸ਼ਬਦ ਨਾਲ ਕੀਤਾ ਇਸ ਤੋਂ ਬਾਅਦ ਪੂਜਨੀਕ ਮਾਤਾ ਜੀ ਨੇ ਕੈਂਪ ‘ਚ ਪਹੁੰਚੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਤੇ ਸੇਵਾਵਾਂ ਦੇਣ  ਆਏ ਡਾਕਟਰਾਂ ਨੂੰ ਮਿਲੇ
ਇਸ ਮੌਕੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਜੁਆਇੰਟ ਸੀਐਮਓ ਡਾ. ਗੌਰਵ ਅਗਰਵਾਲ, ਮੈਨੇਜਰ ਗੌਰਵ ਇੰਸਾਂ ਸਮੇਤ ਸਟਾਫ਼ ਮੈਂਬਰ ਮੌਜ਼ੂਦ ਸਨ ਕੈਂਪ ‘ਚ ਪਹਿਲੇ ਦਿਨ ਖਬਰ ਲਿਖੇ ਜਾਣ ਤੱਕ 35 ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ‘ਚੋਂ 14 ਪੁਰਸ਼ ਤੇ 21 ਮਹਿਲਾ ਸ਼ਾਮਲ ਹਨ ਇਨ੍ਹਾਂ ‘ਚੋਂ ਚਾਰਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਜਦੋਂਕਿ 9 ਦੇ ਕੈਲੀਪਰ ਲਈ ਮਾਪ ਲਏ ਗਏ ਹਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੀ ਹੱਡੀ ਰੋਗਾਂ ਦੇ ਮਾਹਿਰ ਤੇ ਕੈਂਪ ਇੰਚਾਰਜ਼ ਡਾ. ਵੇਦਿਕਾ ਇੰਸਾਂ ਨੇ ਦੱਸਿਆ ਕਿ ਕੈਂਪ ‘ਚ ਜਨਮ ਤੋਂ ਟੇਢੇ-ਮੇਢੇ ਪੈਰ ਵਾਲੇ (ਸੀਟੀਵੀਈ), ਸੇਰੀਬ੍ਰਲ ਪੈਲਿਸ (ਸੀਪੀ) ਤੇ ਪੋਸਟ ਪੋਲੀਓ ਰੇਸੀਡੁਅਲ ਪੈਰਾਲਿਸਿਸ ਨਾਂਅ ਦੀ ਬਿਮਾਰੀ ਦੇ ਮਰੀਜ਼ਾਂ ਦੀ ਜਾਂਚ ਕਰਕੇ ਇਲਾਜ ਕੀਤਾ ਜਾ ਰਿਹਾ ਹੈ ਫਿਜੀਓਥੈਰੇਪਿਸਟ ਮਾਹਿਰਾਂ ਵੱਲੋਂ ਵੱਖ-ਵੱਖ ਕਸਰਤ ਕਰਵਾ ਕੇ ਵੀ ਇਨ੍ਹਾਂ ਰੋਗਾਂ ਦਾ ਸਫ਼ਲ ਇਲਾਜ ਕਰਨਾ ਵੀ ਸਿਖਾਇਆ ਜਾਵੇਗਾ   ਕੈਂਪ ‘ਚ ਚੁਣੇ ਗਏ ਮਰੀਜ਼ਾਂ ਦੇ ਆਪ੍ਰੇਸ਼ਨ ਵੀਰਵਾਰ ਰਾਤ ਤੋਂ ਹੀ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿਆਧੁਨਿਕ ਥਿਏਟਰਾਂ ‘ਚ ਮੁਫ਼ਤ ਸ਼ੁਰੂ ਹੋ ਚੁੱਕੇ ਹਨ ਤੇ ਆਪ੍ਰੇਸ਼ਨ ਤੋਂ ਬਾਅਦ ਮਰੀਜ਼ਾਂ ਦੇ ਰੁਕਣ ਲਈ ਵੀ ਪ੍ਰਬੰਧ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ ਸਾਲ 2008 ਤੋਂ ਹਰ ਸਾਲ 18 ਅਪਰੈਲ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਦਿਸ਼ਾ-ਨਿਰਦੇਸ਼ਾਂ ‘ਚ ਇਹ ਕੈਂਪ ਲਾਇਆ  ਜਾ ਰਿਹਾ ਹੈ ਜਿਸ ‘ਚ 2018 ਤੱਕ ਕਰੀਬ 3000 ਤੋਂ ਵੱਧ ਮਰੀਜ਼ਾਂ ਦੀ ਜਾਂਚ, 600 ਤੋਂ ਵੱਧ ਆਪ੍ਰੇਸ਼ਨ ਤੇ ਇੰਨੇ ਹੀ ਮਰੀਜ਼ਾਂ ਨੂੰ ਕੈਲੀਪਰ ਦਿੱਤੇ ਜਾ ਚੁੱਕੇ ਹਨ ਇਸ ਤੋਂ ਇਲਾਵਾ ਲੋੜਵੰਦਾਂ ਨੂੰ ਟਰਾਈਸਾਈਕਲ ਵੰਡਣ ਦਾ ਸਿਲਸਿਲਾ ਵੀ ਸਾਲ ਭਰ ਚੱਲਦਾ ਰਹਿੰਦਾ ਹੈ
ਜ਼ਿਕਰਯੋਗ ਹੈ ਕਿ 29 ਅਪਰੈਲ 1948 ਨੂੰ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਜ ਨੇ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ ਤੇ 12 ਸਾਲਾਂ ਤੱਕ ਸਾਈਂ ਜੀ ਨੇ ਲੋਕਾਂ ਨੂੰ ਰਾਮ-ਨਾਮ ਨਾਲ ਜੋੜਿਆ ਤੇ ਲੋਕਾਂ ਨੂੰ ਅੰਧ-ਵਿਸ਼ਵਾਸ, ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਪਰਮਾਤਮਾ ਦੀ ਪ੍ਰਾਪਤੀ ਦਾ ਸੱਚਾ ਮਾਰਗ ਦਿਖਾਇਆ ਇਸ ਤੋਂ ਬਾਅਦ 18 ਅਪਰੈਲ 1960 ਨੂੰ ਪੂਜਨੀਕ ਸਾਈਂ ਜੀ ਨੇ ਡੇਰਾ ਸੱਚਾ ਸੌਦਾ ਦੀ ਵਾਂਗਡੋਰ ਭਾਵ ਗੁਰਗੱਦੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੂੰ ਸੌਂਪ ਕੇ ਜੋਤੀ-ਜੋਤ ਸਮਾ ਗਏ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।