ਸ਼ਹੀਦ ਊਧਮ ਸਿੰਘ ਦੇ 123 ਵੇੰ ਜਨਮ ਦਿਨ ਮੌਕੇ ‘ਵਾਤਾਵਰਣ ਤੇ ਮੌਜੂਦਾ ਰਾਜਨੀਤਕ ਹਾਲਤਾਂ’ ਵਿਸ਼ੇ ’ਤੇ ਕੋਟਕਪੂਰਾ ਵਿਖੇ ਵਿਚਾਰ ਚਰਚਾ 26 ਦਸੰਬਰ ਨੂੰ

7 ਅਧਿਆਪਕਾਂ ਦਾ ਕੀਤਾ ਜਾਵੇਗਾ ਸਨਮਾਨ

ਕੋਟਕਪੂਰਾ, 22 ਦਸੰਬਰ (ਸੁਭਾਸ ਸ਼ਰਮਾ)। ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ (ਰਜਿ.) ਫਰੀਦਕੋਟ ਵੱਲੋੰ ਸ਼ਹੀਦ ਊਧਮ ਸਿੰਘ ਜੀ ਦੇ 123 ਵੇਂ ਜਨਮ ਦਿਨ ਮੌਕੇ 26 ਦਸੰਬਰ ਦਿਨ ਐਤਵਾਰ ਨੂੰ ਸਵੇਰੇ ਠੀਕ 1:30 ਵਜੇ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲਾ ਕੋਟਕਪੂਰਾ ਵਿਖੇ ‘ਵਾਤਾਵਰਣ ਤੇ ਮੌਜੂਦਾ ਰਾਜਨੀਤਕ ਹਾਲਤਾਂ’ ਵਿਸ਼ੇ ’ਤੇ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ।

ਸੋਸਾਇਟੀ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਪ੍ਰੋ. ਹਰਬੰਸ ਸਿੰਘ ਪਦਮ, ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ ਅਤੇ ਪ੍ਰੈੱਸ ਸਕੱਤਰ ਇਕਬਾਲ ਸਿੰਘ ਮੰਘੇਡ਼ਾ ਨੇ ਦੱਸਿਆ ਹੈ ਕਿ ਇਸ ਵਿਚਾਰ ਚਰਚਾ ਦੇ ਮੁੱਖ ਬੁਲਾਰੇ ਗੁਰਪ੍ਰੀਤ ਸਿੰਘ ਚੰਦਬਾਜਾ ਸੰਸਥਾਪਕ ਭਾਈ ਘਨ੍ਹੱਈਆ ਕੈਂਸਰ ਰੋਕੂ ਸੇਵਾ ਸੁਸਾਇਟੀ ਤੇ ਕਨਵੀਨਰ ਨਰੋਆ ਪੰਜਾਬ ਮੰਚ ਹੋਣਗੇ ।

ਇਸ ਵਿਚਾਰ ਚਰਚਾ ਦੇ ਮੁੱਖ ਮਹਿਮਾਨ ਸ੍ਰੀ ਲਛਮਣ ਦਾਸ ਮਹਿਰਾ ਸੇਵਾ ਮੁਕਤ ਚੀਫ਼ ਮੈਨੇਜਰ ਸਟੇਟ ਬੈਂਕ ਆਫ ਇੰਡੀਆ ਹੋਣਗੇ ਅਤੇ ਸਮਾਗਮ ਦੀ ਪ੍ਰਧਾਨਗੀ ਸ੍ਰੀਮਤੀ ਰਾਜਵਿੰਦਰ ਕੌਰ ਪੂਨੀਆ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਕਰਨਗੇ। ਇਸ ਮੌਕੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਅਧਿਆਪਕ ਸਮਾਰੋਹ ਵੀ ਕੀਤਾ ਜਾਵੇਗਾ ਜਿਸ ਵਿੱਚ ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਤ 7 ਅਧਿਆਪਕਾਂ ਤੇ ਸਕੂਲ ਮੁਖੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸੁਖਚੈਨ ਸਿੰਘ ਥਾਂਦੇਵਾਲਾ ,ਗੁਰਚਰਨ ਸਿੰਘ ਮਾਨ , ਤਰਸੇਮ ਨਰੂਲਾ , ਮੁਖਤਿਆਰ ਸਿੰਘ ਮੱਤਾ ਅਤੇ ਮਨਦੀਪ ਸਿੰਘ ਮਿੰਟੂ ਗਿੱਲ ਹਾਜ਼ਰ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ