ਲੋਕ ਸਭਾ ’ਚ ਮਹਿਲਾ ਰਾਖਵਾਂਕਰਨ ਬਿੱਲ ’ਤੇ ਚਰਚਾ ਸ਼ੁਰੂ, ਸੋਨੀਆ ਨੇ ਕਿਹਾ- ਰਾਜੀਵ ਨੇ ਬਿੱਲ ਲਿਆਂਦਾ ਸੀ

Reservation Bill

ਨਵੀਂ ਦਿੱਲੀ। ਅੱਜ ਬੁੱਧਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਹੈ। ਦੋਵਾਂ ਸਦਨਾਂ ਦੀ ਕਾਰਵਾਈ ਜਾਰੀ ਹੈ। ਲੋਕ ਸਭਾ ’ਚ ਮਹਿਲਾ ਰਾਖਵਾਂਕਰਨ ਬਿੱਲ (ਨਾਰੀ ਸਕਤੀ ਵੰਦਨ ਬਿੱਲ) ’ਤੇ ਬਹਿਸ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਨੇ ਸਦਨ ਨੂੰ ਬਿੱਲ ਬਾਰੇ ਦੱਸਿਆ। ਇਸ ਤੋਂ ਬਾਅਦ ਸੋਨੀਆ ਗਾਂਧੀ ਨੇ ਕਾਂਗਰਸ ਦੀ ਤਰਫੋਂ 10 ਮਿੰਟ ਤਕ ਗੱਲ ਕੀਤੀ। (Reservation Bill)

ਸੋਨੀਆ ਨੇ ਕਿਹਾ, ‘ਪਹਿਲੀ ਵਾਰ ਸਥਾਨਕ ਸੰਸਥਾਵਾਂ ’ਚ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਵਾਲਾ ਕਾਨੂੰਨ ਮੇਰੇ ਪਤੀ ਰਾਜੀਵ ਗਾਂਧੀ ਨੇ ਲਿਆਂਦਾ ਸੀ, ਜੋ ਰਾਜ ਸਭਾ ’ਚ 7 ਵੋਟਾਂ ਨਾਲ ਅਸਫ਼ਲ ਰਿਹਾ। ਬਾਅਦ ਵਿੱਚ ਪੀਵੀ ਨਰਸਿਮਹਾ ਰਾਓ ਦੀ ਸਰਕਾਰ ਨੇ ਇਸ ਨੂੰ ਪਾਸ ਕਰਵਾ ਦਿੱਤਾ। ਉਸੇ ਦਾ ਨਤੀਜਾ ਹੈ ਕਿ ਦੇਸ਼ ਭਰ ਵਿੱਚ ਸਥਾਨਕ ਸੰਸਥਾਵਾਂ ਰਾਹੀਂ ਸਾਡੇ ਕੋਲ 15 ਲੱਖ ਚੁਣੀਆਂ ਗਈਆਂ ਮਹਿਲਾ ਨੇਤਾ ਹਨ। ਰਾਜੀਵ ਦਾ ਸੁਪਨਾ ਅੱਧਾ ਹੀ ਪੂਰਾ ਹੋਇਆ ਹੈ, ਇਸ ਬਿੱਲ ਦੇ ਪਾਸ ਹੋਣ ਨਾਲ ਇਹ ਸੁਪਨਾ ਪੂਰਾ ਹੋ ਜਾਵੇਗਾ। ਕਾਂਗਰਸ ਮੰਗ ਕਰਦੀ ਹੈ ਕਿ ਬਿੱਲ ਨੂੰ ਤੁਰੰਤ ਲਾਗੂ ਕੀਤਾ ਜਾਵੇ। (Reservation Bill)

ਸਰਕਾਰ ਨੂੰ ਹੱਦਬੰਦੀ ਤੱਕ ਇਸ ਨੂੰ ਬੰਦ ਨਹੀਂ ਕਰਨਾ ਚਾਹੀਦਾ। ਇਸ ਤੋਂ ਪਹਿਲਾਂ ਜਾਤੀ ਜਨਗਣਨਾ ਕਰਵਾ ਕੇ ਇਸ ਬਿੱਲ ਵਿੱਚ ਐੱਸਸੀ, ਐੱਸਟੀ ਅਤੇ ਓਬੀਸੀ ਔਰਤਾਂ ਲਈ ਰਾਖਵਾਂਕਰਨ ਕੀਤਾ ਜਾਵੇ। ਇਸ ਤੋਂ ਬਾਅਦ ਭਾਜਪਾ ਸਾਂਸਦ ਨਿਸ਼ੀਕਾਂਤ ਦੂਬੇ ਨੇ ਕਿਹਾ ਕਿ ਇਹ ਸਿਰਫ ਪੀਐਮ ਮੋਦੀ ਦਾ ਬਿੱਲ ਹੈ, ਜਿਸ ਦਾ ਟੀਚਾ ਉਨ੍ਹਾਂ ਦੇ ਨਾਂਅ ਹੋਣਾ ਚਾਹੀਦਾ ਹੈ। ਭਾਜਪਾ ਵੱਲੋਂ ਨਿਰਮਲਾ ਸੀਤਾਰਮਨ, ਸਮਿ੍ਰਤੀ ਇਰਾਨੀ, ਦੀਆ ਕੁਮਾਰੀ ਆਪਣੇ ਵਿਚਾਰ ਪੇਸ ਕਰਨਗੀਆਂ। ਇਹ ਬਹਿਸ ਸਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਭਾਸ਼ਣ ਦੇ ਸਕਦੇ ਹਨ।

ਇਹ ਵੀ ਪੜ੍ਹੋ : ਜਾਅਲੀ ਸਰਟੀਫਿਕੇਟ ਦੇ ਆਧਾਰ ’ਤੇ ਨੌਕਰੀ ਲੈਣ ਵਾਲਿਆਂ ਵਿਰੁੱਧ ਹੁਣ ਹੋਵੇਗੀ ਕਾਰਵਾਈ

LEAVE A REPLY

Please enter your comment!
Please enter your name here