ਸਾਡੇ ਨਾਲ ਸ਼ਾਮਲ

Follow us

9.5 C
Chandigarh
Sunday, January 18, 2026
More
    Home Breaking News ਪੰਜਾਬ ‘...

    ਪੰਜਾਬ ‘ਚ ਹੜ੍ਹ ਦੌਰਾਨ ਸਰਕਾਰ ਨੇ ਜਾਰੀ ਕੀਤੀ ਚੇਤਾਵਨੀ, ਵੱਡੇ ਨੁਕਸਾਨ ਦਾ ਖ਼ਤਰਾ…

    Government Warning

    ਸਿਹਤ ਵਿਭਾਗ ਵੱਲੋਂ ਅਡਵਾਈਜ਼ਰੀ ਜਾਰੀ | Government Warning

    • ਹੜ੍ਹ ਕਾਰਨ ਹੋ ਸਕਦੀਆਂ ਹਨ ਬਿਮਾਰੀਆਂ, ਪਾਣੀ ਨੂੰ ਦੇਖ ਕੇ ਪੀਣ ਆਮ ਲੋਕ | Government Warning

    (ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੜ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਲੋਕਾਂ ਨੂੰ ਪਾਣੀ (Water) ਤੋਂ ਹੋਣ ਵਾਲੀਆਂ ਜਾਂ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਅਡਵਾਈਜ਼ਰੀ ਜਾਰੀ (Government Warning) ਕੀਤੀ ਗਈ ਹੈ। ਪਾਣੀ ਇਕੱਠਾ ਹੋਣ ਕਾਰਨ ਅਜਿਹੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੱਧ ਜਾਂਦੀ ਹੈ।

    ਅਡਵਾਈਜ਼ਰੀ (Government Warning) ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਅਜਿਹੀਆਂ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਹਰ ਸਮੇਂ ਯਤਨਸ਼ੀਲ ਹੈ ਅਤੇ ਵਿਭਾਗ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਅਡਵਾਈਜ਼ਰੀ ਦੀ ਪੂਰੀ ਤਰਾਂ ਪਾਲਣਾ ਕਰਨ ਦੀ ਅਪੀਲ ਕਰਦਿਆਂ ਉਨਾਂ ਕਿਹਾ ਕਿ ਪੀਣ ਲਈ ਸਿਰਫ਼ ਸੁਰੱਖਿਅਤ ਪਾਣੀ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਤਰਜੀਹੀ ਤੌਰ ‘ਤੇ ਉਬਾਲਿਆ ਹੋਇਆ ਪਾਣੀ ਹੀ ਵਰਤਣਾ ਚਾਹੀਦਾ ਹੈ। ਲਾਗ ਤੋਂ ਬਚਣ ਲਈ ਵਾਰ-ਵਾਰ ਸਾਬਣ ਨਾਲ ਹੱਥ ਧੋਣਾ ਜ਼ਰੂਰੀ ਹੈ।

    ਛੂਤ ਦੀ ਬਿਮਾਰੀ ਸਬੰਧੀ ਕੀਤਾ ਚੌਕਸ | Government Warning

    ਐਡਵਾਈਜ਼ਰੀ ਵਿੱਚ ਦੱਸਿਆ ਗਿਆ ਹੈ ਕਿ ਹੜ ਦੇ ਪਾਣੀ ਵਿੱਚ ਭਿੱਜੇ ਭੋਜਨ ਪਦਾਰਥਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਲੱਗ ਜਾਂਦੇ ਹਨ, ਤਾਂ ਉਹਨਾਂ ਨੂੰ ਮੈਡੀਕਲ ਕੈਂਪਾਂ ਸਮੇਤ ਸਰਕਾਰੀ ਸਿਹਤ ਸਹੂਲਤਾਂ ਵਿੱਚ ਦਿਖਾਉਣਾ ਚਾਹੀਦਾ ਹੈ ਅਤੇ ਖੁਦ ਇਲਾਜ ਨਹੀਂ ਕਰਨਾ ਚਾਹੀਦਾ। ਜੇਕਰ ਕਿਸੇ ਖੇਤਰ ਵਿੱਚ ਕਿਸੇ ਛੂਤ ਦੀ ਬਿਮਾਰੀ ਦੇ ਵੱਧ ਕੇਸ (ਭਾਵ ਇੱਕੋ ਇਲਾਕੇ ਵਿੱਚ ਛੂਤ ਦੀਆਂ ਬਿਮਾਰੀਆਂ ਦੇ 3 ਤੋਂ ਵੱਧ ਕੇਸ) ਸਾਹਮਣੇ ਆਉਂਦੇ ਹਨ, ਤਾਂ ਤੁਰੰਤ ਨਜ਼ਦੀਕੀ ਸਿਹਤ ਸਹੂਲਤ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ।

    ਇਹ ਵੀ ਪੜ੍ਹੋ : ’ਆਪ’ ਪੰਜਾਬ ਇਕਾਈ ਨੂੰ ਮਿਲੇ ਚੰਡੀਗੜ੍ਹ ’ਚ ਦਫਤਰ ਲਈ ਜ਼ਮੀਨ, ਰਾਜਪਾਲ ਨੂੰ ਮੁੜ ਲਿਖਿਆ ਪੱਤਰ

    ਐਡਵਾਈਜ਼ਰੀ ਵਿੱਚ ਅੱਗੇ ਲਿਖਿਆ ਗਿਆ (Government Warning) ਹੈ ਕਿ ਹੜਾਂ ਦੌਰਾਨ ਦੂਸ਼ਿਤ ਪਾਣੀ ਅਤੇ ਕੀੜੇ-ਮਕੌੜਿਆਂ ਦੇ ਕੱਟਣ ਕਾਰਨ ਆਮਤੌਰ ‘ਤੇ ਚਮੜੀ ਦੀ ਬੈਕਟੀਰੀਅਲ ਲਾਗ ਹੋ ਜਾਂਦੀ ਹੈ ਅਤੇ ਅਜਿਹੇ ਸੰਕਰਮਣ ਨੂੰ ਰੋਕਣ ਲਈ ਲੋਕਾਂ ਨੂੰ ਰਬੜ ਦੇ ਬੂਟ ਅਤੇ ਪੂਰੀ ਬਾਹਾਂ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ। ਕਿਸੇ ਵੀ ਕਿਸਮ ਦੇ ਇਲਾਜ ਲਈ ਨਜ਼ਦੀਕੀ ਸਿਹਤ ਸੰਭਾਲ ਸਹੂਲਤ ਵਿੱਚ ਜਾਣਾ ਚਾਹੀਦਾ ਹੈ।

    ਵਿਭਾਗ ਵੱਲੋਂ ਹੜਾਂ ਦੇ ਪਾਣੀ ਵਿੱਚ ਨਾ ਵੜਨ ਦੀ ਵੀ ਸਲਾਹ ਦਿੱਤੀ ਗਈ ਹੈ ਕਿਉਂਕਿ ਹੜਾਂ ਦੌਰਾਨ ਸੱਪ ਦਾ ਡੰਗਣਾ ਵੀ ਆਮ ਗੱਲ ਹੈ। ਜੇਕਰ ਤੁਹਾਨੂੰ ਪਾਣੀ ਵਿੱਚ ਦਾਖਲ ਹੋਣ ਦੀ ਲੋੜ ਹੈ, ਤਾਂ ਲੰਬੇ ਬੂਟ ਪਾਓ। ਸੱਪ ਦੇ ਡੰਗਣ ਦੀ ਸਥਿਤੀ ਵਿੱਚ, ਮਰੀਜ਼ ਨੂੰ ਜਲਦ ਤੋਂ ਜਲਦ ਨਜ਼ਦੀਕੀ ਸਿਹਤ ਕੇਂਦਰ ਵਿੱਚ ਲੈ ਜਾਓ। ਡਾ. ਆਦਰਸ਼ ਪਾਲ ਨੇ ਸਬੰਧਤ ਅਧਿਕਾਰੀਆਂ ਨੂੰ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਲਾਰਵੀਸਾਈਡ ਦਾ ਛਿੜਕਾਅ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਅੱਗੇ ਕਿਹਾ ਕਿ ਸੂਬੇ ਦੇ ਮੁੱਖ ਦਫਤਰਾਂ ਦੀ ਟੀਮ ਵੱਲੋਂ ਸਾਰੇ ਕਾਰਜਾਂ ਦੀ ਹਰ ਪਲ ਨਿਗਰਾਨੀ ਕੀਤੀ ਜਾ ਰਹੀ ਹੈ। Government Warning

    LEAVE A REPLY

    Please enter your comment!
    Please enter your name here