ਡੇਰਾਬੱਸੀ ਵਿਖੇ ਜਰੂਰਤਮੰਦ ਬੱਚਿਆਂ ਨੂੰ ਬਿਸਕੁੱਟ ਦੇ ਪੈਕਟ ਵੰਡ ਮਨਾਈ ਦੀਵਾਲੀ
ਡੇਰਾਬੱਸੀ (ਐੱਮ ਕੇ ਸ਼ਾਇਨਾ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਵਕਤ ਦੂਜਿਆਂ ਦੀ ਮਦਦ ਲਈ ਤਿਆਰ ਰਹਿੰਦੇ ਹਨ। ਫਿਰ ਚਾਹੇ ਦਿਨ ਕੋਈ ਵੀ ਹੋਵੇ ਉਹ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਦੂਜਿਆਂ ਦੇ ਚਿਹਰੇ ਤੇ ਮੁਸਕਾਨ ਲਿਆਉਣ ਦਾ ਮੌਕਾ ਨਹੀਂ ਛੱਡਦੇ। ਇਸੇ ਤਰਾਂ ਬਲਾਕ ਡੇਰਾਬੱਸੀ ਦੇ ਸੇਵਾਦਾਰ ਸਾਹਿਲ ਇੰਸਾਂ ਅਤੇ ਮੁਕੇਸ਼ ਇੰਸਾਂ ਨੇ ਦੀਵਾਲੀ ਦੇ ਸ਼ੁਭ ਮੌਕੇ ’ਤੇ ਜਰੂਰਤਮੰਦ ਬੱਚਿਆਂ ਨੂੰ ਖਾਣ-ਪੀਣ ਦਾ ਸਾਮਾਨ ਵੰਡਿਆ। ਸੇਵਾਦਾਰ ਸਾਹਿਲ ਬਾਂਸਲ ਨੇ ਦੱਸਿਆ ਕਿ ਬੱਚੇ ਖਾਣ ਪੀਣ ਦਾ ਸਮਾਨ ਲੈ ਕੇ ਬਹੁਤ ਖੁਸ਼ ਹੋ ਰਹੇ ਸਨ , ਉਨ੍ਹਾਂ ਨੂੰ ਖੁਸ਼ ਦੇਖ ਕੇ ਮੈਨੂੰ ਇੰਝ ਲੱਗਾ ਜਿਵੇਂ ਮੈਂ ਪ੍ਰਮਾਤਮਾ ਨੂੰ ਖੁਸ਼ ਕਰ ਲਿਆ ਹੋਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ