ਕੈਂਸਰ ਪੀੜਤਾਂ ਸਮੇਤ 22 ਹੋਰ ਲੋੜਵੰਦ ਮਰੀਜਾਂ ਨੂੰ ਇਲਾਜ ਲਈ ਸਹਾਇਤਾ ਰਾਸ਼ੀ ਤਕਸੀਮ
ਕੋਟਕਪੂਰਾ, (ਸੁਭਾਸ਼ ਸ਼ਰਮਾ) ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਕੈਂਸਰ ਪੀੜਤ ਅਤੇ 22 ਹੋਰ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਕੀਤੀ ਗਈ। ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਵਤਾਰ ਚੰਦ ਡੀਐੱਸਪੀ ਅਤੇ ਯਾਦਵਿੰਦਰ ਸਿੰਘ ਬਾਜਵਾ ਡੀਐੱਸਪੀ ਟ੍ਰੈਫਿਕ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਪ੍ਰਸੰਸਾ ਕੀਤੀ।
ਇਸ ਸਮੇਂ ਗੁਰਪ੍ਰੀਤ ਸਿੰਘ ਚੰਦਬਾਜਾ ਸੰਸਥਾਪਕ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਅਤੇ ਸੀਨੀਅਰ ਮੀਤ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਵਿਧਾਇਕ ਨੇ ਦੱਸਿਆ ਕਿ ਪਰਮਪਾਲ ਸਿੰਘ ਬਰਾੜ ਆਸਟ੍ਰੇਲੀਆ ਦੇ ਸਹਿਯੋਗ ਨਾਲ ਉਕਤ ਕਾਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਜੇਰੇ ਇਲਾਜ ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਸਿਰਸਾ ਜਿਲਿਆਂ ਨਾਲ ਸਬੰਧਤ ਮਰੀਜਾਂ ਨੂੰ ਸਹਾਇਤਾ ਦਿੱਤੀ ਗਈ। ਹਰਵਿੰਦਰ ਸਿੰਘ ਮਰਵਾਹ ਅਤੇ ਹਰੀਸ਼ ਵਰਮਾ ਨੇ ਕਿਹਾ ਕਿ ਮਰੀਜਾਂ ਦੀ ਸੇਵਾ ਦੇ ਨਾਲ-ਨਾਲ ਬੱਚਿਆਂ ਨੂੰ ਮੁਫਤ ਕੰਪਿਊਟਰ ਸਿੱਖਿਆ, ਸਕੂਲਾਂ ’ਚ ਜਾਗਰੂਕਤਾ ਸੈਮੀਨਾਰ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਕਾਰਜ ਜਾਰੀ ਰਹਿਣਗੇ।
ਇਸ ਸਮੇਂ ਕਾਰਜਕਾਰੀ ਪ੍ਰਧਾਨ ਮੱਘਰ ਸਿੰਘ, ਇੰਜੀ. ਵਿਜੇਂਦਰ ਵਿਨਾਇਕ ਅਤੇ ਪੱੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਸੁਸਾਇਟੀ ਵੱਲੋਂ ਦਾਨੀ ਵੀਰ/ਭੈਣਾ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ, ਜਿੰਨਾਂ ਦੇ ਸਹਿਯੋਗ ਸਦਕਾ ਉਕਤ ਸੇਵਾ ਕਾਰਜ ਨਿਰੰਤਰ ਜਾਰੀ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਡਾ. ਮਨਜੀਤ ਸਿੰਘ ਢਿੱਲੋਂ, ਗੁਰਨਾਮ ਸਿੰਘ ਬਰਾੜ ਜੇ.ਈ., ਰਾਜਿੰਦਰ ਸਿੰਘ ਬਰਾੜ, ਰਾਜਪਾਲ ਸਿੰਘ ਸੰਧੂ, ਕੋਚ ਹਰਬੰਸ ਸਿੰਘ, ਨਵਦੀਪ ਸਿੰਘ ਬਰਾੜ, ਸੁਖਜੀਤ ਸਿੰਘ ਢਿੱਲਵਾਂ, ਮਨਪ੍ਰੀਤ ਸਿੰਘ ਧਾਲੀਵਾਲ, ਗੁਰਮੀਤ ਸਿੰਘ ਸੰਧੂ, ਹਰਨੇਕ ਸਿੰਘ ਬੁੱਟਰ, ਬਲਦੇਵ ਸਿੰਘ ਨਵਾਂ ਕਿਲਾ, ਮਨਦੀਪ ਸਿੰਘ ਮੌਂਗਾ, ਜਗਸੀਰ ਸਿੰਘ ਸੰਧਵਾਂ, ਮਨਦੀਪ ਸਿੰਘ ਫਰੀਦਕੋਟ, ਰਵਿੰਦਰ ਸਿੰਘ ਬੁਗਰਾ, ਹਰਪ੍ਰੀਤ ਸਿੰਘ ਚਾਨਾ ਅਤੇ ਸਰਦੂਲ ਸਿੰਘ ਆਦਿ ਵੀ ਹਾਜਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ