ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News Dengue News: ...

    Dengue News: ਡੇਂਗੂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਸੀ ਕਮਰ, ਕਾਰਵਾਈ ਕੀਤੀ ਤੇਜ਼

    Dengue News
    ਪਟਿਆਲਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

    ਫੌਗਿੰਗ ਤੱਕ ਹੀ ਸੀਮਿਤ ਨਾ ਰਹੋ, ਲਾਰਵਾ ਨਸਟ ਕਰੋ : ਡਿਪਟੀ ਕਮਿਸ਼ਨਰ

    Dengue News: (ਨਰਿੰੰਦਰ ਸਿੰਘ ਬਠੋਈ) ਪਟਿਆਲਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹੇ ’ਚ ਡੇਂਗੂ ਦੀ ਵਧ ਰਹੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਮੂਹ ਸਬ-ਡਿਵੀਜਨਲ ਮੈਜਿਸਟ੍ਰੇਟ (ਐਸ. ਡੀ. ਐਮ.), ਸਿਵਿਲ ਸਰਜਨ, ਐਸ. ਐਮ. ਓ.ਜ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਇਕ ਵਿਸ਼ੇਸ਼ ਸਮੀਖਿਆ ਬੈਠਕ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸਨਰ ਨੇ ਜ਼ਿਲ੍ਹੇ ਦੇ ਸ਼ਹਿਰੀ ਅਤੇ ਪਿੰਡਾਂ ਵਾਲੇ ਖੇਤਰਾਂ ਵਿੱਚ ਡੇਂਗੂ ਦੀ ਸਥਿਤੀ ਅਤੇ ਕੀਤੇ ਗਏ ਉਪਾਇਆ ਦੀ ਵਿਸਤਿ੍ਰਤ ਜਾਣਕਾਰੀ ਲਈ। ਜ਼ਿਲਾ ਐਪੀਡੀਮੋਲੋਜਿਸਟ ਨੇ ਪਿਛਲੇ ਹਫਤੇ ਦੌਰਾਨ ਰੀਪੋਰਟ ਹੋਏ ਡੇਂਗੂ ਕੇਸ ਅਤੇ ਜਿਹੜੇ ਇਲਾਕਿਆਂ ਵਿੱਚ ਕਲਸਟ੍ਰਿਰੰਗ ਮਿਲੀ ਹੈ ਉਨ੍ਹਾਂ ਦੀ ਜਾਣਕਾਰੀ ਦਿੱਤੀ।

    ਡਿਪਟੀ ਕਮਿਸ਼ਨਰ ਨੇ ਸਪੱਸ਼ਟ ਹੁਕਮ ਦਿੱਤੇ ਕਿ ਡੇਂਗੂ ’ਤੇ ਕਾਬੂ ਪਾਉਣ ਲਈ ਸਿਰਫ ਫੌਗਿੰਗ ਤੱਕ ਹੀ ਸੀਮਿਤ ਨਾ ਰਿਹਾ ਜਾਵੇ, ਸਗੋਂ ਲਾਰਵਾ ਦੇ ਵਧਣ ’ਤੇ ਰੋਕ ਲਗਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਇੰਸਪੈਕਸ਼ਨ ਕੀਤੀ ਜਾਵੇ, ਜਿੱਥੇ ਵੀ ਪਾਣੀ ਇਕੱਠਾ ਹੋ ਸਕਦਾ ਹੈ ਜਿਵੇਂ ਕਿ ਕੂਲਰ, ਗਮਲੇ, ਟਾਇਰ, ਟੈਂਕ ਆਦਿ, ਉਥੇ ਲਾਰਵਾ ਦੀ ਜਾਂਚ ਕੀਤੀ ਜਾਵੇ ਤੇ ਤੁਰੰਤ ਨਸ਼ਟ ਕੀਤਾ ਜਾਵੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਆਦੇਸ ਦਿੱਤੇ ਕਿ ਹਰ ਪਿੰਡ ਵਿੱਚ ਮੌਜ਼ੂਦ ਹੌਟਸਪਾਟ ਇਲਾਕਿਆਂ ਦੀ ਪਹਿਚਾਣ ਕਰਕੇ ਉਥੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੇਸ ਆ ਰਹੇ ਹਨ, ਉਥੇ ਦੁਬਾਰਾ ਚੈਕਿੰਗ ਕੀਤੀ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਮੋਨੀਟਰੀੰਗ ਕਰਦੀਆਂ ਰਹਿਣ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਵੀ ਡੇਂਗੂ ਰੋਕਥਾਮ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਜੋ ਸਥਾਨਕ ਪੱਧਰ ’ਤੇ ਲੋਕ ਜਾਗਰੂਕ ਹੋਣ ਅਤੇ ਸਫਾਈ ਪ੍ਰਤੀ ਜਿੰਮੇਵਾਰੀ ਨਿਭਾਉਣ।

    ਇਹ ਵੀ ਪੜ੍ਹੋ: journalists Protest: ਪੱਤਰਕਾਰਾਂ ਨੇ ਅਖ਼ਬਾਰਾਂ ਦੇ ਵਾਹਨਾਂ ਨੂੰ ਰੋਕਣ ਦਾ ਕੀਤਾ ਵਿਰੋਧ

    ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਮਾਧਿਅਮਾਂ ਰਾਹੀਂ ਪ੍ਰਚਾਰ-ਪਸਾਰ ਕੀਤਾ ਜਾਵੇ। ਸਕੂਲਾਂ, ਆਂਗਨਵਾੜੀ ਕੇਂਦਰਾਂ ਅਤੇ ਗ੍ਰਾਮ ਸਭਾਵਾਂ ਰਾਹੀਂ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ ਕਿ ਘਰਾਂ ਦੇ ਅੰਦਰ ਤੇ ਆਲੇ-ਦੁਆਲੇ ਸਾਫ-ਸੁਥਰਾ ਵਾਤਾਵਰਣ ਕਿਵੇਂ ਬਣਾਈ ਰੱਖਣਾ ਹੈ। ਸਿਵਿਲ ਸਰਜਨ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਸੈਂਪਲਿੰਗ, ਲਾਰਵਾ ਸਰਵੇਅ ਤੇ ਟੈਸਟਿੰਗ ਦੀ ਪ੍ਰਕਿਰਿਆ ਜਾਰੀ ਹੈ। ਜਿੱਥੇ ਵੀ ਕੇਸ ਮਿਲ ਰਹੇ ਹਨ, ਉਥੇ ਫੌਗਿੰਗ ਦੇ ਨਾਲ ਨਾਲ ਐਂਟੀ ਲਾਰਵਾ ਸਪ੍ਰੇ ਅਤੇ ਇਨਡੋਰ ਸਪਰੇਅ ਵੀ ਕੀਤਾ ਜਾ ਰਿਹਾ ਹੈ। Dengue News

    ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੇ ਨਵੇਂ ਕੇਸ ਵਧਣੇ ਨਹੀਂ ਚਾਹੀਦੇ ਅਤੇ ਹਰੇਕ ਪੱਧਰ ’ਤੇ ਕੋਆਰਡੀਨੇਸਨ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਹੈ ਅਤੇ ਇਸ ਲਈ ਸਾਰੇ ਵਿਭਾਗ ਸਾਂਝੇ ਤੌਰ ’ਤੇ ਮਿਲ ਕੇ ਕੰਮ ਕਰਨ। ਅੰਤ ਵਿੱਚ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਛੱਤਾਂ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਖਾਸ ਤੌਰ ’ਤੇ ਫਰਿੱਜ ਦੇ ਪਿੱਛੇ ਟਰੇ ਵਿੱਚੋਂ ਪਾਣੀ ਰੋੜ ਦੇਣ। ਕਿਸੇ ਵੀ ਤਰ੍ਹਾਂ ਦੀ ਡੇਂਗੂ ਸੰਬੰਧੀ ਸ਼ਿਕਾਇਤ ਹੋਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ।