New Year Function : (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵੱਲੋਂ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦੀ ਅਗਵਾਈ ਵਿੱਚ ਸਮੂਹ ਵਕੀਲਾਂ ਅਤੇ ਸਮੂਹ ਜੱਜ ਸਾਹਿਬਾਨ ਵੱਲੋਂ ਨਵੇਂ ਸਾਲ ਦੇ ਸ਼ੁਭ ਦਿਹਾੜੇ ’ਤੇ ਇੱਕ ਸਮਾਗਮ ਦਾ ਆਯੋਜਨ ਜ਼ਿਲ੍ਹਾ ਬਾਰ ਰੂਮ ਵਿੱਚ ਕੀਤਾ ਗਿਆ 9 ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਨੇ ਨਵੇਂ ਸਾਲ 2025 ਦੀ ਵਧਾਈ ਦਿੰਦੇ ਹੋਏ ਕਿਹਾ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ ਅਤੇ ਹਰੇਕ ਵਿਅਕਤੀ ਤਰੱਕੀ ਕਰੇ, ਹਰੇਕ ਵਿਅਕਤੀ ਤੰਦਰੁਸਤ ਰਹੇl ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਿੱਚ ਸਮੂਹ ਵਕੀਲਾਂ ਵੱਲੋਂ ਅਤੇ ਸਮੂਹ ਜੱਜ ਸਾਹਿਬਾਨ ਵੱਲੋਂ ਨਵੇਂ ਸਾਲ 2025 ਨੂੰ ਜੀ ਆਂਇਆ ਕਹਿਣ ਲਈ ਇੱਕ ਚਾਹ ਦਾ ਕੱਪ ਸਾਂਝਾ ਕੀਤਾ ਗਿਆ।
ਇਹ ਵੀ ਪੜ੍ਹੋ: Punjab Government: ਹਲਕਾ ਸ਼ੁਤਰਾਣਾ ’ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ, ਜਾਣੋ
ਇਸ ਮੌਕੇ ਜੱਜ ਸਾਹਿਬਾਨ ਵੱਲੋਂ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਬਾਹਰ ਅਤੇ ਬੈਂਚ ਤੇ ਆਪਸੀ ਸਬੰਧਾਂ ਨੂੰ ਵਧੀਆ ਤੇ ਬਿਹਤਰ ਬਣਾਉਣ ਲਈ ਆਪਣੇ ਵਿਚਾਰ ਰੱਖੇ ਅਤੇ ਵਕੀਲਾਂ ਅਤੇ ਜੱਸ ਸਾਹਿਬਾਨ ਨੇ ਚਾਹ ਦਾ ਕੱਪ ਸਾਂਝਾ ਕੀਤਾ। ਇਸ ਮੌਕੇ ਜਰਨਲ ਸਕੱਤਰ ਵਿਵੇਕ ਸ਼ਰਮਾ, ਸਾਬਕਾ ਪ੍ਰਧਾਨ ਗਗਨਦੀਪ ਸਿੰਘ ਵਿਰਕ, ਸਾਬਕਾ ਪ੍ਰਧਾਨ ਰਾਜਵੀਰ ਸਿੰਘ ਗਰੇਵਾਲ, ਸਾਬਕਾ ਪ੍ਰਧਾਨ ਅਮਰਜੀਤ ਸਿੰਘ ਚੀਮਾ, ਸਾਬਕਾ ਪ੍ਰਧਾਨ ਬ੍ਰਿਜਮੋਹਨ ਸਿੰਘ, ਸਾਬਕਾ ਪ੍ਰਧਾਨ ਨਰਿੰਦਰ ਟਿਵਾਣਾ, ਸਾਬਕਾ ਪ੍ਰਧਾਨ ਤਜਿੰਦਰ ਸਿੰਘ ਧਮਾਨ, ਸਾਬਕਾ ਪ੍ਰਧਾਨ ਤਜਿੰਦਰ ਸਿੰਘ ਸਲਾਣਾ, ਸਾਬਕਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਚੀਮਾ, ਵਕੀਲ ਜਸਵਿੰਦਰ ਸਿੱਧੂ, ਹਰਵਿੰਦਰ ਸਿੱਧੂ, ਵਿਕਰਮਜੀਤ ਰੰਧਾਵਾ, ਮਯੰਕ ਖੁਰਮੀ, ਰੀਨਾ ਰਾਣੀ, ਗਗਨ ਗੁਰਾਇਆ, ਬੀ ਐਸ ਬਾਜਵਾ, ਕੇਸਰ ਸਿੰਘ, ਨਵਜੋਤ ਉੱਪਲ, ਵਿਜੇ ਸ਼ਰਮਾ ਅਤੇ ਹੋਰ ਹਾਜ਼ਰ ਸਨ।