ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਪੋਸਟਰ ਜਾਰੀ ਕਰਕੇ ਦਾਖਲਾ ਮੁਹਿੰਮ ਦਾ ਆਗਾਜ਼

kot, District Education

ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ’ਚ ਰਜਿਸਟ੍ਰੇਸ਼ਨ ਅਤੇ ਦਾਖਲਾ ਮੁਹਿੰਮ ਸ਼ੁਰੂ

(ਸੁਭਾਸ਼ ਸ਼ਰਮਾ) ਕੋਟਕਪੂਰਾ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਰਜਿਸਟ੍ਰੇਸ਼ਨ ਅਤੇ ਦਾਖਲਾ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਇਸੇ ਕੜੀ ਤਹਿਤ ਅੱਜ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਬੱਚਿਆਂ ਦਾ ਦਾਖਲਾ ਤੇ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਦਾਖਲਾ ਮੁਹਿੰਮ ਦਾ ਆਗਾਜ਼ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੱਤਪਾਲ ਜੀ ਅਤੇ ਪ੍ਰਿੰਸੀਪਲ ਸਰਦਾਰ ਪ੍ਰਭਜੋਤ ਸਿੰਘ ਵੱਲੋਂ ਪੋਸਟਰ ਜਾਰੀ ਕਰਕੇ ਕੀਤਾ ਗਿਆ । (District Education )

ਇਸ ਮੌਕੇ ਤੇ ਪ੍ਰਿੰ. ਅੰਜਨਾ ਕੌਸ਼ਲ, ਸੁਰਿੰਦਰ ਸਚਦੇਵਾ, ਜਗਸੀਰ ਸਿੰਘ , ਵਿਵੇਕ ਕਪੂਰ ਰਜਿੰਦਰ ਸਿੰਘ,ਮਨੋਹਰ ਲਾਲ ,ਕੁਲਵਿੰਦਰ ਸਿੰਘ,ਗੁਰਭੇਜ ਸਿੰਘ ,ਰਣਬੀਰ ਭੰਡਾਰੀ ,ਨਵਦੀਪ ਕੱਕੜ੍, ਮਹਾਵੀਰ ਆਦਿ ਹਾਜ਼ਰ ਸਨ। ਪ੍ਰਿੰਸੀਪਲ ਸਰਦਾਰ ਪ੍ਰਭਜੋਤ ਸਿੰਘ ਦੀ ਅਗਵਾਈ ਵਿੱਚ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਜੋ ਕਿ ਜ਼ਿਲ੍ਹੇ ਦੇ ਵੱਖ- ਵੱਖ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕਰਨਗੇ।

ਅੱਜ ਵੱਖ- ਵੱਖ ਟੀਮਾਂ ਬਣਾ ਕੇ ਸ੍ਰੀਮਤੀ ਪਵਨਜੀਤ ਕੌਰ, ਚੰਦਨ ਸੋਢੀ , ਬਲਜੀਤ ਰਾਣੀ, ਪੂਨਮ ਦਿਓੜਾ, ਪਰਮਜੀਤ ਕੌਰ , ਸ਼ਵਿੰਦਰ ਕੌਰ, ਅਮਨਦੀਪ ਕੌਰ, ਵਿਵੇਕ ਕਪੂਰ ,ਜਗਸੀਰ ਸਿੰਘ, ਅਧਿਆਪਕਾਂ ਨੇ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਸਰਕਾਰੀ ਕੰਨਿਆ ਸਕੂਲ ਵਿੱਚ ਚੱਲ ਰਹੇ ਵੱਖ ਵੱਖ ਵਿਸ਼ਿਆਂ ਅਤੇ ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਸਰਕਾਰੀ ਸਕੂਲ ਵਿੱਚ ਦਾਖ਼ਲਾ ਲੈਣ ਲਈ ਪ੍ਰੇਰਨਾ ਕੀਤੀ ਗਈ । ਇਸ ਮੌਕੇ ਪ੍ਰਿੰਸੀਪਲ ਸਰਦਾਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਜਿਸ ਤਰ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਜ਼ਿਲ੍ਹੇ ਵਿੱਚੋਂ ਬੱਚਿਆਂ ਦੀ ਗਿਣਤੀ ਵਿੱਚ ਮੋਹਰੀ ਸਕੂਲ ਹੈ ,ਇਸੇ ਰਵਾਇਤ ਨੂੰ ਕਾਇਮ ਰੱਖਦਿਆਂ ਹੋਇਆਂ ਇਸ ਵਾਰ ਵੀ ਵੱਧ ਤੋਂ ਵੱਧ ਦਾਖਲਾ ਕਰ ਕੇ ਜ਼ਿਲ੍ਹੇ ਵਿੱਚੋਂ ਮੋਹਰੀ ਰਹੇਗਾ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ