Child Labor Free: ਜ਼ਿਲ੍ਹਾ ਲੇਬਰ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਨੂੰ ਬਾਲ ਮਜ਼ਦੂਰੀ ਮੁਕਤ ਕਰਨ ਲਈ ਅਚਨਚੇਤ ਚੈਕਿੰਗ

Child Labor Free
Child Labor Free: ਜ਼ਿਲ੍ਹਾ ਲੇਬਰ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਨੂੰ ਬਾਲ ਮਜ਼ਦੂਰੀ ਮੁਕਤ ਕਰਨ ਲਈ ਅਚਨਚੇਤ ਚੈਕਿੰਗ

Child Labor Free: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਜ਼ਿਲ੍ਹੇ ਵਿੱਚੋਂ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਐਨ.ਸੀ.ਪੀ.ਸੀ) ਦੀਆਂ ਹਦਾਇਤਾਂ ਤੇ ਬਾਲ ਅਤੇ ਕਿਸ਼ੋਰ ਮਜ਼ਦੂਰਾਂ ਦੀ ਸੁਰੱਖਿਆ ਅਤੇ ਮੁੜ ਵਸੇਬਾ, ਬੱਚਿਆਂ ਦੇ ਪੁਨਰਵਾਸ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਵਪਾਰਿਕ, ਘਰੇਲੂ ਅਤੇ ਹੋਰ ਖੇਤਰਾਂ ਵਿਖੇ ਅਚਨਚੇਤ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਲ ਮਜ਼ਦੂਰੀ ਦੇ ਚੁੰਗਲ ਵਿੱਚ ਫਸੇ ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਪੱਧਰੀ ਲੇਬਰ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਦੇ ਵਪਾਰਿਕ ਅਦਾਰਿਆਂ ਦੀ ਵਿਸ਼ੇਸ ਚੈਕਿੰਗ ਕੀਤੀ ਗਈ ।

ਇਹ ਵੀ ਪੜ੍ਹੋ: Punjab News: ‘ਆਪ’ ਆਗੂ ਮੰਤਰੀ ਦੀ ਹਾਜ਼ਰੀ ’ਚ ਹੋਇਆ ਅਫ਼ਸਰਾਂ ਦੇ ‘ਦੁਆਲੇ’

ਜਿਲਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਪੱਧਰ ’ਤੇ ਵਿਸ਼ੇਸ ਚੈਕਿੰਗ ਮੁਹਿੰਮ ਆਰੰਭ ਕੇ ਛੋਟੇ ਅਤੇ ਵੱਡੇ ਵਪਾਰਿਕ ਇਕਾਕੀਆਂ /ਫੈਕਟਰੀਆਂ ਦੀ ਚੈਕਿੰਗ ਕਰਕੇ ਉਨ੍ਹਾਂ ਦੇ ਮਾਲਕਾਂ/ਮੈਨੇਂਜਰਾਂ/ਸੁਪਰਵਾਇਜਰਾਂ/ਪ੍ਰਬੰਧਕਾਂ ਨੂੰ ਬਾਲ ਮਜ਼ਦੂਰੀ ਦੀ ਰੋਕਥਾਮ ਅਤੇ ਬੱਚਿਆਂ ਦੇ ਪੁਨਰਵਾਸ ਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ । Child Labor Free

Child Labor Free

ਜਿਲ੍ਹਾ ਲੇਬਰ ਟਾਸਕ ਫੋਰਸ ਵੱਲੋਂ ਫੈਕਟਰੀ ਦੇ ਮਾਲਕਾਂ ਨੂੰ ਸੁਚੇਤ ਕੀਤਾ ਗਿਆ ਕਿ 18 ਸਾਲ ਤੋਂ ਘੱਟ ਕਿਸੇ ਬੱਚੇ ਤੋਂ ਕੰਮ ਨਹੀਂ ਕਰਵਾਇਆ ਜਾ ਸਕਦਾ ਹੈ । ਇਨ੍ਹਾਂ ਤੋਂ ਕੰਮ ਕਰਵਾਉਣਾ ਇੱਕ ਸਜ਼ਾਯੋਗ ਅਪਰਾਧ ਹੈ। ਕਿਸੇ ਵੀ ਬਾਲ ਨੂੰ ਕੰਮ ’ਤੇ ਨਹੀਂ ਰੱਖਿਆ ਜਾ ਸਕਦਾ । ਇਸ ਤਰ੍ਹਾਂ ਦੀ ਚੈਕਿੰਗ ਤੇ ਜਾਗਰੂਕਤਾ ਮੁਹਿੰਮ ਭਵਿੱਖ ਵਿੱਚ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਬਾਲ ਮਜੂਦਰਾਂ ਦੇ ਪੁਨਰਵਾਸ ਅਤੇ ਰੀਹੈਬਿਲੀਟੇਸ਼ਨ ਬਾਰੇ ਵਿਸਥਾਰਪੂਰਕ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦੱਸਿਆ ਕਿ ਅਜਿਹੇ ਬੱਚਿਆਂ ਦੇ ਚੰਗੇ ਭਵਿੱਖ, ਉਜਵਲ ਅਤੇ ਸੁਨਿਹਰੇ ਭਵਿੱਖ ਲਈ ਪੜ੍ਹਾਈ ਨਾਲ ਜੋੜ੍ਹਨ ਦੇ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਵੱਡਾ ਹੋ ਕੇ ਆਤਮ ਨਿਰਭਰ ਬਣ ਸਕੇ । ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚੇ ਕੰਮ ਕਰਦੇ ਪਾਏ ਗਏ ਤਾਂ ਉਨ੍ਹਾਂ ਵਿਰੁੱਧ ਸਖਤ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ Child Labor Free