ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ

Medical Camp
ਪਟਿਆਲਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ ਦਾ ਲਾਭ ਉਠਾਉਂਦੇ ਕੈਦੀ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਅਤੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਤੰਬਰ ਮਹੀਨੇ ਵਿੱਚ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਗਏ। (Medical Camp)

ਇਨ੍ਹਾਂ ਕੈਂਪਾਂ ਵਿੱਚ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਬੰਦ 434 ਕੈਦੀਆਂ ਦੀ ਡਾ. ਸੁਰਿੰਦਰ ਕੁਮਾਰ (ਆਰਥੋ), ਡਾ. ਪ੍ਰਗਟ ਸਿੰਘ (ਮੈਡੀਸਨ), ਡਾ. ਕਮਲਦੀਪ ਸਿੰਘ (ਅੱਖਾਂ), ਡਾ. ਅਮੀਸਾ ਸ਼ਰਮਾ (ਗਾਇਨੀ), ਡਾ. ਲਵਲੀਨ ਕੌਰ (ਸਕਿਨ ) ਦੁਆਰਾ ਮੈਡੀਕਲ ਜਾਂਚ ਕੀਤੀ ਗਈ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿੱਚ ਬੰਦ 115 ਕੈਦੀਆਂ ਅਤੇ ਓਪਨ ਏਅਰ ਜੇਲ੍ਹ, ਨਾਭਾ ਵਿੱਚ ਬੰਦ 15 ਕੈਦੀਆਂ ਦੀ ਡਾ. ਅਨੁਮੇਹਾ ਭੱਲਾ (ਮੈਡੀਸਨ), ਡਾ. ਮਨਦੀਪ ਸਿੰਘ (ਅੱਖਾਂ ਦੇ ਮਾਹਿਰ), ਡਾ. ਏਕਤਾ (ਗਾਇਨੀ), ਡਾ. ਸਿਲਕੀ ਸਿੰਗਲਾ (ਚਮੜੀ), ਡਾ. ਪ੍ਰਭ ਸਿਮਰਨ ਅਤੇ ਸ੍ਰੀ ਭਾਰਤ ਭੂਸ਼ਣ (ਫਾਰਮੇਸੀ ਅਫ਼ਸਰ) ਵੱਲੋਂ ਮੈਡੀਕਲ ਜਾਂਚ ਕੀਤੀ ਗਈ। (Medical Camp)

ਇਹ ਵੀ ਪੜ੍ਹੋ : ਝਗੜੇ ਤੋਂ ਬਾਅਦ ਨੌਜਵਾਨ ਨੇ ਆਪਣੇ ਚਚੇਰੇ ਭਰਾ ਦਾ ਗੋਲੀ ਮਾਰ ਕੇ ਕੀਤਾ ਕਤਲ

ਕੈਦੀਆਂ ਨੂੰ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਦੇ ਨਾਲ ਹੀ 30 ਜ਼ਰੂਰਤਮੰਦ ਕੈਦੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਪਟਿਆਲਾ ਵੱਲੋਂ ਨਜ਼ਰ ਦੀਆਂ ਐਨਕਾਂ ਵੀ ਵੰਡੀਆਂ ਗਈਆਂ। ਇਸ ਮੌਕੇ ਮੈਡਮ ਮਾਨੀ ਅਰੋੜਾ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਕੈਦੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੀ ਬਿਹਤਰੀ ਲਈ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਅਜਿਹੇ ਮੈਡੀਕਲ ਕੈਂਪ ਨਿਯਮਤ ਤੌਰ ‘ਤੇ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਨਿਯਮਤ ਯੋਗਾ ਅਤੇ ਮੈਡੀਟੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ।