ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ ਨੂੰ, ਕਿਸਾਨ ਲੈਣ ਵੱਧ ਤੋਂ ਵੱਧ ਲਾਹਾ

Kisan Mela
ਫਾਈਲ ਫੋਟੋ

(ਸੱਚ ਕਹੂੰ ਨਿਊਜ਼) ਬਠਿੰਡਾ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵੱਲੋਂ ਕਿਸਾਨਾਂ ਨੂੰ ਸਾਉਣੀ 2024 ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ ਨੂੰ ਸਵੇਰੇ 9 ਵਜੇ ਵਜੇ ਸਥਾਨਕ ਦਾਣਾ ਮੰਡੀ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਸਾਂਝੀ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨ ਮੇਲੇ ਦਾ ਉਦਘਾਟਨ ਅਤੇ ਪ੍ਰਧਾਨਗੀ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਵੱਲੋ ਕੀਤੀ ਜਾਵੇਗੀ। Kisan Mela

ਇਹ ਵੀ ਪੜ੍ਹੋ: Supreme Court: ਕੇਜਰੀਵਾਲ ਨੂੰ CM ਦੇ ਅਹੁਦੇ ਤੋਂ ਹਟਾਉਣ ਦੀ ਮੰਗ ’ਤੇ SC ਦਾ ਵੱਡਾ ਫੈਸਲਾ!

ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰਾਂ ਵੱਲੋ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਤੇ ਤਕਨੀਕੀ ਜਾਣਕਾਰੀ ਦੇਣ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਅਤੇ ਆਤਮਾ ਸਕੀਮ ਅਧੀਨ ਚੱਲ ਰਹੇ ਸੈਲਫ਼ ਹੈਲਪ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਮੇਲੇ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਅਤੇ ਖੇਤੀ ਮਾਹਿਰਾਂ ਵੱਲੋਂ ਵੱਖ-ਵੱਖ ਫ਼ਸਲਾਂ ਸਬੰਧੀ ਦਿੱਤੀ ਜਾਣ ਵਾਲੀ ਜਾਣਕਾਰੀ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। Kisan Mela

LEAVE A REPLY

Please enter your comment!
Please enter your name here