Sri Fatehgarh Sahib News: ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਇਲਾਕਾ ਵਾਸੀਆਂ ਨੂੰ ਕੀਤੀ ਇਹ ਖਾਸ ਅਪੀਲ

Sri Fatehgarh Sahib News
 ਅਨਿਲ ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਡਾ.ਸੋਨਾ ਥਿੰਦ। ਤਸਵੀਰ: ਅਨਿਲ ਲੁਟਾਵਾ 

ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ’ਚ ਜ਼ਰੂਰੀ ਵਸਤੂਆਂ ਦਾ ਭੰਡਾਰ ਤੇ ਜਮ੍ਹਾਂਖੋਰੀ ਕਰਨ ’ਤੇ ਪਾਬੰਦੀ ਲਗਾਈ

Sri Fatehgarh Sahib News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲੱਬਧਤਾ ਨੂੰ ਕਾਇਮ ਰੱਖਣ ਲਈ ਜ਼ਰੂਰੀ ਵਸਤੂਆਂ ਦੇ ਭੰਡਾਰਨ ’ਤੇ ਜਮ੍ਹਾਂਖੋਰੀ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਰੂਰੀ ਵਸਤੂਆਂ ਅਨਾਜ ਸਮੇਤ ਖਾਣ-ਪੀਣ ਦੀਆਂ ਹੋਰ ਵਸਤੂਆਂ, ਚਾਰਾ, ਦੁੱਧ ਤੇ ਡੇਅਰੀਉਤਪਾਦਾਂ, ਪੈਟਰੋਲ, ਡੀਜ਼ਲ ਅਤੇ ਹੋਰ ਰੋਜ਼ਾਨਾ ਲੋੜਾਂ ਉਤੇ ਅਧਾਰਿਤ ਜ਼ਰੂਰੀ ਵਸਤੂਆਂ ਦੇ ਬੇਲੋੜੇ ਭੰਡਾਰਨ ਨੂੰ ਰੋਕਣ ਲਈ ਇਹ ਆਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: Amritsar News: ਜੰਗੀ ਤਣਾਓ ‘ਚ ਜਮ੍ਹਾਂਖੋਰੀ ’ਤੇ ਕਾਲਾਬਜ਼ਾਰੀ ਕਰਨ ਵਾਲਿਆਂ ਵਿਰੁੱਧ ਸਰਕਾਰ ਕਰੇਗੀ ਸਖਤ ਕਾਰਵਾਈ : ਮੰਤਰ…

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾਗਰਿਕਾਂ ਵੱਲੋ ਜਮ੍ਹਾਂਖੋਰੀ, ਕਾਲਾਬਾਜ਼ਾਰੀ ਜਾਂ ਕੀਮਤਾਂ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਸ਼ਿਕਾਇਤ ਸਬੰਧਤ ਅਧਿਕਾਰੀਆਂ ਕੋਲ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਅਜਿਹੀ ਕਾਲਾਬਾਜ਼ਾਰੀ ਨੂੰ ਸਖ਼ਤੀ ਨਾਲ ਰੋਕਣ ਲਈ ਕੰਟਰੋਲ ਰੂਮ ਤੇ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਹਨ ਜਿਨ੍ਹਾਂ ਉਤੇ ਕੋਈ ਵੀ ਵਿਅਕਤੀ ਤੱਥ ਅਧਾਰਿਤ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਕੰਟਰੋਲ ਰੂਮ ਤੇ ਹੈਲਪ ਲਾਈਨ ਨੰਬਰ ਕੀਤੇ ਜਾਰੀ

ਜ਼ਰੂਰੀ ਵਸਤੂਆਂ ਲਈ ਇਨ੍ਹਾਂ ਨੰਬਰਾਂ ’ਤੇ ਕਰ ਸਕਦੇ ਹੋ ਸੰਪਰਕ:- ਪੈਟਰੋਲ, ਡੀਜ਼ਲ ਆਦਿ ਲਈ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਦਾ ਸੰਪਰਕ ਨੰਬਰ 01763-502996, ਪਸ਼ੂ ਪਾਲਣ ਸੇਵਾਵਾਂ ਲਈ ਪਸ਼ੂ ਪਾਲਣ ਵਿਭਾਗ ਦੇ ਡਾ. ਰਵਿੰਦਰ ਸਿੰਘ ਦਾ ਸੰਪਰਕ ਨੰਬਰ 9815728047, ਮੰਡੀ ਨਾਲ ਸਬੰਧਤ ਸਬਜ਼ੀਆਂ ਆਦਿ ਲਈ ਮੰਡੀ ਬੋਰਡ ਦਾ ਸੰਪਰਕ ਨੰਬਰ 98885-51439, ਪਸ਼ੂਆਂ ਦੇ ਚਾਰੇ ਲਈ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਵਿਪਨ ਸਿੰਗਲਾ ਦਾ ਸੰਪਰਕ ਨੰਬਰ 98154- 31799 ਤੇ ਤਕਨੀਕੀ ਅਫਸਰ ਬਲਜਿੰਦਰ ਸਿੰਘ ਦਾ ਨੰਬਰ 88724-10555 ਅਤੇ ਮਿਲਕਫੈੱਡ ਦੇ ਜੀਐਮ, ਏ.ਕੇ ਮਿਸ਼ਰਾ ਦਾ ਸੰਪਰਕ ਨੰਬਰ 94174-67503 ਉਪਲੱਬਧ ਕਰਵਾਏ ਗਏ ਹਨ। Sri Fatehgarh Sahib News

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ, ਵਪਾਰੀ ਜਾਂ ਸੰਸਥਾ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਨਾਗਰਿਕਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਹੈ ਤਾਂ ਜੋ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਅਤੇ ਵੰਡ ਪ੍ਰਣਾਲੀ ਪਾਰਦਰਸ਼ਤਾ ਨਾਲ ਨਿਰਵਿਘਨ ਜਾਰੀ ਰੱਖੀ ਜਾ ਸਕੇ।