ਜ਼ਿਲ੍ਹਾ ਪੁਲਿਸ ਨੇ ਸੰਘੋਲ ’ਚ ਹੋਈ ਬੈਂਕ ਡਕੈਤੀ ਦੇ 2 ਮੁਲਜ਼ਮਾਂ ਨੂੰ ਕੀਤਾ ਕਾਬੂ

Ransom

ਦੋਸ਼ੀਆਂ ਤੋਂ 1 ਲੱਖ 25 ਹਜ਼ਾਰ ਦੀ ਨਗਦੀ, ਹਥਿਆਰ ਤੇ ਕਾਰ ਬਰਾਮਦ

ਫ਼ਤਹਿਗੜ੍ਹ ਸਾਹਿਬ (ਅਨਿਲ ਲੁਟਾਵਾ)। ਸੰਘੋਲ ਵਿਖੇ 4 ਲੱਖ 50 ਹਜ਼ਾਰ ਦੀ ਹੋਈ ਬੈਂਕ ਡਕੈਤੀ ਦੇ ਮਾਮਲੇ ’ਚ ਜ਼ਿਲ੍ਹਾ ਪੁਲਿਸ ਨੇ
2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜਦੋਂਕਿ ਤੀਜਾ ਕਥਿਤ ਮੁਲਜ਼ਮ ਰੂਪਨਗਰ ਜ਼ਿਲ੍ਹੇ ਦੇ ਪਿੰਡ ਹਫਿਜਾਬਾਦ ਦਾ ਸਰਪੰਚ ਅਜੇ ਫਰਾਰ ਹੈ
ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੁਲਜ਼ਮਾਂ ਪਾਸੋਂ ਲੁੱਟੇ ਗਏ 1 ਲੱਖ 25 ਹਜ਼ਾਰ ਰੁਪਏ ਦੀ ਨਗਦੀ, ਹਥਿਆਰ ਅਤੇ ਵਾਰਦਾਤ ਵਿੱਚ ਵਰਤੀ ਕਾਰ ਵੀ ਬਰਾਮਦ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਬੀਤੇ 10 ਨਵੰਬਰ ਨੂੰ ਸਟੇਟ ਬੈਂਕ ਆਫ ਇੰਡੀਆ ਦੀ ਸੰਘੋਲ ਬਰਾਂਚ ਅੰਦਰ 2 ਅਣਪਛਾਤੇ ਵਿਅਕਤੀ ਜਿਨ੍ਹਾਂ ਨੇ ਆਪਣੇ ਮੂੰਹ ’ਤੇ ਮਾਸਕ ਪਾਏ ਹੋਏ ਸਨ, ਨੇ ਬੈਂਕ ਦੇ ਅੰਦਰ ਵੜ ਕੇ ਪਹਿਲਾਂ ਬੈਂਕ ਦੇ ਸਕਿਊਰਿਟੀ ਗਾਰਡ ਹਰਜੀਤ ਸਿੰਘ ਨਾਲ ਹੱਥੋ ਪਾਈ ਕੀਤੀ ਅਤੇ ਉਸ ਦੀ ਰਾਈਫਲ ਖੋਹ ਕੇ ਬੈਂਕ ਵਿੱਚੋਂ ਕਰੀਬ 4 ਲੱਖ 50 ਹਜ਼ਾਰ ਰੁਪਏ ਲੁੱਟ ਕੇ ਲੈ ਗਏ ਸਨ

ਉਨ੍ਹਾਂ ਦੱਸਿਆ ਕਿ ਇਸ ਲੁੱਟ ਦੀ ਵਾਰਦਾਤ ਦੀਆਂ ਫੋਟੋਆਂ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਗਈਆਂ ਸਨ ਜਿਸ ਦੇ ਆਧਾਰ ’ਤੇ ਬੈਂਕ ਦੇ ਡਿਪਟੀ ਮੈਨੇਜਰ ਜੰਗ ਸਿੰਘ ਦੇ ਬਿਆਨਾਂ ’ਤੇ ਧਾਰਾ 392 ਅਤੇ ਆਰਮ ਐਕਟ ਦੀ ਧਾਰਾ 25, 27 ਅਧੀਨ ਮਾਮਲਾ ਦਰਜ਼ ਕੀਤਾ ਗਿਆ ਸੀ ਮਾਮਲੇ ਦੀ ਜਾਂਚ ਕਰਦੇ ਹੋਏ ਡੀ.ਐਸ.ਪੀ ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਮੁੱਖ ਥਾਣਾ ਅਫ਼ਸਰ ਖਮਾਣੋਂ ਥਾਣੇਦਾਰ ਬਲਬੀਰ ਸਿੰਘ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਇੰਚਾਰਜ ਸੰਘੋਲ ਚੌਂਕੀ ਨੇ ਪੁਲਿਸ ਪਾਰਟੀ ਸਮੇਤ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਕੇਸ ਨੂੰ ਸੁਲਝਾ ਕੇ ਕਥਿਤ ਦੋਸ਼ੀਆਂ ਨੂੰ 5 ਦਿਨਾਂ ਦੇ ਅੰਦਰ ਕਾਬੂ ਕਰ ਲਿਆ ਹੈ

ਉਨ੍ਹਾਂ ਦੱਸਿਆ ਕਿ ਟੈਕਨੀਕਲ ਟੀਮ ਦੀ ਮਦਦ ਨਾਲ 12 ਨਵੰਬਰ ਨੂੰ ਅਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਹਫਿਜਾਬਾਦ ਅਤੇ ਜਸਪ੍ਰੀਤ ਸਿੰਘ ਉਰਫ ਜੱਸੂ ਪੁੱਤਰ ਪ੍ਰਗਟ ਸਿੰਘ ਵਾਸੀ ਕਤਲੌਰ (ਰੂਪਨਗਰ) ਨੂੰ ਬਤੌਰ ਮੁਲਜ਼ਮ ਨਾਮਜ਼ਦ ਕੀਤਾ ਗਿਆ ਅਤੇ 15 ਨਵੰਬਰ ਨੂੰ ਮੁਲਜ਼ਮ ਜਸਪ੍ਰੀਤ ਸਿੰਘ ਉਰਫ ਜੱਸੂ ਨੂੰ ਗਿ੍ਰਫ਼ਤਾਰ ਕਰਕੇ ਉਸ ਪਾਸੋਂ ਵਾਰਦਾਤ ਵਿਚ ਵਰਤੇ 2 ਨਕਲੀ ਪਿਸਤੌਲ, ਲੁੱਟੀ ਹੋਈ ਰਕਮ ਵਿੱਚੋਂ 60 ਹਜ਼ਾਰ ਰੁਪਏ ਅਤੇ 12 ਬੋਰ ਰਾਇਫਲ ਦੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਜਦੋਂਕਿ ਉਸ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਬਲਵੀਰ ਸਿੰਘ ਉਰਫ਼ ਬੀਰਾ ਪੁੱਤਰ ਸਾਧੂ ਸਿੰਘ ਵਾਸੀ ਹਫਿਜਾਬਾਦ ਵੀ ਸ਼ਾਮਲ ਹੈ,

ਜਿਸ ’ਤੇ ਪੁਲਿਸ ਨੇ ਮੁਕੱਦਮੇ ’ਚ ਧਾਰਾ 120-ਬੀ ਦਾ ਵਾਧਾ ਕਰਕੇ 15 ਨਵੰਬਰ ਨੂੰ ਬਲਵੀਰ ਸਿੰਘ ਉਰਫ ਬੀਰਾ ਨੂੰ ਸਮੇਤ ਟੋਆਇਟਾ ਗਲਾਂਜਾ ਕਾਰ ਨੰਬਰ ਪੀ.ਬੀ 71-ਏ-8070 ਸਮੇਤ ਗਿ੍ਰਫਤਾਰ ਕਰ ਲਿਆ ਉਨ੍ਹਾਂ ਦੱਸਿਆ ਕਿ ਮੁਕੱਦਮੇ ਦੇ ਇੱਕ ਹੋਰ ਕਥਿਤ ਦੋਸ਼ੀ ਅਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਹਫਿਜਾਬਾਦ ਦੇ ਘਰ ਰੇਡ ਕੀਤੀ ਤਾਂ ਉਹ ਨਹੀਂ ਮਿਲਿਆ ਪ੍ਰੰਤੂ ਉਸ ਦੇ ਲੋਅਰ ਦੀ ਜੇਬ ਵਿੱਚੋਂ 65 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਹੋਈ ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਜਦੋਂਕਿ ਇਨ੍ਹਾਂ ਦੇ ਤੀਸਰੇ ਸਾਥੀ ਨੂੰ ਜਲਦ ਗਿ੍ਰਫ਼ਤਾਰ ਕਰ ਲਿਆ ਜਾਵੇਗਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ