ਸਾਡੇ ਨਾਲ ਸ਼ਾਮਲ

Follow us

10.2 C
Chandigarh
Monday, January 19, 2026
More
    Home Breaking News Suspended: ਜ਼...

    Suspended: ਜ਼ਿਲ੍ਹਾ ਪੁਲਿਸ ਮੁਖੀ ਨੇ ਦੋ ਵਿਅਕਤੀਆਂ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਕੀਤੇ ਸਸਪੈਂਡ

    Suspended
    ਫ਼ਤਹਿਗੜ੍ਹ ਸਾਹਿਬ : ਐਸਪੀ (ਡੀ) ਰਾਕੇਸ਼ ਯਾਦਵ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਤਸਵੀਰ: ਅਨਿਲ ਲੁਟਾਵਾ

    ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਨ ਲਈ ਸਿੱਟ ਦਾ ਕੀਤਾ ਗਿਆ ਗਠਨ | Suspended

    Suspended: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਬੀਤੇ ਦਿਨੀ ਖੇੜਾ ਪੁਲਿਸ ਚੌਂਕੀ ਵਿੱਚ ਪੁਲਿਸ ਵੱਲੋਂ 2 ਵਿਅਕਤੀਆਂ ਨਾਲ ਕੀਤੀ ਕੁੱਟਮਾਰ ਦੇ ਮਾਮਲੇ ’ਤੇ ਫੌਰੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵੱਲੋਂ ਸਿੱਟ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਸ਼ਾਮਲ 2 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਥਿਤ ਦੋਸ਼ੀਆਂ ਵਿਰੁੱਧ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਐਫ.ਆਈ.ਆਰ ਵੀ ਦਰਜ ਕੀਤੀ ਜਾ ਰਹੀ ਹੈ।

    ਇਹ ਵੀ ਪੜ੍ਹੋ: Body Donation: ਜਾਂਦੇ-ਜਾਂਦੇ ਵੀ ਇਨਸਾਨੀਅਤ ਦਾ ਫਰਜ਼ ਨਿਭਾ ਗਏ ਮਾਤਾ ਪ੍ਰਕਾਸ਼ ਰਾਣੀ ਇੰਸਾਂ 

    ਇਹ ਜਾਣਕਾਰੀ ਐਸਪੀ (ਡੀ) ਰਾਕੇਸ਼ ਯਾਦਵ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਹਨਾਂ ਕਿਹਾ ਕਿ ਇਸ ਮਾਮਲੇ ਬਾਰੇ ਪਹਿਲਾਂ ਕਿਸੇ ਵੀ ਧਿਰ ਵੱਲੋਂ ਪੁਲਿਸ ਨੂੰ ਕੋਈ ਸ਼ਿਕਾਇਤ ਦਰਜ਼ ਨਹੀਂ ਕਰਵਾਈ ਸੀ ਅਤੇ ਅੱਜ ਜਦੋਂ ਇਸ ਮਾਮਲੇ ਬਾਰੇ ਸ਼ਿਕਾਇਤ ਕਰਤਾ ਨੇ ਮਾਮਲਾ ਜ਼ਿਲ੍ਹਾ ਪੁਲਿਸ ਮੁਖੀ ਦੇ ਧਿਆਨ ਵਿੱਚ ਲਿਆਂਦਾ ਤਾਂ ਉਹਨਾਂ ਵੱਲੋਂ ਗੱਲ ਸੁਣਨ ਉਪਰੰਤ ਇਹ ਫੈਸਲਾ ਲਿਆ ਗਿਆ ਹੈ। ਐਸਪੀ ਯਾਦਵ ਨੇ ਕਿਹਾ ਕਿ ਪੁਲਿਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ ਅਤੇ ਇਸ ਮਾਮਲੇ ਵਿੱਚ ਸ਼ਾਮਿਲ ਪੁਲਿਸ ਮੁਲਾਜ਼ਮਾਂ ਵਿਰੁੱਧ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਆਮ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਤੇ ਲੋਕਾਂ ਨਾਲ ਧੱਕਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। Suspended