Drug Free Punjab: ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ‘ਸੰਪਰਕ’ ਪ੍ਰੋਗਰਾਮ ਅਧੀਨ ਲੋਕਾਂ ਤੋਂ ਮੰਗਿਆ ਸਹਿਯੋਗ

Drug Free Punjab
ਮਾਲੇਰਕੋਟਲਾ:  ਕੈਂਪ ਦੋਰਾਨ ਪੁਲਿਸ ਅਧਿਕਾਰੀ ਅਤੇ ਇਲਾਕੇ ਦੇ ਮੋਹਤਬਰ ਵਿਆਕਤੀ।

ਐਸ.ਐਸ.ਪੀ. ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਕੀਤੀ ਮੰਗ

Drug Free Punjab: ਮਾਲੇਰਕੋਟਲਾ ਜੁਲਾਈ (ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਜ਼ੁਰਮਾਂ ਖਿਲਾਫ਼ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਵਲੋਂ ਅੱਜ ਸਥਾਨਕ ਉਰਦੂ ਅਕੈਡਮੀ ਵਿਚ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਮੌਜੂਦਗੀ ਵਿੱਚ “ ਸੰਪਰਕ ” ਪ੍ਰੋਗਰਾਮ ਅਧੀਨ ਮੁੜ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਹੈ।, ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਮੋਹਤਬਰਾਂ ਨੇ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਭਰੋਸਾ ਦਿੱਤਾ।

ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਦੀ ਜਵਾਨੀ ਨੂੰ ਬਚਾਉਂਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ-ਪਬਲਿਕ ਅਤੇ ਸਿਵਲ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਲਾ ਕੇ ਬਣਦਾ ਯੋਗਦਾਨ ਪਾਇਆ ਜਾਵੇ ਤਾਂ ਜੋ ਮਾੜੇ ਅਨਸਰਾਂ ਨੂੰ ਸਖਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ “ ਸੰਪਰਕ ” ਪ੍ਰੋਗਰਾਮ ਦਾ ਮਕਸਦ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਹੈ।

ਇਹ ਵੀ ਪੜ੍ਹੋ: Natural Health Products: ਸਿਹਤ ਨਾਲ ਜੁੜੇ ਪ੍ਰੋਡਕਟ ਬਿਨਾਂ ਕੈਮੀਕਲ ਤੋਂ ਵਰਤੇ ਜਾਣ : ਕਨਨ ਸੇਠ

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਿਛਲੇ ਸਮਿਆਂ ਦੌਰਾਨ ਨਸ਼ਾ ਸਮਗਲਰਾਂ ’ਤੇ ਪੂਰਾ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜਿਸ ਤਹਿਤ ਇਨ੍ਹਾਂ ਸਮੱਗਲਰਾਂ ਦੀ 34,67,000 ਰੁਪਏ ਤੋਂ ਵੱਧ ਦੀ ਪ੍ਰਾਪਰਟੀ ਨੂੰ ਅਟੈਚ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੇ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ 409 ਮੁਕੱਦਮੇ ਦਰਜ ਕਰਕੇ 457 ਡਰੱਗ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਪਰਕ ਮੁਹਿੰਮ ਨਾਲ ਜੁੜ ਕੇ ਇਸ ਸਮਾਜਿਕ ਕਾਰਜ ਵਿਚ ਅਹਿਮ ਰੋਲ ਅਦਾ ਕਰਨ।

Drug Free Punjab
ਮਾਲੇਰਕੋਟਲਾ:  ਕੈਂਪ ਦੋਰਾਨ ਇਲਾਕੇ ਦੇ ਮੋਹਤਬਰ ਵਿਆਕਤੀ।

ਮਾਲੇਰਕੋਟਲਾ ’ਚ ਨਸ਼ਾ ਸਮਗਲਰਾਂ ਦੀ 34,67,000 ਰੁਪਏ ਤੋਂ ਵੱਧ ਦੀ ਜਾਇਦਾਦ ਅਟੈਚ ਅਤੇ 409 ਮੁਕੱਦਮੇ ਦਰਜ ਕਰਕੇ 457 ਡਰੱਗ ਸਮਗਲਰਾਂ ਗ੍ਰਿਫਤਾਰ

ਕਪਤਾਨ ਪੁਲਿਸ (ਸਥਾਨਕ) ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੇਫ ਪੰਜਾਬ ਐਂਟੀ ਡਰੱਗ ਹੈਲਪ ਲਾਈਨ ਦੇ ਮੋਬਾਇਲ ਨੰ. 97791-00200 ਤੇ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਬਿਨਾਂ ਕਿਸੇ ਡਰ ਤੋਂ ਦੇ ਸਕਦੇ ਹਨ । ਉਨ੍ਹਾਂ ਹੋਰ ਦੱਸਿਆ ਕਿ ਇਸ ਮੋਬਾਇਲ ਨੰਬਰ ’ਤੇ ਫ਼ੋਨ ਕਰਨ ਵਾਲੇ ਦਾ ਨਾਂਅ ਸਾਹਮਣੇ ਨਹੀਂ ਆਉਂਦਾ ਅਤੇ ਇੱਥੇ ਕੇਵਲ ਮੈਂਸਜ ਕਰਕੇ ਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜਿਸ ਉਪਰੰਤ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਇਸ ਮੌਕੇ ਉਪ ਕਪਤਾਨ ਪੁਲਿਸ (ਸਥਾਨਕ) ਮਾਲੇਰਕੋਟਲਾ ਵਾਧੂ ਚਾਰਜ ਉਪ ਕਪਤਾਨ ਪੁਲਿਸ ਸਬ-ਡਵੀਜਨ ਮਾਲੇਰਕੋਟਲਾ ਮਾਨਵਜੀਤ ਸਿੰਘ , ਐਸ.ਐਚ.ਓ ਥਾਣਾ ਸਿਟੀ-1 ਬਲਜੀਤ ਸਿੰਘ, ਐਸ.ਐਚ.ਓ ਸੰਦੌੜ ਗਗਨਦੀਪ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਮੋਹਤਬਰ ਵਿਅਕਤੀ ਮੌਜੂਦ ਸਨ। Drug Free Punjab