ਰੇਲਵੇ ਵਿਭਾਗ ਵੱਲੋਂ ਸ਼ੈੱਡ ਦੀ ਜਲਦ ਮੁਰੰਮਤ ਕਰਵਾ ਦਿੱਤੀ ਜਾਵੇਗੀ : ਦਾਮਨ ਬਾਜਵਾ
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਵੱਲੋਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਦੇ ਪੁਰਾਣੇ ਅੰਡਰ ਬ੍ਰਿਜ ’ਤੇ ਬਣੇ ਸ਼ੈੱਡ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਦਾਮਨ ਬਾਜਵਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੁਰਾਣੇ ਅੰਡਰ ਬ੍ਰਿਜ ’ਤੇ ਬਣੇ ਸ਼ੈੱਡ ਦੇ ਖਰਾਬ ਹੋ ਜਾਣ ਕਾਰਨ ਇੱਥੋਂ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਦਾਮਨ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਵੇ ਵਿਭਾਗ ਵੱਲੋਂ ਆਉਣ ਵਾਲੇ ਕੁਝ ਹੀ ਦਿਨਾਂ ਦੇ ਅੰਦਰ-ਅੰਦਰ ਇਸ ਸ਼ੈੱਡ ਦੇ ਹੋਏ ਨੁਕਸਾਨ ਦੀ ਮੁਰੰਮਤ ਕਰਵਾ ਕੇ ਇਸਨੂੰ ਪੂਰੀ ਤਰ੍ਹਾਂ ਠੀਕ ਕਰ ਦਿੱਤਾ ਜਾਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕੋਈ ਦਿੱਕਤ ਨਾ ਆਵੇ। ਇਸ ਮੌਕੇ ਭਾਜਪਾ ਦੀ ਸੀਨੀਅਰ ਆਗੂ ਮੋਨਿਕਾ ਗੋਇਲ (ਸਾਬਕਾ ਐਮ.ਸੀ ਸੁਨਾਮ), ਮਾਲਵਿੰਦਰ ਗੋਲਡੀ ਅਤੇ ਰੇਲਵੇ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।













