ਜ਼ਿਲ੍ਹਾ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਵਿਖਾਵਾ

Youth Congress protests Sachkahoon

ਵੱਧ ਰਹੀ ਮਹਿੰਗਾਈ ਨੂੰ ਲੈ ਕੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਖੁਸ਼ਵੀਰ ਸਿੰਘ ਤੂਰ, ਪਟਿਆਲਾ। ਅੱਜ ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਅਤੇ ਮੀਤ ਪ੍ਰਧਾਨ ਗਗਨਦੀਪ ਸਿੰਘ ਜਲਾਲਪੁਰ ਦੀ ਅਗਵਾਈ ਵਿੱਚ ਤੇਲ ਦੀਆਂ ਆਏ ਦਿਨ ਵਧ ਰਹੀਆਂ ਕੀਮਤਾਂ ਅਤੇ ਅਸਮਾਨ ਛੂੰਹਦੀ ਮਹਿੰਗਾਈ ਖ਼ਿਲਾਫ਼ ਜ਼ਿਲ੍ਹਾ ਪੱਧਰੀ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ ਅਤੇ ਫੁਹਾਰਾ ਚੌਂਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਮੁਕੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਫੁਹਾਰਾ ਚੌਂਕ ਸਥਿਤ ਦਫਤਰ ਵਿੱਚ ਇਕੱਠੇ ਹੋਏ ਯੂਥ ਕਾਂਗਰਸ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਨੇ ਕਿਹਾ ਕਿ ਭਾਰਤ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਕਾਰਨ ਮਹਿੰਗਾਈ ਦਰ ਸੱਤਵੇਂ ਅਸਮਾਨ ਨੂੰ ਛੂਹ ਰਹੀ ਹੈ, ਮਹਿੰਗਾਈ ਨੇ ਹਰ ਵਰਗ ਦਾ ਲੱਕ ਤੋੜ ਦਿੱਤਾ ਹੈ ਅਤੇ ਇੱਕ ਆਮ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋਇਆ ਪਿਆ ਹੈ।

ਇਸ ਦੌਰਾਨ ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਗਗਨਦੀਪ ਸਿੰਘ ਜਲਾਲਪੁਰ ਨੇ ਕਿਹਾ ਕਿ ਕਦੇ ਸਮਾਂ ਹੁੰਦਾ ਸੀ ਜਦੋਂ ਸਾਡੇ ਦੇਸ਼ ਵਾਸੀ ਕਿ੍ਰਕਟਰ ਸਚਿਨ ਤੇਂਦੁਲਕਰ ਵੱਲੋਂ ਸੈਂਕੜਾ ਮਾਰਨ ਦੀ ਖੁਸ਼ੀ ਮਨਾਉਂਦੇ ਹੁੰਦੇ ਸਨ ਪਰੰਤੂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨਾਕਾਮੀਆਂ ਕਾਰਨ ਪੈਟਰੋਲ ਦੀਆਂ ਕੀਮਤਾਂ ਦਾ ਸੈਂਕੜਾ ਵੱਜ ਚੁੱਕਾ ਹੈ ਤੇ ਚੰਗੇ ਦਿਨਾਂ ਦੀ ਉਡੀਕ ਕਰ ਰਹੀ ਜਨਤਾ ’ਚ ਹਾਹਾਕਾਰ ਮੱਚ ਗਈ ਹੈ।

ਇਸ ਮੌਕੇ ਯੂਥ ਆਗੂ ਜਗਰੂਪ ਸਿੰਘ ਹੈਪੀ ਸੇਹਰਾ, ਐੱਨਪੀ ਪਬਰੀ, ਰਾਜੀਵ ਕੁਮਾਰ ਗਾਂਧੀ ਖੇੜੀ ਗੰਡਿਆਂ, ਪ੍ਰਧਾਨ ਇੰਦਰਜੀਤ ਸਿੰਘ ਗਿਫਟੀ, ਜੱਸੀ ਸੈਣੀ ਗਾਜੀਪੁਰ, ਮੋਨੂੰ ਬਪਰੋਰ, ਕਮਲ ਸ਼ਰਮਾ ਘਨੌਰ, ਜੋਗਾ ਸੈਦਖੇੜੀ ਅਤੇ ਗੁਰਮੀਤ ਰਾਮਪੁਰ ਸਮੇਤ ਜ਼ਿਲ੍ਹਾ ਯੂਥ ਕਾਂਗਰਸ ਦੇ ਹੋਰ ਵੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।