ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News ਡਵੀਜ਼ਨਲ ਕਮਿਸ਼ਨਰ...

    ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਵੱਲੋਂ ਮੋਮੀਆ ਡਰੇਨ ’ਤੇ ਘੱਗਰ ਦਰਿਆ ਦਾ ਦੌਰਾ

    ਡਰੇਨੇਜ ਵਿਭਾਗ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਠੋਸ ਰਣਨੀਤੀ ਤਿਆਰ ਕਰੇ-ਅਰੁਣ ਸੇਖੜੀ

    (ਮਨੋਜ ਗੋਇਲ) ਬਾਦਸ਼ਾਹਪੁਰ /ਘੱਗਾ। ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਅਰੁਣ ਸੇਖੜੀ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਰਸੌਲੀ ਵਿਖੇ ਮੋਮੀਆ ਡਰੇਨ ਤੇ ਘੱਗਰ ਦਰਿਆ ਦਾ ਦੌਰਾ ਕਰਕੇ ਹੜ੍ਹਾਂ ਤੋਂ ਬਚਾਅ ਕਾਰਜਾਂ ਅਤੇ ਵਹਿ ਰਹੇ ਪਾਣੀ ਦੀ ਅਸਲ ਸਥਿਤੀ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਇਸ ਮੌਕੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਬਰਸਾਤੀ ਪਾਣੀ ਨਾਲ ਹੋਣ ਵਾਲੇ ਨੁਕਸਾਨ ਦੇ ਸਥਾਈ ਹੱਲ ਲਈ ਠੋਸ ਰਣਨੀਤੀ ਤਿਆਰ ਕੀਤੀ ਜਾਵੇ ਤਾਂ ਜੋ ਫਸਲਾਂ ਆਦਿਕ ਦੇ ਅਜਿਹੇ ਨੁਕਸਾਨ ਨੂੰ ਸਮੇਂ ਸਿਰ ਰੋਕਿਆ ਜਾ ਸਕੇ।

    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ ਡੀ ਐਮ ਚਰਨਜੀਤ ਸਿੰਘ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ ਅਤੇ ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਪਟਿਆਲਾ ਦੀ ਵੱਡੀ ਤੇ ਛੋਟੀ ਨਦੀਆਂ ਦਾ ਵੀ ਜਾਇਜ਼ਾ ਲਿਆ।

    ਘੱਗਰ ਦਰਿਆ ਦੇ ਵਹਾਅ ਅਤੇ ਪਾਣੀ ਦੇ ਪੱਧਰ ‘ਤੇ 24 ਘੰਟੇ ਨਿਗਰਾਨੀ ਰੱਖੀ ਜਾਵੇ

    ਮੰਡਲ ਕਮਿਸ਼ਨਰ ਅਰੁਣ ਸੇਖੜੀ ਨੇ ਚਿਚੜਵਾਲ ਤੇ ਰਸੌਲੀ ਦੇ ਖੇਤਾਂ ‘ਚ ਇਕੱਠੇ ਹੁੰਦੇ ਪਾਣੀ ਨੂੰ ਘੱਗਰ ਵਿਚ ਛੱਡਣ ਲਈ ਬਣਾਏ ਗੇਟ ਸਮੇਤ ਘੱਗਰ ਦਰਿਆ ਗੇਜ਼ ਸਟੇਸ਼ਨ ਖਨੌਰੀ ਦਾ ਦੌਰਾ ਵੀ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਡਰੇਨੇਜ਼ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ ਨੂੰ ਨਿਰਦੇਸ਼ ਦਿੱਤੇ ਕਿ ਘੱਗਰ ਦਰਿਆ ਦੇ ਵਹਾਅ ਅਤੇ ਪਾਣੀ ਦੇ ਪੱਧਰ ‘ਤੇ 24 ਘੰਟੇ ਨਿਗਰਾਨੀ ਰੱਖੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਸੰਭਾਵਤ ਖ਼ਤਰੇ ਦੀ ਸਥਿਤੀ ‘ਤੇ ਕਾਬੂ ਪਾਉਣ ਲਈ ਹਰ ਤਰ੍ਹਾਂ ਦੀ ਪੂਰੀ ਤਿਆਰੀ ਕਰਕੇ ਰੱਖੀ ਜਾਵੇ।ਇਸ ਤੋਂ ਬਿਨ੍ਹਾਂ ਕਿਸੇ ਖ਼ਤਰੇ ਦੀ ਸੂਰਤ ‘ਚ ਉੱਚ ਅਧਿਕਾਰੀਆਂ ਨੂੰ ਪੂਰੀ ਜਾਣਕਾਰੀ ਨਿਯਮਤ ਤੌਰ ‘ਤੇ ਦੇਣੀ ਜਾਰੀ ਰੱਖੀ ਜਾਵੇ।

    ਘੱਗਾ : ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਅਰੁਣ ਸੇਖੜੀ ਮੋਮੀਆ ਡਰੇਨ ਤੇ ਘੱਗਰ ਦਰਿਆ ਦਾ ਦੌਰਾ ਕਰਦੇ ਹੋਏ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ ਡੀ ਐਮ ਚਰਨਜੀਤ ਸਿੰਘ ਤੇ ਕਾਰਜਕਾਰੀ ਇੰਜੀਨੀਅਰ ਰਮਨ ਬੈਂਸ ਵੀ ਨਜ਼ਰ ਆ ਰਹੇ ਹਨ। ਤਸਵੀਰ : ਮਨੋਜ ਗੋਇਲ 

    ਮੰਡਲ ਕਮਿਸ਼ਨਰ ਅਰੁਣ ਸੇਖੜੀ ਨੇ ਦੱਸਿਆ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨ ਲਈ ਵਚਨਵੱਧ ਹੈ।ਇਸ ਮੌਕੇ ਤਹਿਸੀਲਦਾਰ ਮਨਦੀਪ ਕੌਰ ਤੇ ਸ਼ੀਸ਼ਪਾਲ ਸਿੰਗਲਾ ਤੋਂ ਇਲਾਵਾ ਡਰੇਨੇਜ਼ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here