ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News ਸਾਕਾ ਸਰਹਿੰਦ ਦ...

    ਸਾਕਾ ਸਰਹਿੰਦ ਦਾ ਮਹਾਨ ਨਾਇਕ, ਦੀਵਾਨ ਟੋਡਰ ਮੱਲ

    Diwan Todarmal

    ਦੀਵਾਨ ਟੋਡਰ ਮੱਲ (Diwan Todarmal) ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹੈ ਜਿਸ ਨੇ ਆਪਣੇ ਇਸ਼ਟ ਦੇ ਲਖਤੇ ਜ਼ਿਗਰਾਂ ਦੇ ਅੰਤਿਮ ਸਸਕਾਰ ਲਈ ਸੰਸਾਰ ਦੀ ਸਭ ਤੋਂ ਵੱਧ ਕੀਮਤੀ ਜ਼ਮੀਨ ਖਰੀਦੀ ਸੀ। ਇਹ ਅਦੁੱਤੀ ਕਾਰਨਾਮਾ ਕਰਕੇ ਉਹ ਰਾਤੋ-ਰਾਤ ਸਿੱਖ ਪੰਥ ਦੀਆਂ ਅਤਿ ਆਦਰਯੋਗ ਸ਼ਖਸੀਅਤਾਂ ਵਿੱਚ ਸ਼ਾਮਲ ਹੋ ਗਿਆ। ਉਸ ਦੀ ਇਹ ਕੁਰਬਾਨੀ ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਂਕ ਦਿੱਲੀ ਤੋਂ ਅਨੰਦਪੁਰ ਸਾਹਿਬ ਪਹੁੰਚਾਉਣ ਵਾਲੇ ਭਾਈ ਜੈਤਾ ਤੋਂ ਕਿਸੇ ਪ੍ਰਕਾਰ ਵੀ ਘੱਟ ਨਹੀਂ ਹੈ। ਦੀਵਾਨ ਟੋਡਰ ਮੱਲ ਦੇ ਜਨਮ ਅਸਥਾਨ, ਖਾਨਦਾਨ, ਜੀਵਨ ਅਤੇ ਵਾਰਸਾਂ ਬਾਰੇ ਇਤਿਹਾਸ ਵਿੱਚ ਜ਼ਿਆਦਾ ਕੁਝ ਨਹੀਂ ਮਿਲਦਾ।

    ਕਈ ਵਿਦਵਾਨ ਦੀਵਾਨ ਟੋਡਰ ਮੱਲ (Diwan Todarmal) ਸਰਹਿੰਦੀ ਨੂੰ ਅਕਬਰ ਦਾ ਵਿੱਤ ਮੰਤਰੀ ਦੀਵਾਨ ਟੋਡਰ ਮੱਲ ਹੋਣ ਬਾਰੇ ਭੁਲੇਖਾ ਖਾ ਜਾਂਦੇ ਹਨ। ਦੋਵਾਂ ਦੇ ਜੀਵਨ ਕਾਲ ਵਿੱਚ ਕਰੀਬ 125 ਸਾਲ ਦਾ ਫਰਕ ਹੈ। ਮੰਨਿਆ ਜਾਂਦਾ ਹੈ ਕਿ ਉਹ ਜਾਤ ਦਾ ਜੈਨ ਖੱਤਰੀ ਸੀ ਤੇ ਗੁਰੂ ਘਰ ਦਾ ਅਤਿਅੰਤ ਸ਼ਰਧਾਲੂ ਸੀ। ਉਹ ਉਸ ਵੇਲੇ ਸਰਹਿੰਦ ਸੂਬੇ ਦਾ ਇੱਕ ਸਭ ਤੋਂ ਅਮੀਰ ਵਪਾਰੀ ਤੇ ਮੁਅੱਜਜ਼ ਦਰਬਾਰੀ ਸੀ। ਪਟਿਆਲਾ ਸਟੇਟ ਗਜ਼ਟੀਅਰ ਦੇ ਮੁਤਾਬਿਕ ਉਸ ਦਾ ਜੱਦੀ ਪਿੰਡ ਕਾਕੜਾ ਸੀ ਜੋ ਸਮਾਣਾ-ਪਟਿਆਲਾ ਸੜਕ ’ਤੇ ਸਥਿਤ ਹੈ ਤੇ ਹੁਣ ਥਾਣਾ ਸਦਰ ਸਮਾਣਾ ਅਧੀਨ ਆਉਂਦਾ ਹੈ। ਉਸ ਦੇ ਜਨਮ ਤੋਂ ਪਹਿਲਾਂ ਹੀ ਉਸ ਦੇ ਪੁਰਖੇ ਕਾਰੋਬਾਰ ਕਾਰਨ ਪਿੰਡ ਛੱਡ ਕੇ ਸਰਹਿੰਦ ਵੱਸ ਗਏ ਸਨ। ਉਸ ਦੀ ਅਮੀਰੀ, ਸਰਕਾਰੀ ਪ੍ਰਭਾਵ ਅਤੇ ਸ਼ਾਨੋ-ਸ਼ੌਕਤ ਦਾ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਉਸ ਦੀ ਰਿਹਾਇਸ਼ (ਜਹਾਜ਼ ਹਵੇਲੀ) ਸਰਹੰਦ ਦੇ ਸੂਬੇਦਾਰ ਵਜ਼ੀਰ ਖਾਨ ਦੇ ਮਹਿਲ ਦੇ ਬਿਲਕੁਲ ਨਜ਼ਦੀਕ ਸੀ।

    Also Read : ਯੋਗਤਾ ਦਾ ਸਨਮਾਨ

    ਸੰਨ 13 ਦਸੰਬਰ 1704 ਈ. ਨੂੰ ਵਜ਼ੀਰ ਖਾਨ ਦੇ ਹੁਕਮ ਨਾਲ ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫਤਿਹ ਸਿੰਘ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ। ਇਤਿਹਾਸ ਅਨੁਸਾਰ ਇਸ ਕਾਂਡ ਵਿੱਚ ਦੀਵਾਨ ਸੁੱਚਾ ਨੰਦ ਨੇ ਬਹੁਤ ਘਟੀਆ ਅਤੇ ਨਵਾਬ ਮਲੇਰ ਕੋਟਲਾ ਸ਼ੇਰ ਮੁਹੰਮਦ ਖਾਨ ਨੇ ਬਹੁਤ ਸ਼ਲਾਘਾ ਯੋਗ ਕਿਰਦਾਰ ਨਿਭਾਇਆ ਸੀ। ਹੋ ਸਕਦਾ ਹੈ ਕਿ ਗੁਰੂ ਘਰ ਦੇ ਪ੍ਰੇਮੀ ਦੀਵਾਨ ਟੋਡਰ ਮੱਲ (Diwan Todarmal) ਅਤੇ ਹੋਰ ਪਤਵੰਤਿਆਂ ਨੇ ਵੀ ਵਜ਼ੀਰ ਖਾਨ ਨੂੰ ਸਮਝਾਇਆ ਹੋਵੇ, ਪਰ ਪੱਥਰ ਦਿਲ ਸੂਬੇਦਾਰ ਨੇ ਕਿਸੇ ਦੀ ਨਾ ਸੁਣੀ। ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹੀਦੀ ਤੋਂ ਬਾਅਦ ਡਰ ਦੇ ਮਾਰੇ ਕਿਸੇ ਦੀ ਇਹ ਹਿੰਮਤ ਨਾ ਪਈ ਕਿ ਉਨ੍ਹਾਂ ਦਾ ਵਿਧੀ ਪੂਰਵਕ ਅੰਤਿਮ ਸਸਕਾਰ ਕਰ ਸਕੇ।

    ਉਸ ਵੇਲੇ ਸਰਹਿੰਦ ਵਿੱਚ ਹਿੰਦੂ ਵੱਡੀ ਗਿਣਤੀ ਵਿੱਚ ਵੱਸਦੇ ਸਨ ਤੇ ਉੱਥੇ ਹਿੰਦੂਆਂ ਦੇ ਕਈ ਸ਼ਮਸ਼ਾਨਘਾਟ ਵੀ ਮੌਜੂਦ ਸਨ। ਫਿਰ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦਾ ਅੰਤਿਮ ਸਸਕਾਰ ਉੱਥੇ ਕਿਉਂ ਨਾ ਕੀਤਾ ਗਿਆ? ਕਿਉਂ ਉਨ੍ਹਾਂ ਦੇ ਅੰਤਿਮ ਸਸਕਾਰ ਲਈ ਜ਼ਮੀਨ ਖਰੀਦਣੀ ਪਈ? ਲੱਗਦਾ ਹੈ ਕਿ ਸੂਬੇਦਾਰ ਦਾ ਦਿਲ ਗੁਰੂਘਰ ਪ੍ਰਤੀ ਨਫਰਤ ਨਾਲ ਐਨਾ ਭਰਿਆ ਹੋਇਆ ਸੀ ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਵੀ ਉਸ ਦਾ ਮਨ ਸ਼ਾਂਤ ਨਾ ਹੋਇਆ।

    Also Read : ਛੱਤੀਸਗੜ੍ਹ ’ਚ ਨਕਸਲੀ ਹਮਲੇ

    ਉਹ ਸ਼ਾਇਦ ਪਵਿੱਤਰ ਦੇਹਾਂ ਦਾ ਵੀ ਅਪਮਾਨ ਕਰਨਾ ਚਾਹੁੰਦਾ ਸੀ। ਉਸ ਨੇ ਹੁਕਮ ਜਾਰੀ ਕਰ ਦਿੱਤਾ ਕਿ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਦਾ ਅੰਤਿਮ ਸਸਕਾਰ ਕਿਸੇ ਸ਼ਮਸ਼ਾਨਘਾਟ ਵਿੱਚ ਨਾ ਕੀਤਾ ਜਾਵੇ। ਇਹ ਵੀ ਹੋ ਸਕਦਾ ਹੈ ਕਿ ਜਦੋਂ ਦੀਵਾਨ ਟੋਡਰ ਮੱਲ ਨੇ ਤਰਲੇ-ਮਿੰਨਤਾਂ ਕਰਕੇ ਦੇਹਾਂ ਪ੍ਰਾਪਤ ਕੀਤੀਆਂ ਹੋਣ ਤਾਂ ਕਿਸੇ ਸੁੱਚਾ ਨੰਦ ਵਰਗੇ ਨੇ ਸੂਬੇਦਾਰ ਨੂੰ ਸਲਾਹ ਦਿੱਤੀ ਹੋਵੇ ਕਿ ਸੇਠ ਕੋਲ ਬਹੁਤ ਪੈਸਾ ਹੈ, ਜੇ ਉਸ ਨੇ ਅੰਤਿਮ ਸਸਕਾਰ ਕਰਨਾ ਹੈ ਤਾਂ ਉਸ ਨੂੰ ਜਗ੍ਹਾ ਖਰੀਦਣੀ ਚਾਹੀਦੀ ਹੈ। ਇਸ ਲਈ ਲੱਗਦਾ ਕਿ ਸੂਬੇਦਾਰ ਨੇ ਉਸ ਨੂੰ ਸ਼ਰਤਾਂ ਅਧੀਨ ਹੀ ਦੇਹਾਂ ਦਿੱਤੀਆਂ ਹੋਣਗੀਆਂ।

    ਸਰਕਾਰੀ ਕਹਿਰ ਦੇ ਡਰ ਕਾਰਨ ਸਰਹਿੰਦ ਦੇ ਕਿਸੇ ਜ਼ਿੰੰਮੀਦਾਰ ਦੀ ਜ਼ਮੀਨ ਦੇਣ ਦੀ ਹਿੰਮਤ ਨਾ ਪਈ। ਅਖੀਰ ਇੱਕ ਜ਼ਿੰਮੀਦਾਰ ਚੌਧਰੀ ਅੱਤਾ ਜ਼ਮੀਨ ਵੇਚਣ ਲਈ ਰਾਜ਼ੀ ਹੋ ਗਿਆ। ਪਰ ਉਸ ਨੇ ਵੀ ਰੱਜ ਕੇ ਦੀਵਾਨ ਦੀ ਮਜ਼ਬੂਰੀ ਦਾ ਫਾਇਦਾ ਉਠਾਇਆ। ਉਸ ਨੇ ਸ਼ਰਤ ਰੱਖੀ ਕਿ ਜੇ ਜ਼ਮੀਨ ਚਾਹੀਦੀ ਹੈ ਤਾਂ ਉਸ ਦੀ ਕੀਮਤ ਸੋਨਾ ਵਿਛਾ ਕੇ ਦੇਣੀ ਪਵੇਗੀ। ਕਈ ਤਾਂ ਕਹਿੰਦੇ ਹਨ ਕਿ ਉਸ ਨੇ ਸੋਨੇ ਦੇ ਸਿੱਕੇ ਖੜ੍ਹੇ ਕਰਕੇ ਕੀਮਤ ਲਈ ਸੀ। ਉਸ ਵੇਲੇ ਸੋਨੇ ਦੀ ਅਸ਼ਰਫੀ ਦਾ ਸਾਈਜ਼ ਕਰੀਬ ਸਵਾ ਇੰਚ ਅਤੇ ਭਾਰ ਕਰੀਬ ਇੱਕ ਤੋਲਾ (10 ਗ੍ਰਾਮ) ਹੁੰਦਾ ਸੀ। ਇਸ ਲਈ ਕਰੀਬ 7800 ਅਸ਼ਰਫੀਆਂ (78 ਕਿੱਲੋ ਸੋਨਾ) ਵਿਛਾਈਆਂ ਗਈਆਂ ਹੋਣਗੀਆਂ।

    Pandit Ravishankar : ਜਿਨ੍ਹਾਂ ਦੇ ਛੂੰਹਦੇ ਹੀ ਬੇਜਾਨ ਤਾਰਾਂ ’ਚੋਂ ਨਿੱਕਲਦੀ ਸੀ ਮਨ ਨੂੰ ਮੋਹ ਲੈਣ ਵਾਲੀ ਗੂੰਜ

    ਜੇ ਅਸ਼ਰਫੀਆਂ ਖੜ੍ਹੇ ਰੁਖ ਰੱਖੀਆਂ ਗਈਆਂ ਹੋਣਗੀਆਂ ਤਾਂ 78000 ਦੇ ਕਰੀਬ ਅਸ਼ਰਫੀਆਂ (780 ਕਿੱਲੋ ਸੋਨਾ) ਵਿਛਾਉਣੀਆਂ ਪਈਆਂ ਹੋਣਗੀਆਂ। ਇਸ ਕਾਰਨ ਦੀਵਾਨ ਦੀ ਸਾਰੀ ਪੂੰਜੀ ਜ਼ਮੀਨ ਖਰੀਦਣ ਵਿੱਚ ਲੱਗ ਗਈ ਤੇ ਘਰ-ਬਾਰ ਗਹਿਣੇ ਪੈ ਗਿਆ ਹੋਵੇਗਾ। ਪਰ ਉਸ ਮਹਾਨ ਇਨਸਾਨ ਨੇ ਆਪਣੇ ਨੁਕਸਾਨ ਦੀ ਕੋਈ ਪ੍ਰਵਾਹ ਨਾ ਕੀਤੀ ਤੇ ਆਪਣੇ ਵਿਸ਼ਵਾਸ਼ ਨੂੰ ਡੋਲਣ ਨਾ ਦਿੱਤਾ। ਉਸ ਨੇ ਆਪਣਾ ਸਭ ਕੁਝ ਦਾਅ ’ਤੇ ਲਗਾ ਕੇ ਵੀ ਗੁਰੂ ਜੀ ਅਤੇ ਸਿੱਖੀ ਦੀ ਮਹਾਨ ਸੇਵਾ ਕੀਤੀ। ਬਾਬਾ ਬੰਦਾ ਸਿੰਘ ਬਹਾਦਰ ਨੇ ਜਦੋਂ ਮਈ 1710 ਈ. ਵਿੱਚ ਸਰਹਿੰਦ ਫਤਿਹ ਕੀਤੀ ਤਾਂ ਉਨ੍ਹਾਂ ਨੂੰ ਵੀ ਦੀਵਾਨ ਟੋਡਰ ਮੱਲ ਦੀ ਇਸ ਕੁਰਬਾਨੀ ਬਾਰੇ ਪਤਾ ਸੀ। ਦੀਵਾਨ ਟੋਡਰ ਮੱਲ ਦੇ ਘਰ ਨੂੰ ਕੋਈ ਨੁਕਸਾਨ ਨਾ ਪਹੁੰਚਾਇਆ ਗਿਆ।

    ਬਰਦਾਸ਼ਤ | Diwan Todarmal

    ਸੂਬਾ ਸਰਹਿੰਦ ਵਜ਼ੀਰ ਖਾਨ ਬਹੁਤ ਹੀ ਜ਼ਾਲਮ, ਬੇਰਹਿਮ ਤੇ ਪਾਪੀ ਕਿਸਮ ਦਾ ਇਨਸਾਨ ਸੀ। ਉਸ ਨੇ ਬਾਬਾ ਮੋਤੀ ਰਾਮ ਮਹਿਰਾ ਦਾ ਸਾਰਾ ਪਰਿਵਾਰ ਸਿਰਫ ਇਸ ਕਾਰਨ ਵੇਲਣੇ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਸੀ ਕਿ ਉਸ ਨੇ ਮਾਤਾ ਗੁਜ਼ਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਠੰਢੇ ਬੁਰਜ ਵਿੱਚ ਦੁੱਧ ਨਾਲ ਸੇਵਾ ਕੀਤੀ ਸੀ। ਇਸ ਲਈ ਉਹ ਇਹ ਕਿਵੇਂ ਬਰਦਾਸ਼ਤ ਕਰ ਸਕਦਾ ਸੀ ਕਿ ਕੋਈ ਉਸ ਦੀ ਹੁਕਮ ਅਦੂਲੀ ਕਰਕੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦਾ ਅਤਿਮ ਸੰਸਕਾਰ ਕਰੇ? ਜਦੋਂ ਉਸ ਨੂੰ ਦੀਵਾਨ ਟੋਡਰ ਮੱਲ ਦੇ ਇਸ ਗੁਨਾਹ ਬਾਰੇ ਪਤਾ ਚੱਲਿਆ ਤਾਂ ਉਸ ਦਾ ਕਹਿਰ ਦੀਵਾਨ ’ਤੇ ਟੱੁਟ ਪਿਆ। ਉਸ ਨੇ ਦੀਵਾਨ ਟੋਡਰ ਮੱਲ ਨੂੰ ਬਿਲਕੁਲ ਬਰਬਾਦ ਕਰ ਦਿੱਤਾ। ਆਪਣੇ ਪਰਿਵਾਰ ਦੀ ਸੁਰੱਖਿਆ ਲਈ ਦੀਵਾਨ ਨੂੰ ਆਪਣਾ ਜੰਮਿਆ-ਜਮਾਇਆ ਘਰ-ਬਾਰ ਤੇ ਕਾਰੋਬਾਰ ਛੱਡਣਾ ਪਿਆ।

    ਇਸ ਤੋਂ ਬਾਅਦ ਉਸ ਦੇ ਪਰਿਵਾਰ ਜਾਂ ਉਸ ਦੇ ਆਖਰੀ ਦਿਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲਦੀ। ਉਸ ਦੀ ਜਹਾਜ਼ ਹਵੇਲੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਸ ਤੋਂ ਬਾਅਦ ਸਿੱਖ ਮਿਸਲਾਂ ਦੇ ਸਰਹਿੰਦ ’ਤੇ ਹਮਲਿਆਂ ਦੌਰਾਨ ਪੂਰੀ ਇੱਜ਼ਤ ਬਖਸ਼ੀ ਗਈ। ਕਿਸੇ ਨੇ ਉਸ ਨੂੰ ਨੁਕਸਾਨ ਪਹੁੰਚਾਉਣ ਜਾਂ ਲੱੁਟਣ ਦੀ ਕੋਸ਼ਿਸ਼ ਨਹੀਂ ਕੀਤੀ। ਪਰ ਲਾਵਾਰਿਸ ਪਈ ਹਵੇਲੀ ਹੌਲੀ-ਹੌਲੀ ਵਕਤ ਦੇ ਥਪੇੜਿਆਂ ਅਤੇ ਨਜਾਇਜ਼ ਕਬਜ਼ਿਆਂ ਕਾਰਨ ਢਹਿਣ ਲੱਗ ਪਈ। ਹੁਣ ਇਸ ਦੀ ਸਾਂਭ ਸੰਭਾਲ ਦਾ ਕੰਮ ਜਾਰੀ ਹੈ ਮਾਹਿਰ ਕਾਰੀਗਰ ਇਸ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਅਤਿ ਆਧੁਨਿਕ ਤਕਨੀਕਾਂ ਦੀ ਮੱਦਦ ਨਾਲ ਮੁੜ ਉਸਾਰੀ ਕਰ ਰਹੇ ਹਨ।

    Also Read : ਕੀ ਤੁਹਾਨੂੰ ਪਤਾ ਹੈ ਕਦੇ MRF ਟਾਇਰ ਕੰਪਨੀ ਦੇ ਮਾਲਕ ਵੇਚਦੇ ਸਨ ਗੁਬਾਰੇ? ਜਾਣੋ ਪੂਰੀ ਕਹਾਣੀ

    ਸਿੱਖ ਪੰਥ ਵਿੱਚ ਦੀਵਾਨ ਟੋਡਰ ਮੱਲ ਦਾ ਬਹੁਤ ਸਤਿਕਾਰ ਹੈ। ਉਸ ਦੀ ਯਾਦ ਵਿੱਚ ਗੁਰਦੁਆਰਾ ਫਤਿਹਗੜ੍ਹ ਸਾਹਿਬ (ਸਰਹਿੰਦ) ਵਿਖੇ ਬਹੁਤ ਵਿਸ਼ਾਲ ਦੀਵਾਨ ਟੋਡਰ ਮੱਲ ਦੀਵਾਨ ਹਾਲ ਬਣਿਆ ਹੋਇਆ ਹੈ। ਗੁਰਦੁਆਰਾ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਜੋਤੀ ਸਰੂਪ ਵਿਚਾਲੜੀ ਸੜਕ ਦਾ ਨਾਂਅ ਦੀਵਾਨ ਟੋਡਰ ਮੱਲ ਮਾਰਗ ਹੈ। ਜੀ.ਟੀ. ਰੋਡ ਤੋਂ ਸਰਹਿੰਦ ਨੂੰ ਆਉਣ ਵਾਲੀ ਸੜਕ ’ਤੇ ਇੱਕ ਸ਼ਾਨਦਾਰ ਦੀਵਾਨ ਟੋਡਰ ਮੱਲ ਸਵਾਗਤੀ ਦੁਆਰ ਵੀ ਉਸਾਰਿਆ ਗਿਆ ਹੈ। ਇਹ ਅਤਿਅੰਤ ਜਰੂਰੀ ਹੈ ਕਿ ਇਤਿਹਾਸਕਾਰ ਦੀਵਾਨ ਟੋਡਰ ਮੱਲ ਵਰਗੇ ਮਹਾਨ ਇਨਸਾਨ ਦੇ ਵਾਰਸਾਂ ਬਾਰੇ ਖੋਜ ਕਰ ਕੇ ਉਨ੍ਹਾਂ ਨੂੰ ਦੁਨੀਆਂ ਦੇ ਸਾਹਮਣੇ ਲਿਆਉਣ। ਇਹ ਉਸ ਨੇਕ ਇਨਸਾਨ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਹੋਵੇਗੀ।

    ਬਲਰਾਜ ਸਿੰਘ ਸਿੱਧੂ
    ਏ.ਆਈ.ਜੀ. (ਰਿਟਾ), ਪੰਡੋਰੀ ਸਿੱਧਵਾਂ
    ਮੋ. 95011-00062

    LEAVE A REPLY

    Please enter your comment!
    Please enter your name here