ਮਾਘੀ ‘ਤੇ ਸਿਆਸੀ ਕਾਨਫਰੰਸਾਂ ਨਾ ਕਰਨ ਦਾ ਹੋਕਾ

Do not hold political conferences on Maghi

ਚੰਡੀਗੜ੍ਹ: ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਤਿਓਹਾਰ ਮੌਕੇ ਲੱਗਦੇ ਮੇਲੇ ਨੂੰ ਸਿਆਸੀ ਕਾਨਫਰੰਸਾਂ ਲਈ ਨਾ ਵਰਤਿਆ ਜਾਵੇ।। ਇਹ ਅਪੀਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਹੈ। ਕੈਪਟਨ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਹੋਰਨਾਂ ਪਾਰਟੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਅਜਿਹੀਆਂ ਸਿਆਸੀ ਕਾਨਫਰੰਸਾਂ ਨਾ ਕੀਤੀਆਂ ਜਾਣ। ਕੈਪਟਨ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਚਾਲੀ ਮੁਕਤਿਆਂ ਦੀ ਧਰਤੀ ਹੈ ਅਤੇ ਇਸ ਮੌਕੇ ਨੂੰ ਸਿਆਸੀ ਹਿੱਤ ‘ਚ ਨਾ ਵਰਤਿਆ ਜਾਵੇ।। ਜਾਣਕਾਰੀ ਮੁਤਾਬਕ ਪਹਿਲਾਂ ਹਰ ਸਾਲ ਸਿਆਸੀ ਕਾਨਫਰੰਸਾਂ ਹੁੰਦੀਆਂ ਸਨ, ਪਰ ਪਿਛਲੇ ਸਾਲ ਤੋਂ ਇਹ ਪਿਰਤ ਟੁੱਟੀ ਹੋਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ

LEAVE A REPLY

Please enter your comment!
Please enter your name here