ਪੀ.ਐਮ.ਕਿਸਾਨ ਨਿਧੀ ਯੋਜਨਾ ਦਾ ਲਾਭ ਲੈਣ ਛੇਤੀ ਕਰੋ ਇਹ ਕੰਮ

ਯੋਜਨਾ ਦਾ ਲਾਭ ਲੈਣ ਲਈ ਈ.ਕੇ.ਵਾਈ.ਸੀ. ਅਤੇ ਲੈਂਡ ਸੀਡਿੰਗ ਅਤਿ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਦੀ 14ਵੀਂ ਕਿਸ਼ਤ ਪ੍ਰਾਪਤ ਕਰਨ ਲਈ ਈ.ਕੇ.ਵਾਈ.ਸੀ. ਅਤੇ ਆਪਣੀ ਜ਼ਮੀਨ ਦਾ ਰਿਕਾਰਡ ਅੱਪਡੇਟ ਕਰਨ ਲਈ ਅਪੀਲ ਕੀਤੀ ਹੈ। (PM Kisan Nidhi Yojana)

ਇਹ ਵੀ ਪੜ੍ਹੋ : ਸੁਨਿਆਰੇ ਨੂੰ ਗੋਲੀ ਮਾਰ ਸੋਨਾ ਲੈ ਕੇ ਲੁਟੇਰੇ ਫਰਾਰ

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨ ਸਬੰਧਿਤ ਬਲਾਕ ਵਿਖੇ ਜਾ ਕੇ ਆਪਣੀ ਫ਼ਰਦ ਅਨੁਸਾਰ ਆਪਣੀ ਲੈਂਡ ਸੀਡਿੰਗ ਕਰਵਾਉਣ ਅਤੇ ਈ.ਕੇ.ਵਾਈ.ਸੀ. ਕਰਵਾਉਣ ਲਈ ਖੇਤੀਬਾੜੀ ਵਿਭਾਗ, ਕਾਮਨ ਸਰਵਿਸ ਸੈਂਟਰ ਅਤੇ ਪੋਰਟਲ ਰਾਹੀਂ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਪ੍ਰਾਪਤ ਹੋਈਆਂ ਅਰਜ਼ੀਆਂ ਅਨੁਸਾਰ ਹੁਣ ਤੱਕ ਇਸ ਕੰਮ ਵਿਚ 50 ਫ਼ੀਸਦੀ ਲੈਂਡ ਸੀਡਿੰਗ ਅਤੇ ਈ.ਕੇ.ਵਾਈ.ਸੀ. ਦਾ ਕੰਮ ਮੁਕੰਮਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਅਨਾਊਂਸਮੈਂਟ ਰਾਹੀਂ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰ ਰਹੇ ਹਨ।