ਚੰਡੀਗੜ੍ਹ। New Ration Card : ਪੰਜਾਬ ਵਿੱਚ ਵੱਡੀ ਗਿਣਤੀ ਲੋਕ ਨਵੇਂ ਰਾਸ਼ਨ ਕਾਰਡ ਬਨਵਾਉਣ ਲਈ ਸਰਕਾਰ ਦੀ ਸਕੀਮ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਵਿੱਚ ਤੁਸੀਂ ਵੀ ਸ਼ਾਮਲ ਹੋ ਸਕਦੇ ਹੋ। ਜੇਕਰ ਤੁਸੀਂ ਵੀ ਨਵਾਂ ਰਾਸ਼ਨ ਕਾਰਡ ਬਨਵਾਉਣ ਲਈ ਐਲਾਨ ਦੀ ਉਡੀਕ ਕਰ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਹੋ ਸਕਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ।
ਖ਼ਾਸ ਕਰਕੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਪਿੰਡ ਭਨਵਾਲ ਵਿਖੇ ਵਾਟਰ ਸਪਲਾਈ ਦਾ ਨੀਹ ਪੱਧਰ ਰੱਖਣ ਮਗਰੋਂ ਕੀਤਾ। New Ration Card
Read Also : Jan Dhan Yojana Account : ਕੀ ਤੁਹਾਡੇ ਕੋਲ ਵੀ ਹੈ ਜਨ ਧਨ ਯੋਜਨਾ ਦਾ ਖਾਤਾ, ਆ ਗਿਆ ਨਵਾਂ ਅਪਡੇਟ
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਜਲਦੀ ਪੂਰੇ ਪੰਜਾਬ ਅੰਦਰ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਆਰੰਭ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਲਾਭਪਾਤਰੀ ਕਾਰਡ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਬਣਵਾ ਕੇ ਲਾਭ ਪਾਤਰੀ ਵੱਖ-ਵੱਖ ਸਕੀਮਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬੇ ਭਰ ਵਿਚ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।
How to aply New Ration Card
ਇਥੋਂ ਦੇ ਪਿੰਡ ਭਨਵਾਲ ਅੰਦਰ ਵਾਟਰ ਸਪਲਾਈ ਦਾ ਨੀਂਹ ਪੱਥਰ ਰੱਖਣ ਮਗਰੋਂ ਉਨ੍ਹਾਂ ਕਿਹਾ ਕਿ ਪਿੰਡ ਭਨਵਾਲ ਦੇ ਲੋਕਾਂ ਦੀ ਸਹੂਲਤ ਲਈ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਦਾ ਲਾਭ ਘੱਟ ਤੋਂ ਘੱਟ 500 ਪਰਿਵਾਰਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਟਰ ਸਪਲਾਈ ਦੇ ਨਿਰਮਾਣ ਦਾ ਕਾਰਜ ਕਰੀਬ 6 ਮਹੀਨੇ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਵੀ ਕੀਤਾ ਜਿਸ ਵਿੱਚ ਸਭ ਤੋਂ ਪਹਿਲਾਂ ਪਿੰਡ ਮੈਰਾ ਕਲੋਨੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਸ ਮੌਕੇ ਉੱਤੇ ਪਿੰਡ ਅੰਦਰ ਲਾਇਬ੍ਰੇਰੀ ਬਣਾਉਣ ਲਈ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। New Ration Card