ਸਰਕਾਰ ਖਿਲਾਫ ਲਿਖਣ ਵਾਲਾ ਡਾਕਟਰ ਆਨੰਦ ਰਾਏ ਦਿੱਲੀ ਤੋਂ ਗ੍ਰਿਫਤਾਰ
ਭੋਪਾਲ l ਇੰਦੌਰ ਦੇ ਇੱਕ ਹਸਪਤਾਲ ਵਿੱਚ ਤਾਇਨਾਤ ਡਾਕਟਰ ਆਨੰਦ ਰਾਏ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਡਾ: ਰਾਏ ਨੂੰ ਮੁਅੱਤਲ ਕਰਕੇ ਉਨ੍ਹਾਂ ਦਾ ਮੁੱਖ ਦਫ਼ਤਰ ਰੀਵਾ ਵਿਖੇ ਨਿਸ਼ਚਿਤ ਕਰ ਦਿੱਤਾ ਗਿਆ ਹੈ । ਸਰਕਾਰ ਵਿਰੁੱਧ ਸੋਸ਼ਲ ਮੀਡੀਆ ‘ਤੇ ਟਿੱਪਣੀਆਂ ਲਿਖਣ ਅਤੇ ਅਹੁਦੇ ਤੋਂ ਗੈਰਹਾਜ਼ਰ ਰਹਿਣ ਕਾਰਨ ਕੱਲ੍ਹ ਮੁਅੱਤਲ ਕੀਤੇ ਗਏ ਡਾਕਟਰ ਰਾਏ ਦਾ ਮੁੱਖ ਦਫ਼ਤਰ ਰੀਵਾ ਵਿਖੇ ਨਿਸ਼ਚਿਤ ਕਰ ਦਿੱਤਾ ਗਿਆ ਹੈ।
ਰਾਏ ਨੂੰ ਬੀਤੀ ਰਾਤ ਅਨੁਸੂਚਿਤ ਜਾਤੀ ਜਨਜਾਤੀ ਅੱਤਿਆਚਾਰ ਰੋਕੂ ਕਾਨੂੰਨ ਅਤੇ ਹੋਰ ਧਾਰਾਵਾਂ ਤਹਿਤ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਮੁੱਖ ਮੰਤਰੀ ਸਕੱਤਰੇਤ ਵਿੱਚ ਤਾਇਨਾਤ ਇੱਕ ਅਧਿਕਾਰੀ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਰਾਏ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਹਨ ਅਤੇ ਹਾਲ ਹੀ ‘ਚ ਉਨ੍ਹਾਂ ਨੇ ਇਕ ਭਰਤੀ ਪ੍ਰੀਖਿਆ ਨਾਲ ਸਬੰਧਤ ਪੇਪਰ ਲੀਕ ਕਰਨ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ ਵਿੱਚ ਉਨ੍ਹਾਂ ਅਤੇ ਇੱਕ ਕਾਂਗਰਸੀ ਆਗੂ ਖ਼ਿਲਾਫ਼ ਹਾਲ ਹੀ ਵਿੱਚ ਇੱਥੋਂ ਦੇ ਅਜਕ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਸੂਤਰਾਂ ਅਨੁਸਾਰ ਭੋਪਾਲ ਪੁਲਿਸ ਦੀ ਇਹ ਗ੍ਰਿਫਤਾਰੀ ਇਸੇ ਅਪਰਾਧਿਕ ਮਾਮਲੇ ਵਿੱਚ ਕੀਤੀ ਹੈ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ