Crime News: ਕਲੀਨਿਕ ’ਚ ਬੈਠੇ ਡਾਕਟਰ ’ਤੇ ਹਮਲਾ, ਚਲਾਈਆਂ ਅੰਨ੍ਹੇਵਾਹ ਗੋਲੀਆਂ

Crime News
Crime News: ਕਲੀਨਿਕ ’ਚ ਬੈਠੇ ਡਾਕਟਰ ’ਤੇ ਹਮਲਾ, ਚਲਾਈਆਂ ਅੰਨ੍ਹੇਵਾਹ ਗੋਲੀਆਂ

ਮੋਗਾ (ਵਿੱਕੀ ਕੁਮਾਰ)। Crime News: ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ’ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਡਾਕਟਰ ਅਨਿਲਜੀਤ ਕੰਬੋਜ (55) ਨੂੰ ਦਿਨ ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਅਨੁਸਾਰ ਡਾਕਟਰ ਅਨਿਲਜੀਤ ਕੰਬੋਜ ਆਪਣੇ ਹਰਬੰਸ ਨਰਸਿੰਗ ਹੋਮ ’ਚ ਬੈਠੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਆਏ ਤੇ ਉਨ੍ਹਾਂ ਉਪਰ ਅੰਨੇਵਾਹ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ। Crime News

ਇਹ ਖਬਰ ਵੀ ਪੜ੍ਹੋ : Punjab Education News: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਵੱਡੀ ਖਬਰ, ਪੜ੍ਹੋ…

ਕਿ ਡਾਕਟਰ ਕੰਬੋਜ ਦੇ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਹਨ। ਜਿਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਵਾਰਦਾਤ ਤੋਂ ਬਾਅਦ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਕਲੀਨਿਕ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ ਤੇ ਕਿਸੇ ਨੂੰ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੂੰ ਪਹਿਲਾਂ ਵੀ ਧਮਕੀਆਂ ਆਈਆਂ ਸਨ। Crime News