ਡਾਕਟਰਾਂ ਨੂੰ ਸਮਾਜ ‘ਚ ਆਪਣੀ ਭੂਮਿਕਾ ਨਿਭਾਉਣੀ ਹੋਵੇਗੀ : ਰਾਮਨਾਥ ਕੋਵਿੰਦ | Ramnath Kovind
ਸੇਵਾਗ੍ਰਾਮ (ਏਜੰਸੀ)। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਦੀਆਂ ਅੱਖਾਂ ਦੇ ਅੱਥਰੂ ਪੂੰਝਣ ਦੇ ਬਾਪੂ ਦੇ ਸੁਫਨੇ ਨੂੰ ਪੂਰਾ ਕਰਨ ਲਈ ਡਾਕਟਰਾਂ ਨੂੰ ਵੀ ਸਮਾਜ ‘ਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ ਤਾਂ ਹੀ ਲੋਕ ਸਿਹਤਮੰਦ ਅਤੇ ਮਜ਼ਬੂਤ ਬਣ ਸਕਣਗੇ ਕੋਵਿੰਦ ਨੇ ਇੱਥੇ ਮਹਾਤਮਾ ਗਾਂਧੀ ਚਿੱਕਿਤਸਾ ਵਿਗਿਆਨ ਸੰਸਥਾਨ ਦੇ ਗੋਲਡਨ ਜੁਬਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ ਉਨ੍ਹਾਂ ਇਸ ਸੰਸਥਾਨ ਦੇ ਵਿਦਿਆਰਥੀਆਂ ਅਤੇ ਡਾਕਟਰਾਂ ਦੀ ਹਾਜ਼ਰੀ ‘ਚ ਉਦਘਾਟਨੀ ਭਾਸ਼ਣ ‘ਚ ਕਿਹਾ ਕਿ ਡਾਕਟਰਾਂ ਅਤੇ ਮੈਡੀਕਲ ਖੇਤਰ ਦੇ ਵਿਗਿਆਨ ਨੂੰ ਸਮਾਜ ਨੂੰ ਸਿਹਤਮੰਦ ਬਣਾਉਣ ਅਤੇ ਲੋਕਾਂ ਨੂੰ ਤੰਦਰੁਸਤ ਰੱਖਣ ‘ਚ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ ਅਸੀਂ ਇੱਕ ਨਵੇਂ ਭਾਰਤ ਦਾ ਨਿਰਮਾਣ ਕਰਨਾ ਹੈ। (Ramnath Kovind)
ਜਿਸ ‘ਚ ਹਰ ਵਿਅਕਤੀ ਦੀ ਜ਼ਿੰਦਗੀ ਸਨਮਾਨਿਤ ਤੇ ਖੁਸ਼ਹਾਲ ਹੋਵੇ ਅਤੇ ਲੋਕਾਂ ਦੇ ਅੱਥਰੂ ਪੂੰਝਣ ਦੇ ਬਾਪੂ ਦੇ ਸੁਫਨੇ ਨੂੰ ਪੂਰਾ ਕਰ ਸਕੀਏ ਦੇਸ਼ ਦੇ ਚਿੱਕਿਤਸਾ ਵਿਗਿਆਨ ਨਾਲ ਜੁੜੇ ਲੋਕਾਂ ਨੂੰ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ ਉਨ੍ਹਾਂ ਕਿਹਾ ਕਿ ਦੇਸ਼ ‘ਚ ਸਿਹਤ ਇੱਕ ਮਹੱਤਵਪੂਰਨ ਚੁਣੌਤੀ ਹੈ ਤੇ ਦੁਨੀਆ ਦੀ 18 ਫੀਸਦੀ ਅਬਾਦੀ ਵਾਲੇ ਇਸ ਦੇਸ਼ ‘ਚ ਵਿਸ਼ਵ ਦੇ 20 ਫੀਸਦੀ ਲੋਕ ਹੀ ਇੱਥੇ ਹਨ ਇਸ ਲਈ ਸਾਡੇ ਸਾਹਮਣੇ ਇਹ ਵੱਡੀ ਚੁਣੌਤੀ ਹੈ। (Ramnath Kovind)