ਲਾਈਫ਼ ਲਾਈਨ ਬਲੱਡ ਬੈਂਕ ਵਿਖੇ 40 ਯੂਨਿਟ ਖੂਨਦਾਨ ਕੀਤਾ

ਸ਼ਹੀਦਾਂ ਨੂੰ ਨਮਨ: ਜ਼ਿਲ੍ਹਾ ਪਟਿਆਲਾ ਦੇ ਸੇਵਾਦਾਰਾਂ ਨੇ ਪੰਚਕੂਲਾ ਦੇ ਸ਼ਹੀਦਾਂ ਨੂੰ ਖੂਨਦਾਨ ਕਰਕੇ ਦਿੱਤੀ ਸ਼ਰਧਾਂਜਲੀ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਜ਼ਿਲ੍ਹਾ ਪਟਿਆਲਾ ਦੀ ਸਾਧ-ਸੰਗਤ ਅਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਵੱਲੋਂ ਪੰਚਕੂਲਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇੱਥੇ ਲਾਈਫ਼ ਲਾਈਨ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਲਾਇਆ ਗਿਆ। ਇਸ ਦੌਰਾਨ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਵਧ-ਚੜ੍ਹ ਕੇ ਖ਼ੂਨਦਾਨ ਕਰਕੇ ਆਪਣੇ ਵਿੱਛੜੇ ਭਰਾਵਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਡੇਰਾ ਸ਼ਰਧਾਲੂਆਂ ਵੱਲੋਂ 40 ਯੂਨਿਟ ਖ਼ੂਨਦਾਨ (Blood Donated) ਕੀਤਾ ਗਿਆ।

ਇਸ ਮੌਕੇ ਲਾਈਫ਼ ਲਾਈਨ ਬਲੱਡ ਬੈਂਕ ਦੇ ਡਾਕਟਰਾਂ ਨੇ ਡੇਰਾ ਸ਼ਰਧਾਲੂਆਂ ਵੱਲੋਂ ਖ਼ੂਨਦਾਨ ਦੀ ਚਲਾਈ ਜਾ ਰਹੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਉਨ੍ਹਾਂ ਵੱਲੋਂ ਜਿੱਥੇ ਅੱਜ ਆਪਣੇ ਵਿੱਛੜੇ ਹੋਏ ਸੇਵਾਦਾਰਾਂ ਨੂੰ ਮਾਨਵਤਾ ਭਲਾਈ ਦੇ ਕਾਰਜ ਕਰਕੇ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ, ਉੱਥੇ ਹੀ ਕਰੋਨਾ ਮਹਾਂਮਾਰੀ ਵਿੱਚ ਵੀ ਇਹ ਡੇਰਾ ਸ਼ਰਧਾਲੂ ਲਗਾਤਾਰ ਖ਼ੂਨਦਾਨ (Blood Donated) ਕਰਕੇ ਅਨੇਕਾਂ ਜ਼ਿੰਦਗੀਆਂ ਨੂੰ ਬਚਾਉਣ ‘ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲਗਭਗ ਚਾਰ ਮਹੀਨਿਆਂ ਦੌਰਾਨ ਇਨ੍ਹਾਂ ਸੇਵਾਦਾਰਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਈਂ ਬਲੱਡ ਬੈਂਕਾਂ ਵਿੱਚ ਖੂਨਦਾਨ ਕੀਤਾ ਜਾ ਰਿਹਾ ਹੈ ਅਤੇ ਮਰੀਜ਼ਾਂ ਦੀ ਜਾਨ ਬਚਾਈ ਜਾ ਰਹੀ ਹੈ।

ਇਸ ਮੌਕੇ 45 ਮੈਂਬਰ ਹਰਮਿੰਦਰ ਨੋਨਾ ਅਤੇ ਕੁਲਵੰਤ ਰਾਏ ਨੇ ਕਿਹਾ ਕਿ ਪੰਚਕੂਲਾ ਦੀ ਧਰਤੀ ‘ਤੇ ਬੇਕਸੂਰ ਡੇਰਾ ਪ੍ਰੇਮੀਆਂ ‘ਤੇ ਜੋ ਜ਼ੁਲਮ ਢਾਹਿਆ ਗਿਆ ਸੀ ਉਸ ਨੂੰ ਯਾਦ ਕਰਕੇ ਅੱਜ ਵੀ ਰੂਹ ਕੰਬ ਉੱਠਦੀ ਹੈ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਜੀ ਵੱਲੋਂ ਡੇਰਾ ਸ਼ਰਧਾਲੂਆਂ ਨੂੰ ਮਾਨਵਤਾ ਭਲਾਈ ਦੇ ਕਾਰਜ ਕਰਨ ਦੀ ਹੀ ਸਿੱਖਿਆ ਦਿੱਤੀ ਗਈ ਹੈ ਕਿਸੇ ਦਾ ਖੂਨ ਬਹਾਉਣਾ ਤਾਂ ਦੂਰ ਦੀ ਗੱਲ ਰਹੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦ ਸੇਵਾਦਾਰਾਂ ਨੂੰ ਹੀ ਸ਼ਰਧਾਂਜਲੀ ਭੇਂਟ ਕਰਨ ਲਈ ਹੀ ਅੱਜ ਡੇਰਾ ਸੱਚਾ ਸੌਦਾ ਦੇ ਜ਼ਿਲ੍ਹਾ ਪਟਿਆਲਾ ਦੀ ਸਾਧ-ਸੰਗਤ ਵੱਲੋਂ ਖ਼ੂਨਦਾਨ ਕੈਂਪ ਲਾਇਆ ਗਿਆ ਹੈ।

ਡੇਰਾ ਸ਼ਰਧਾਲੂ ਕੋਰੋਨਾ ਮਹਾਂਮਾਰੀ ਵਿੱਚ ਅਨੇਕਾਂ ਜ਼ਿੰਦਗੀਆਂ ਦੇ ਰਾਖੇ

ਉਨ੍ਹਾਂ ਕਿਹਾ ਕਿ ਡੇਰਾ ਸ਼ਰਧਾਲੂ ਕੋਰੋਨਾ ਮਹਾਂਮਾਰੀ ਵਿੱਚ ਖੂਨਦਾਨ ਕਰਕੇ ਅਨੇਕਾਂ ਜ਼ਿੰਦਗੀਆਂ ਦੇ ਰਾਖੇ ਬਣੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਵਿੱਚ ਡੇਰਾ ਸ਼ਰਧਾਲੂਆਂ ਵੱਲੋਂ 1400 ਯੂਨਿਟ (Blood Donated) ਤੋਂ ਵੱਧ ਵੱਖ-ਵੱਖ ਬਲੱਡ ਬੈਂਕਾਂ ਵਿੱਚ ਜ਼ਿਲ੍ਹੇ ਅੰਦਰ ਖੂਨਦਾਨ ਕੀਤਾ ਜਾ ਚੁੱਕਾ ਹੈ ਅਤੇ ਇਹ ਖੂਨਦਾਨ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਬਲਾਕ ਪਾਤੜਾਂ, ਸਮਾਣਾ, ਸਨੌਰ ਅਤੇ ਹਰਦਾਸਪੁਰ ਦੇ ਸੇਵਾਦਾਰਾਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਪੁੱਜੇ ਹੋਏ ਸਨ। ਇਸ ਤੋਂ ਇਲਾਵਾ ਪੰਦਰਾਂ ਮੈਂਬਰ ਮਲਕੀਤ ਸਿੰਘ, ਗੰਗਾ ਰਾਮ, ਮਾਮ ਚੰਦ, ਸਾਗਰ ਅਰੋੜਾ, ਨਿਖਿਲ ਇੰਸਾਂ, ਸੁਰਿੰਦਰਪਾਲ ਸਿੰਘ ਇੰਸਾਂ, ਸੈਂਟੀ ਇੰਸਾਂ ਸਮੇਤ ਵੱਖ-ਵੱਖ ਬਲਾਕਾਂ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.