ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home ਇੱਕ ਨਜ਼ਰ ਮੁਫ਼ਤ ਸਮਾਰਟਫੋਨ...

    ਮੁਫ਼ਤ ਸਮਾਰਟਫੋਨ ਦੇਣ ਦੇ ਵਾਇਰਲ ਹੋ ਰਹੇ ਫੇਕ ਮੈਸੇਜ਼ ਤੋਂ ਸਾਵਧਾਨ ਰਹਿਣ ਲੋਕ

    ਵਟਸਐਪ ਤੇ ਹੋਰ ਸੋਸ਼ਲ ਮੀਡੀਆ ਪਲੇਟਫ਼ਾਰਮਾਂ ‘ਤੇ ਫੈਲਾਏ ਜਾ ਰਹੇ ਸੰਦੇਸ਼ਾਂ ਤੋਂ ਸਾਵਧਾਨ ਰਹਿਣ ਦੀ ਅਪੀਲ

    ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਅਧੀਨ ਮੁਫ਼ਤ ਵਿੱਚ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਦੇ ਝਾਂਸੇ ਵਿੱਚ ਨਾ ਆਉਣ। ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫ਼ਾਰਮਾਂ ‘ਤੇ ਘੁੰਮ ਰਹੇ ਫ਼ਰਜ਼ੀ ਸੰਦੇਸ਼ ਦਾ ਗੰਭੀਰ ਨੋਟਿਸ ਲੈਂਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਸਿਰਫ਼ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਲਈ ਹੈ ਅਤੇ ਉਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਆਧਾਰ ‘ਤੇ ਮੁਫ਼ਤ ਵਿੱਚ ਸਮਾਰਟ ਫ਼ੋਨ ਮੁਹੱਈਆ ਕਰਵਾਏ ਜਾ ਰਹੇ ਹਨ ਇਸ ਲਈ ਹੋਰ ਲੋਕਾਂ ਨੂੰ ਅਜਿਹੀ ਸਕੀਮ ਦੇ ਘੇਰੇ ਵਿੱਚ ਲਿਆਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

    ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੈੱਬਸਾਈਟ ਜਾਂ ਸੋਸ਼ਲ ਮੀਡੀਆ ਪਲੇਟਫ਼ਾਰਮ ਦੀ ਸ਼ੁਰੂਆਤ ਨਹੀਂ ਕੀਤੀ, ਜਿਸ ‘ਤੇ ਸਮਾਰਟ ਫ਼ੋਨਾਂ ਲਈ ਰਜਿਸਟ੍ਰੇਸ਼ਨ ਹੋ ਰਹੀ ਹੋਵੇ ਉਨਾਂ ਆਨਲਾਈਨ ਧੋਖੇਬਾਜ਼ਾਂ ਨੂੰ ਸਾਈਬਰ ਕ੍ਰਾਈਮ ਰੋਕਥਾਮ ਕਾਨੂੰਨਾਂ ਅਧੀਨ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ ਉਨਾਂ ਲੋਕਾਂ ਨੂੰ ਕਿਹਾ ਕਿ ਮੋਬਾਈਲ ਸੰਦੇਸ਼ ਜਾਂ ਵਟਸਐਪ ਰਾਹੀਂ ਫੈਲਾਏ ਜਾ ਰਹੇ ਅਜਿਹੇ ਸੰਦੇਸ਼ਾਂ ਅਤੇ ਯੂ.ਆਰ.ਐਲ. ਲਿੰਕ ‘ਤੇ ਕਲਿੱਕ ਨਾ ਕਰਨ, ਜਿੱਥੇ ਸਰਕਾਰ ਵੱਲੋਂ ਮੁਫ਼ਤ ਸਮਾਰਟ ਫ਼ੋਨ ਦੇਣ ਲਈ ਰਜਿਸਟ੍ਰੇਸ਼ਨ ਕਰਨ ਵਾਸਤੇ ਕਿਹਾ ਗਿਆ ਹੋਵੇ।

    ਉਨਾਂ ਦੱਸਿਆ ਕਿ ਸੋਸ਼ਲ ਮੀਡੀਆ ਉਤੇ ਘੁੰਮ ਰਹੇ ਗ੍ਰਾਫ਼ਿਕਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਤਸਵੀਰ ਅਤੇ ‘ਕੈਪਟਨ ਸਮਾਰਟ ਫ਼ੋਨ ਡਿਸਟ੍ਰੀਬਿਊਸ਼ਨ ਸਕੀਮ 2020’ ਸਿਰਲੇਖ ਹੇਠ ਰਜਿਸਟ੍ਰੇਸ਼ਨ ਲਈ ਪ੍ਰੋਫ਼ਾਰਮਾ ਦਿੱਤਾ ਗਿਆ ਹੈ, ਜਿਸ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ।

     

     

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ