Blood Pressure Control Tips: ਵੱਧਦੇ ਬਲੱਡ ਪ੍ਰੈਸ਼ਰ ਨੂੰ ਨਾ ਕਰੋ ਨਜ਼ਰ ਅੰਦਾਜ਼ : ਡਾ. ਦਵਿੰਦਰਜੀਤ ਕੌਰ

Blood Pressure Control Tips
ਫ਼ਤਹਿਗੜ੍ਹ ਸਾਹਿਬ : ਪੋਸਟਰ ਮੇਕਿੰਗ ਮੁਕਾਬਲੇ ਦੌਰਾਨ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ। ਤਸਵੀਰ: ਅਨਿਲ ਲੁਟਾਵਾ

ਹਾਈਪਰਟੈਂਸ਼ਨ ਦੇ ਮਾੜੇ ਪ੍ਰਭਾਵਾਂ ਸਬੰਧੀ ਨਰਸਿੰਗ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

Blood Pressure Control Tips: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਮਹੀਨਾ ਭਰ ਚੱਲਣ ਵਾਲੀ ‘ਵਿਸ਼ਵ ਹਾਈਪਰਟੈਂਸ਼ਨ ਮੁਹਿੰਮ’ ਤਹਿਤ ਰਿਮਟ ਅਤੇ ਦੇਸ਼ ਭਗਤ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਿਵਲ ਸਰਜਨ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਹਾਈਪਰਟੈਂਸ਼ਨ ਵਿਸ਼ਵ ਪੱਧਰ ’ਤੇ ਤੇਜ਼ੀ ਨਾਲ ਵੱਧ ਰਹੀ ਇੱਕ ਗੰਭੀਰ ਸਿਹਤ ਸਮੱਸਿਆ ਹੈ ਜਿਸ ਨਾਲ ਭਾਰਤ ਸਮੇਤ ਦੁਨੀਆਂ ਦੇ ਸਾਰੇ ਦੇਸ਼ਾਂ ਵਿੱਚ ਹਰ ਸਾਲ ਲੱਖਾਂ ਲੋਕ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਨੂੰ ਨਜ਼ਰ ਅੰਦਾਜ ਨਹੀਂ ਕਰਨਾ ਚਾਹੀਦਾ ਕਿਉਕਿ ਇਸ ਨਾਲ ਦਿਲ ਦੀ ਬਿਮਾਰੀ ਅਤੇ ਬ੍ਰੇਨ ਸਟਰੋਕ ਦਾ ਜੋਖਮ ਵਧ ਜਾਂਦਾ ਹੈ।

ਇਹ ਵੀ ਪੜ੍ਹੋ: Haryana Ring Road: ਖੁਸ਼ਖਬਰੀ, ਹਰਿਆਣਾ ਦੇ ਇਨ੍ਹਾਂ ਪਿੰਡਾਂ ’ਚੋਂ ਲੰਘੇਗਾ ਇਹ ਨਵਾਂ ਰਿੰਗ ਰੋਡ, ਕੀਤੀਆਂ ਜਾਣਗੀਆਂ ਜ਼ਮੀ…

ਉਨ੍ਹਾਂ ਕਿਹਾ ਕਿ ਹਾਈਪਰਟੈਂਸ਼ਨ ਤੋਂ ਬਚਣ ਲਈ ਰੋਜਾਨਾ ਕਸਰਤ ਕਰਨੀ ਚਾਹੀਦੀ ਹੈ, ਸਾਈਕਲ ਚਲਾਉਣਾ ਚਾਹੀਦਾ ਹੈ। ਇਸ ਪ੍ਰੋਗਰਾਮ ਦੇ ਨੋਡਲ ਅਫਸਰ ਕਮ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ ਨੇ ਦੱਸਿਆ ਕਿ ਨਰਸਿੰਗ ਵਿਦਿਆਰਥੀਆਂ ਵੱਲੋਂ ਹਾਈਪਰਟੈਂਸ਼ਨ ਹੋਣ ਦੇ ਕਾਰਨ, ਇਸ ਦੇ ਮਨੁੱਖੀ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਬਚਾਓ ਸਬੰਧੀ ਪੋਸਟਰਾਂ ਰਾਹੀਂ ਜਾਗਰੂਕ ਕੀਤਾ ਗਿਆ।

ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ,ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਅਮਨਪ੍ਰੀਤ ਸਿੰਘ, ਬੀਸੀਸੀ ਕੋਆਰਡੀਨੇਟਰ ਅਮਰਜੀਤ ਸਿੰਘ, ਜਿਲ੍ਹਾ ਕਮਿਊਨਿਟੀ ਮੋਬਿਲਾਈਜ਼ਰ ਹਰਦੀਪ ਸਿੰਘ, ਕੌਂਸਲਰ ਬਲਜੀਤ ਸਿੰਘ, ਕਰਨਵੀਰ ਕੌਰ, ਸੰਦੀਪ ਸਿੰਘ ਤੇ ਮੀਨੂੰ ਆਦਿ ਹਾਜ਼ਰ ਸਨ। Blood Pressure Control Tips