ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਭਗਵੰਤ ਮਾਨ

Bhagwant Mann
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਭਗਵੰਤ ਮਾਨ

ਜਦੋਂ ਮੇਰੇ ਦਫਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ (Bhagwant Mann)

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨਾਂ ਦੇ ਖਿਲਾਫ ਖੜੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦਾ ਰੋਜ਼ਮੱਰਾ ਦਾ ਜੀਵਨ ਬੁਰੀ ਤਰਾਂ ਪ੍ਰਭਾਵਿਤ ਹੁੰਦਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਨਾਂ ਦਾ ਦਫਤਰ, ਰਿਹਾਇਸ਼, ਪੰਜਾਬ ਭਵਨ, ਪੰਜਾਬ ਸਿਵਲ ਸਕੱਤਰੇਤ ਅਤੇ ਖੇਤੀਬਾੜੀ ਮੰਤਰੀ ਦਾ ਦਫਤਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲੇ ਹਨ।

ਮੁੱਖ ਮੰਤਰੀ ( Bhagwant Mann) ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਖੱਜਲ-ਖੁਆਰ ਕਰਕੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਗਿਆ ਹੈ ਜੋ ਕਿ ਪੂਰੀ ਤਰਾਂ ਅਣਉਚਿਤ ਤੇ ਗੈਰ-ਵਾਜਿਬ ਹੈ। ਉਨਾਂ ਨੇ ਕਿਸਾਨ ਯੂਨੀਅਨਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇਕਰ ਯੂਨੀਅਨਾਂ ਦਾ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਤਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਅਨਾਂ ਨੂੰ ਆਮ ਵਿਅਕਤੀ ਦੀਆਂ ਭਾਵਨਾਵਾਂ ਦਾ ਅਹਿਸਾਸ ਹੋਣਾ ਚਾਹੀਦਾ ਹੈ ਅਤੇ ਅਜਿਹੇ ਹੱਥਕੰਡਿਆਂ ਨਾਲ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।

ਇਹ ਵੀ ਪੜ੍ਹੋ : One Day ਰੈਂਕਿੰਗ ’ਚ ‘King Kohli’ ਦਾ ਦਬਦਬਾ, ਪਹੁੰਚੇ ਨੰਬਰ-1 ਬੱਲੇਬਾਜ਼ ਬਣਨ ਦੇ ਕਰੀਬ

ਮੁੱਖ ਮੰਤਰੀ ( Bhagwant Mann) ਨੇ ਕਿਹਾ ਕਿ ਯੂਨੀਅਨਾਂ ਵੱਲੋਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਦੁੱਖ-ਤਕਲੀਫਾਂ ਬਾਰੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਪ੍ਰਤੀ ਕਿਸਾਨ ਯੂਨੀਅਨਾਂ ਦਾ ਇਹ ਗੈਰ-ਜ਼ਿੰਮਵਾਰਾਨਾ ਰਵੱਈਆ ਅਣ-ਉਚਿਤ ਹੈ। ਉਨਾਂ ਨੇ ਦੁਹਰਾਇਆ ਕਿ ਸਮਾਜ ਦੇ ਹਰੇਕ ਵਰਗ ਲਈ ਉਨਾਂ ਦੇ ਦਰਵਾਜ਼ੇ ਹਮੇਸ਼ਾ ਖੁੱਲੇ ਹਨ ਜਿਸ ਕਰਕੇ ਕਿਸਾਨ ਯੂਨੀਅਨਾਂ ਸੜਕਾਂ ਬੰਦ ਕਰਕੇ ਲੋਕਾਂ ਲਈ ਪ੍ਰੇਸ਼ਾਨੀ ਖੜੀ ਕਰਨ ਦੀ ਬਜਾਏ ਸਰਕਾਰ ਨਾਲ ਗੱਲਬਾਤ ਦਾ ਰਾਹ ਫੜ ਸਕਦੀਆਂ ਹਨ।