ਅਮਰਿੰਦਰ ਨੇ ਦਿੱਤੀ ਐ ਮਨਜ਼ੂਰੀ, ਹੁਣ ਕਾਗਜ਼ੀ ਕਾਰਵਾਈ ਬਾਕੀ : ਬਾਜਵਾ | Panchayat Elections
- ਨਾਮਜ਼ਦਗੀ ਕਾਗਜ਼ ਨਾਲ ਡੋਪ ਟੈਸਟ ਦੀ ਲਗਾਉਣੀ ਪਏਗੀ ਰਿਪੋਰਟ ਨਹੀਂ ਤਾਂ ਰੱਦ ਹੋਣਗੇ ਕਾਗ਼ਜ਼ | Panchayat Elections
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਸਖ਼ਤੀ ਦਾ ਅਸਰ ਪੰਜਾਬ ਵਿੱਚ ਸਤੰਬਰ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਪੈਣ ਵਾਲਾ ਹੈ, ਕਿਉਂਕਿ ਇਨ੍ਹਾਂ ਪੰਚਾਇਤੀ ਚੋਣਾਂ ਵਿੱਚ ਸਰਕਾਰ ਵੱਲੋਂ ਡੋਪ ਟੈਸਟ ਜਰੂਰੀ ਕੀਤਾ ਜਾ ਰਿਹਾ ਹੈ, ਇਸ ਲਈ ਜਿਹੜੇ ਵੀ ਉਮੀਦਵਾਰ ਕੋਲ ਡੋਪ ਟੈਸਟ ਦੀ ਰਿਪੋਰਟ ਨਹੀਂ ਹੋਏਗੀ ਉਹ ਚੋਣ ਪ੍ਰਕਿਰਿਆ ਵਿੱਚੋਂ ‘ਡਰਾਪ’ ਭਾਵ ਬਾਹਰ ਹੋ ਜਾਏਗਾ। ਪੇਂਡੂ ਵਿਕਾਸ ਅਤੇ ਪੰਚਾਇਤ ਵਿਕਾਸ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਇਸ ਸਬੰਧੀ ਐਲਾਨ ਕਰ ਦਿੱਤਾ ਹੈ, ਬੱਸ ਹੁਣ ਇਸ ਮਾਮਲੇ ਨੂੰ ਕੈਬਨਿਟ ਮੀਟਿੰਗ ਵਿੱਚ ਲੈ ਕੇ ਜਾਣ ਤੋਂ ਬਾਅਦ ਨੋਟੀਫਿਕੇਸ਼ਨ ਕਰਨਾ ਹੀ ਬਾਕੀ ਰਹਿ ਗਿਆ ਹੈ। ਤ੍ਰਿਪਤ ਰਾਜਿੰਦਰ ਬਾਜਵਾ ਨੇ ਇਸ ਐਲਾਨ ਨੂੰ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਮਨਜ਼ੂਰੀ ਲੈ ਲਈ ਹੈ। ਅਮਰਿੰਦਰ ਸਿੰਘ ਵੱਲੋਂ ਇਸ ਮਾਮਲੇ ਵਿੱਚ ਹਰੀ ਝੰਡੀ ਦਿੰਦੇ ਹੋਏ ਡੋਪ ਟੈਸਟ ਕਰਵਾਉਣ ਲਈ ਹਾਮੀ ਭਰ ਦਿੱਤੀ ਹੈ।
ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ‘ਤੇ ਡੋਪ ਟੈਸਟ ਲਾਜ਼ਮੀ ਕਰਨ ਦੇ ਨਾਲ ਹੀ ਹੁਣ ਸਿਆਸੀ ਲੀਡਰਾਂ ਨੂੰ ਵੀ ਇਸ ਲਈ ਅੱਗੇ ਆਉਣਾ ਚਾਹੀਦਾ ਹੈ, ਇਸ ਲਈ ਅਗਾਮੀ ਸਤੰਬਰ ਮਹੀਨੇ ਵਿੱਚ ਹੋਣ ਵਾਲੀ ਪੰਚਾਇਤੀ ਚੋਣਾਂ ਵਿੱਚ ਉਹ ਇਸ ਨੂੰ ਲਾਗੂ ਕਰਨ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪਿੰਡਾਂ ਵਿੱਚ 100 ਫੀਸਦੀ ਨਸ਼ਾ ਮੁਕਤ ਪੰਚਾਇਤਾਂ ਆਉਣਗੀਆਂ ਤਾਂ ਪਿੰਡਾਂ ਵਿੱਚ ਨਸ਼ੇ ਦਾ ਖ਼ਾਤਮਾ ਕਰਨ ਲਈ ਖ਼ੁਦ ਪੰਚਾਇਤਾਂ ਆਪਣੇ ਪੱਧਰ ‘ਤੇ ਕੰਮ ਕਰਨਗੀਆਂ। (Panchayat Elections)
ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਗਰਾਮ ਪੰਚਾਇਤ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰੀਸ਼ਦ ਚੋਣਾਂ ਵਿੱਚ ਜਿਹੜੇ ਉਮੀਦਵਾਰ ਨਾਮਜ਼ਦਗੀ ਕਾਗ਼ਜ਼ ਨਾਲ ਡੋਪ ਟੈਸਟ ਦੀ ਰਿਪੋਰਟ ਲਗਾਉਣਗੇ, ਉਨਾਂ ਨੂੰ ਹੀ ਚੋਣ ਲੜਨ ਦੀ ਇਜਾਜ਼ਤ ਦਿੱਤੀ ਜਾਏਗੀ, ਜਦੋਂ ਕਿ ਬਾਕੀ ਰਹਿੰਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਨੂੰਨੀ ਪ੍ਰੀਕਿਆ ਲਈ ਉਹ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕਰਨ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰਨਗੇ। (Panchayat Elections)
ਸਤੰਬਰ ‘ਚ ਹੋਣਗੀਆਂ ਪੰਚਾਇਤੀ ਚੋਣਾਂ, 10 ਸਾਲਾਂ ਬਾਅਦ ਕਾਂਗਰਸੀ ਜੋਸ਼ ‘ਚ | Panchayat Elections
ਚੰਡੀਗੜ੍ਹ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਡੰਕਾ ਵਜਾ ਦਿੱਤਾ ਗਿਆ ਹੈ। ਸਤੰਬਰ ਮਹੀਨੇ ਵਿੱਚ ਹੀ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪਰੀਸ਼ਦ ਸਣੇ ਗਰਾਮ ਪੰਚਾਇਤਾਂ ਦੀ ਚੋਣ ਹੋਏਗੀ। ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰੀਸ਼ਦ ਦੀ ਚੋਣ 9 ਸਤੰਬਰ ਅਤੇ ਗਰਾਮ ਪੰਚਾਇਤ ਦੀ 30 ਸਤੰਬਰ ਚੋਣ ਲਈ ਤਾਰੀਖ਼ ਤੈਅ ਕੀਤੀ ਗਈ ਹੈ। ਪਿਛਲੇ ਦਸ ਸਾਲਾਂ ਤੋਂ ਪਿੰਡਾਂ ਦੀਆਂ ਪੰਚਾਇਤਾਂ ਦੀ ਸੱਤਾ ਵਿੱਚ ਆਉਣ ਤੋਂ ਮਹਿਰੂਮ ਚੱਲ ਰਹੇ ਕਾਂਗਰਸੀ ਲੀਡਰਾਂ ਦਾ ਜੋਸ਼ ਚਰਮ ਸੀਮਾ ‘ਤੇ ਹੈ, ਕਿਉਂਕਿ ਪੰਜਾਬ ਦੀ ਸੱਤਾ ਵਿੱਚ ਕਾਂਗਰਸ ਵਾਪਸੀ ਤੋਂ ਬਾਅਦ ਹੁਣ ਪਿੰਡਾਂ ਦੀਆਂ ਪੰਚਾਇਤਾਂ ਵਿੱਚ ਕਾਂਗਰਸੀ ਆਪਣੀ ਵਾਪਸੀ ਦੇਖ ਰਹੇ ਹਨ। (Panchayat Elections)
ਉਮੀਦ ਲਗਾਈ ਜਾ ਰਹੀ ਹੈ ਕਿ ਇਸ ਵਾਰ 95 ਫੀਸਦੀ ਤੋਂ ਜਿਆਦਾ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਚਾਇਤਾਂ ਨੂੰ ਤੋੜਦੇ ਹੋਏ ਕਾਂਗਰਸ ਪਾਰਟੀ ਆਪਣਾ ਕਬਜ਼ਾ ਜਮਾਏਗੀ, ਇਸ ਲਈ ਕਾਂਗਰਸ ਲੀਡਰ ਪਿਛਲੇ 2 ਮਹੀਨੇ ਤੋਂ ਹੀ ਪਿੰਡਾਂ ਵਿੱਚ ਚੋਣਾਂ ਦੀ ਤਿਆਰੀ ਵਿੱਚ ਜੁਟ ਗਏ ਸਨ। ਪੇਂਡੂ ਵਿਕਾਸ ਤੇ ਪੰਚਾਇਤ ਵਿÎਭਾਗ ਦੇ ਸਕੱਤਰ ਅਨੁਰਾਗ ਵਰਮਾ ਵੱਲੋਂ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਜਾਣਕਾਰੀ ਦਿੱਤੀ ਗਈ ਕਿ ਇਸ ਵਾਰ 13 ਹਜ਼ਾਰ 400 ਦੇ ਲਗਭਗ ਪੰਚਾਇਤਾਂ ਅਤੇ 22 ਜ਼ਿਲ੍ਹਾ ਪਰੀਸ਼ਦ ਸਣੇ 144 ਬਲਾਕ ਸੰਮਤੀਆਂ ਦੀ ਚੋਣ ਹੋਣ ਜਾ ਰਹੀ ਹੈ। ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸੂਬਾ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਗਿਆ ਹੈ, ਜਦੋਂ ਕਿ ਹੁਣ ਅਗਲੀ ਕਾਰਵਾਈ ਸੂਬਾ ਚੋਣ ਕਮਿਸ਼ਨ ਨੇ ਕਰਨੀ ਹੈ।