ਬਿਆਸ ਦਾ ਮਾਝੇ ਤੇ ਦੁਆਬੇ ਦੇ ਦਰਜਨਾਂ ਪਿੰਡਾਂ ‘ਚ ਕਹਿਰ

Beas River

ਲੋਕ ਘਰੋਂ ਬੇਘਰ ਹੋਏ, ਫਸਲਾਂ ਬਰਬਾਦ | Beas River

  • ਮੰਤਰੀ ਕੁਲਦੀਪ ਧਾਲੀਵਾਲ ਨੇ ਟੁੱਟੇ ਬੰਨ ਦਾ ਕੀਤਾ ਦੌਰਾ

ਪੁਰਾਣਾ ਸ਼ਾਲਾ ( ਗੁਰਦਾਸਪੁਰ) (ਰਾਜਨ ਮਾਨ)। ਪੌਂਗ ਡੈਮ ਵਿਚੋਂ ਪਾਣੀ ਛੱਡੇ ਜਾਣ ਤੋਂ ਬਿਆਸ ਦਰਿਆ ਮਾਝੇ ਤੇ ਦੁਆਬੇ ਦੇ ਦਰਜਨਾਂ ਪਿੰਡਾਂ ਚ ਕਹਿਰ ਬਣਕੇ ਵਗ ਰਿਹਾ ਹੈ। ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਨੇੜੇ ਧੁੱਸੀ ਬੰਨ੍ਹ ਟੁੱਟ ਜਾਣ ਕਾਰਨ ਦਰਜਨਾਂ ਪਿੰਡਾਂ ਵਿੱਚ ਪਾਣੀ ਦਾਖਿਲ ਹੋ ਗਿਆ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਕੱਢ ਲਿਆ ਗਿਆ ਹੈ। ਪ੍ਰਸ਼ਾਸਨ ਦੇ ਨਾਲ ਪਿੰਡਾਂ ਦੇ ਲੋਕਾਂ ਵਲੋਂ ਵੱਡੇ ਪੱਧਰ ਤੇ ਹੜ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ। ਪਿੰਡਾਂ ਵਿੱਚ ਟਰੈਕਟਰ ਟਰਾਲੀਆਂ ਉਪਰ ਲੰਗਰ ਵਰਤਾਇਆ ਜਾ ਰਿਹਾ ਹੈ। ਲੋਕ ਘਰੋਂ ਬੇਘਰ ਹੋਏ ਹਨ। (Beas River)

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪ੍ਰਭਾਵਤ ਖੇਤਰ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਇਸ ਔਖੀ ਘੜੀ ਵਿੱਚ ਬਿਲਕੁਲ ਨਾ ਘਬਰਾਉਣ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਰਾਹਤ ਟੀਮਾਂ ਦਿਨ-ਰਾਤ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ ਅਤੇ ਜਿਥੇ-ਜਿਥੇ ਵੀ ਕਿਸੇ ਨੂੰ ਲੋੜ ਹੈ ਓਥੇ ਹੀ ਪਹੁੰਚ ਕੀਤੀ ਜਾ ਰਹੀ ਹੈ।

Beas River

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅੱਜ ਸ਼ਾਮ ਨੂੰ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਤੇ ਹੋਰ ਅਧਿਕਾਰੀਆਂ ਨਾਲ ਪਿੰਡ ਜਗਤਪੁਰ ਟਾਂਡਾ ਵਿਖੇ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਦੇ ਚੱਲ ਰਹੇ ਕੰਮ ਦਾ ਜਾਇਜਾ ਲੈਣ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਇਸ ਬੰਨ ਨੂੰ ਭਰਨ ਦਾ ਕੰਮ ਜੰਗੀ ਪੱਧਰ `ਤੇ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਠੀਕ ਕਰ ਲਿਆ ਜਾਵੇਗਾ। (Beas River)

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ : ਧਾਲੀਵਾਲ

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਹੈ ਅਤੇ ਉਨ੍ਹਾਂ ਸਮੇਤ ਸਰਕਾਰ ਦਾ ਸਾਰਾ ਅਮਲਾ-ਫੈਲਾ ਰਾਹਤ ਕਾਰਜਾਂ ਵਿੱਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਰੈਸਕਿਊ ਟੀਮਾਂ ਵੱਲੋਂ ਜਿਥੇ ਮਨੁੱਖਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਓਥੇ ਨਾਲ ਹੀ ਮਾਲ-ਡੰਗਰ ਦਾ ਖਿਆਲ ਵੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਇਸ ਲਈ ਤਾਇਨਾਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਹੜ੍ਹ ਪੀੜ੍ਹਤਾਂ ਲਈ ਇਸ ਦਿਨ ਕਰਨਗੇ ਮੁਆਵਜ਼ੇ ਦੇ ਚੈੱਕ ਵੰਡਣ ਦੀ ਸ਼ੁਰੂਆਤ

ਸ. ਧਾਲੀਵਾਲ ਨੇ ਕਿਹਾ ਕਿ ਦਰਿਆ ਬਿਆਸ ਵਿੱਚ ਹੁਣ 80000 ਕਿਊਸਿਕ ਪਾਣੀ ਆ ਰਿਹਾ ਹੈ ਜਿਸ ਨਾਲ ਪਹਿਲਾਂ ਦੇ ਮੁਕਾਬਲੇ ਦਰਿਆ ਵਿੱਚ ਪਾਣੀ ਦਾ ਪੱਧਰ ਘਟਿਆ ਹੈ। ਉਨ੍ਹਾਂ ਕਿਹਾ ਹੜ੍ਹ ਪ੍ਰਭਾਵਤ ਇਲਾਕੇ ਵਿਚੋਂ ਵੀ ਪਾਣੀ ਘੱਟ ਰਿਹਾ ਹੈ ਜੋ ਕਿ ਰਾਹਤ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਹਾਲਾਤ ਆਮ ਵਾਂਗ ਹੋ ਜਾਣਗੇ।

LEAVE A REPLY

Please enter your comment!
Please enter your name here