ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਜਿੱਤੇ ਡਾ. ਅਮਰ ਸਿੰਘ

Dr Amar Singh
ਸ੍ਰੀ ਫ਼ਤਹਿਗੜ੍ਹ ਸਾਹਿਬ : ਜੇਤੂ ਉਮੀਦਵਾਰ ਡਾ. ਅਮਰ ਸਿੰਘ ਨੂੰ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਜਿੱਤ ਦਾ ਸਰਟੀਫ਼ਿਕੇਟ ਵੀ ਦਿੰਦੇ ਹੋਏ। ਤਸਵੀਰ: ਅਨਿਲ ਲੁਟਾਵਾ

ਡਾ. ਅਮਰ ਸਿੰਘ ਮੁੜ ਚੜ੍ਹਨਗੇ ਸੰਸਦ ਦੀਆਂ ਪੌੜੀਆਂ

ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਜਿੱਤੇ, ‘ਆਪ’ ਉਮੀਦਵਾਰ ਨੂੰ 34 ਹਜ਼ਾਰ 202 ਵੋਟਾਂ ਨਾਲ ਹਰਾਇਆ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ’ਚ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ (Dr Amar Singh) ਨੇ ਵਿਰੋਧੀ ਆਗੂਆਂ ਨੂੰ ਚੋਣ ਮੈਦਾਨ ’ਚ ਚਿੱਤ ਕਰਦਿਆਂ ਸ਼ਾਨਦਾਰ ਜਿੱਤ ਹਾਸਲ ਕੀਤੀ। ਡਾ. ਅਮਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੂੰ 34,202 ਵੋਟਾਂ ਦੇ ਫਰਕ ਨਾਲ ਹਰਾਇਆ।

Dr Amar Singh
ਸ੍ਰੀ ਫ਼ਤਹਿਗੜ੍ਹ ਸਾਹਿਬ : ਜੇਤੂ ਉਮੀਦਵਾਰ ਡਾ. ਅਮਰ ਸਿੰਘ ਨੂੰ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਜਿੱਤ ਦਾ ਸਰਟੀਫ਼ਿਕੇਟ ਵੀ ਦਿੰਦੇ ਹੋਏ। ਤਸਵੀਰ: ਅਨਿਲ ਲੁਟਾਵਾ

ਇਹ ਵੀ ਪੜ੍ਹੋ: ਚੋਣ ਨਤੀਜਿਆਂ ਮਗਰੋਂ ਸੀਐਮ ਭਗਵੰਤ ਮਾਨ ਦੀ ਆਈ ਪਹਿਲੀ ਟਿੱਪਣੀ 

ਕਾਂਗਰਸੀ ਉਮੀਦਵਾਰ ਡਾ.ਅਮਰ ਸਿੰਘ (Dr Amar Singh) ਨੂੰ 3 ਲੱਖ 32 ਹਜ਼ਾਰ 591 ਵੋਟਾਂ ਪਈਆਂ ਜਦੋਂਕਿ ‘ਆਪ’ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਖਾਤੇ 2, 98, 389 ਵੋਟਾਂ ਪਈਆਂ। ਇਸ ਮੌਕੇ ਜ਼ਿਲ੍ਹਾ ਚੋਣਕਾਰ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜੇਤੂ ਉਮੀਦਵਾਰ ਡਾ. ਅਮਰ ਸਿੰਘ ਨੂੰ ਜਿੱਤ ਦਾ ਸਰਟੀਫ਼ਿਕੇਟ ਸੌਂਪਿਆ ਗਿਆ।