Ludhiana News: ਡਾ. ਅਮਰਜੀਤ ਕੌਰ ਨੇ ਜ਼ਿਲ੍ਹਾ ਸਿਹਤ ਅਫਸਰ ਵਜੋਂ ਅਹੁਦਾ ਸੰਭਾਲਿਆ

Ludhiana News
ਡਾ. ਅਮਰਜੀਤ ਕੌਰ ਨੇ ਜ਼ਿਲ੍ਹਾ ਸਿਹਤ ਅਫਸਰ ਵਜੋਂ ਅਹੁਦਾ ਸੰਭਾਲਿਆ

(ਜਸਵੀਰ ਸਿੰਘ ਗਹਿਲ) ਲੁਧਿਆਣਾ। Ludhiana News: ਡਾ. ਅਮਰਜੀਤ ਕੌਰ ਨੇ ਇੱਥੇ ਸਿਵਲ ਸਰਜਨ ਦਫਤਰ ਵਿਖੇ ਜ਼ਿਲ੍ਹਾ ਸਿਹਤ ਅਫਸਰ ਵਜੋਂ ਅਹੁਦਾ ਸੰਭਾਲਿਆ। ਡਾ. ਕੌਰ ਜੋ ਇਸ ਤੋਂ ਪਹਿਲਾਂ ਡਿਪਟੀ ਮੈਡੀਕਲ ਕਮਿਸ਼ਨਰ ਸਨ, ਨੇ ਸਿਹਤ ਸੇਵਾਵਾਂ ਵਿੱਚ ਵਧੀਆ ਪ੍ਰਦਰਸ਼ਨ ਲਈ ਕਈ ਪ੍ਰਮੁੱਖ ਮੁਹਿੰਮਾਂ ਦੀ ਅਗਵਾਈ ਕੀਤੀ ਹੈ।

ਇਹ ਵੀ ਪੜ੍ਹੋ: WTC Final 2025: ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਦੀ ਤਰੀਕ ਜਾਰੀ, ਵੇਖੋ

ਅਹੁਦਾ ਸੰਭਾਲਣ ਸਮੇਂ ਡਾ. ਕੌਰ ਨੇ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਖਾਣ- ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਬਹਾਲ ਕਰਨ ਲਈ ਐਕਟ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਹਰ ਉਤਪਾਦਕ ਅਤੇ ਵਪਾਰੀ ਨੂੰ ਰਜਿਸਟਰੇਸ਼ਨ ਅਤੇ ਖਾਣ- ਪੀਣ ਦੇ ਲਾਇਸੰਸ ਦੀ ਪ੍ਰਾਪਤੀ ਦੀ ਲੋੜ ਬਾਰੇ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਮਿਲਾਵਟ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੰਦਿਆਂ ਸਪੱਸ਼ਟ ਕੀਤਾ ਕਿ ਐਫ਼ਐਸਐਸਏਟਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰ/ ਉਤਪਾਦਕ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਿਹਤ ਸੇਵਾਵਾਂ ਦੀਆਂ ਮੁਹਿੰਮਾਂ ਵਿੱਚ ਨਵੀਆਂ ਤਕਨਾਲੋਜੀਆਂ ਦੇ ਸਮਰਥ ਨਾਲ ਵਾਧਾ ਕਰਨ ਦਾ ਇਰਾਦਾ ਵੀ ਜਾਹਿਰ ਕੀਤਾ।