ਸਾਡੇ ਨਾਲ ਸ਼ਾਮਲ

Follow us

12.1 C
Chandigarh
Friday, February 13, 2026
More
    Home Breaking News ਬਰਨਾਲਾ ਵਿਖੇ ਬ...

    ਬਰਨਾਲਾ ਵਿਖੇ ਬਣੇਗਾ ਡਾ. ਬੀ.ਆਰ.ਅੰਬੇਡਕਰ ਭਵਨ : ਡਾ. ਬਲਜੀਤ ਕੌਰ

    Anganwadi workers

    (ਅਸ਼ਵਨੀ ਚਾਵਲਾ) ਚੰਡੀਗੜ। ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ (Ambedkar Bhavan) ਦੀ ਉਸਾਰੀ ਕੀਤੀ ਜਾਵੇਗੀ। ਅੱਜ ਪ੍ਰਸ਼ਨ ਕਾਲ ਵਿੱਚ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕਰਨ ਦੇ ਕੀਤੇ ਸਵਾਲ ਦੇ ਜਵਾਬ ਵਿੱਚ ਕਿਹਾ ਗਿਆ ਕਿ ਜੇ ਬਰਨਾਲਾ ਵਿਖੇ ਜਗਾ ਦਾ ਪ੍ਰਬੰਧ ਕਰ ਦਿੱਤਾ ਜਾਵੇ ਤਾਂ ਇਸ ਨੂੰ ਬਣਾ ਦਿੱਤਾ ਜਾਵੇਗਾ।

    ਇਸ ਸਵਾਲ ਦੀ ਪ੍ਰੋੜਤਾ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜੋ ਬਰਨਾਲਾ ਤੋਂ ਵਿਧਾਇਕ ਵੀ ਹਨ, ਨੇ ਕਿਹਾ ਕਿ ਜ਼ਿਲੇ ਦੇ ਸਾਰੇ ਤਿੰਨੋ ਵਿਧਾਇਕਾਂ ਦੀ ਇਹ ਸਾਂਝੀ ਮੰਗ ਹੈ।

    ਮੀਤ ਹੇਅਰ ਨੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਬਰਨਾਲਾ ਸ਼ਹਿਰ ਉਨਾਂ ਦੇ ਹਲਕੇ ਵਿੱਚ ਪੈਂਦਾ ਹੈ ਅਤੇ ਸ਼ਹਿਰ ਵਿੱਚ ਜਗਾ ਦਾ ਜਲਦ ਹੀ ਪ੍ਰਬੰਧ ਕਰ ਦਿੱਤਾ ਜਾਵੇਗਾ। ਇਸ ਦੇ ਜਵਾਬ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਜਗਾ ਮਿਲਣ ਉਤੇ ਵਿੱਤ ਵਿਭਾਗ ਤੋਂ ਫੰਡਾਂ ਦਾ ਪ੍ਰਬੰਧ ਕਰ ਕੇ ਡਾ.ਬੀ.ਆਰ ਅੰਬੇਡਕਰ ਭਵਨ ਜਲਦ ਬਣਾ ਦਿੱਤਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here