ਸਾਡੇ ਨਾਲ ਸ਼ਾਮਲ

Follow us

24.2 C
Chandigarh
Friday, February 13, 2026
More
    Home Breaking News ਡਾ. ਬਲਜੀਤ ਕੌਰ...

    ਡਾ. ਬਲਜੀਤ ਕੌਰ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

    Dr. Baljit Kaur

    (ਮਨੋਜ) ਮਲੋਟ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ।

    ਇਹ ਵੀ ਪੜ੍ਹੋ : ਬਿਜਲੀ ਵਿਭਾਗ ਨੇ ਖਪਤਕਾਰਾਂ ਨੂੰ ਦਿੱਤੀ ਰਾਹਤ, ਲਿਆ ਫ਼ੈਸਲਾ

    ਮੰਤਰੀ (Dr. Baljit Kaur) ਨੇ ਸਮੂਹ ਲੋਕਾਂ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਖਾਸ ਤੌਰ ’ਤੇ ਹਲਕਾ ਮਲੋਟ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

    LEAVE A REPLY

    Please enter your comment!
    Please enter your name here