ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਵਾਲ-ਜਵਾਬ ਸ਼ੁਰੂ ਹੋਏ ਅਤੇ ਮੰਤਰੀਆ ਵੱਲੋਂ ਸਵਾਲਾਂ ਦੇ ਜਵਾਬ ਦਿੱਤੇ ਜਾ ਰਹੇ ਹਨ। ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਜਵਾਬ ਦਿੱਤਾ। (Dr Baljit Kaur)
ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ 2500 ਰੁਪਏ ਕਰਨ ਲਈ ਵਿੱਤ ਵਿਭਾਗ ਨੂੰ ਖਰੜਾ ਬਣਾ ਕੇ ਭੇਜ ਦਿੱਤਾ ਗਿਆ ਹੈ। ਇਸ ’ਤੇ ਵਿੱਤ ਵਿਭਾਗ ਵਿਚਾਰ ਕਰ ਰਿਹਾ ਹੈ ਜਿਵੇਂ ਹੀ ਇਹ ਪੂਰਾ ਹੋ ਜਾਵੇਗਾ ਤੇ ਵਿੱਤ ਵਿਭਾਗ ਦੀ ਮਨਜ਼ੂਰੀ ਮਿਲ ਜਾਵੇਗੀ ਉਦੋਂ ਤੁਰੰਤ ਬੁਢਾਪਾ, ਵਿਧਵਾ, ਬੇਸਹਾਰਾ ਬੱਚਿਆਂ ਤੇ ਅੰਗਹੀਣਾਂ ਦੀ ਪੈਨਸ਼ਨ 2500 ਰੁਪਏ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਵੱਲੋਂ ਪੂਰੀ ਤਿਆਰੀ ਹੈ। ਕਿਸੇ ਵੀ ਵੇਲੇ ਸਰਕਾਰ ਬੁਢਾਪਾ ਪੈਨਸ਼ਨ ਨੂੰ 2500 ਰੁਪਏ ਕਰ ਸਕਦੀ ਹੈ। (Dr Baljit Kaur)