ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed Bhagat Singh) ਦੀ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ : ਡਾ. ਬਲਜੀਤ ਕੌਰ
- ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀਆਂ ਕੋਸ਼ਿਸ਼ਾਂ ਜਾਰੀ
- ਕੈਬਨਿਟ ਮੰਤਰੀ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਾਇਕਲ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ
(ਮਨੋਜ) ਮਲੋਟ। ਅੱਜ ਜਦੋਂ ਕਿ ਸਮਾਜ ਵਿੱਚ ਕਈ ਕੁਰੀਤੀਆਂ ਨਿਰੰਤਰ ਵੱਧਦੀਆਂ ਜਾ ਰਹੀਆਂ ਹਨ ਤਾਂ ਉਸ ਸਮੇਂ ਸਾਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ (Shaheed Bhagat Singh) ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ ਕਿਉਂਕਿ ਜਿਸ ਤਰ੍ਹਾਂ ਉਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਜ਼ਾਲਮ ਅੰਗਰੇਜ ਹਕੂਮਤ ਦੀਆਂ ਜੜ੍ਹਾਂ ਹਿਲਾਈਆਂ ਸਨ ਉਸੇ ਤਰ੍ਹਾਂ ਇਨ੍ਹਾਂ ਕੁਰੀਤੀਆਂ ਦਾ ਖਾਤਮਾ ਵੀ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਹੀ ਕੀਤਾ ਜਾ ਸਕਦਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਬਲਜੀਤ ਕੌਰ ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ (Shaheed Bhagat Singh) ਜਨਮ ਵਰ੍ਹੇ ਗੰਢ ਮੌਕੇ ਇਸ ਮਹਾਨ ਸ਼ਹੀਦ ਦਾ ਬੁੱਤ ਸਥਾਪਿਤ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।
ਪੰਜਾਬ ਸਰਕਾਰ ਡਾ. ਬੀਆਰ ਅੰਬੇਦਕਰ ਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ’ਤੇ ਕਰ ਰਹੀ ਹੈ ਕੰਮ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਬੀ ਆਰ ਅੰਬੇਦਕਰ ਦੀ ਵਿਚਾਰਧਾਰਾ ’ਤੇ ਕੰਮ ਕਰ ਰਹੀ ਹੈ ਅਤੇ ਇਸੇ ਮੰਤਵ ਲਈ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਜਿਥੇ ਪਹਿਲਾਂ ਸਿਆਸੀ ਲੋਕਾਂ ਦੀਆਂ ਫੋਟੋਆਂ ਲਗਾਈਆਂ ਜਾਂਦੀਆਂ ਸਨ, ਉਥੇ ਹੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਦੀਆਂ ਫੋਟੋਆਂ ਲਗਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਉਹ ਨਾਇਕ ਹਨ ਜਿਨ੍ਹਾਂ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ।
ਸ਼ਹੀਦ ਭਗਤ ਸਿੰਘ ਨੌਜਵਾਨ ਪੰਜਾਬੀਆਂ ਦੇ ਹੀਰੋ (Shaheed Bhagat Singh )
ਉਨ੍ਹਾਂ ਕਿਹਾ ਕਿ ਪੰਜਾਬੀ ਦੁਨੀਆ ਭਰ ਵਿੱਚ ਆਪਣੀ ਬਹਾਦਰੀ ਕਾਰਨ ਜਾਣੇ ਜਾਂਦੇ ਹਨ ਅਤੇ ਸ਼ਹੀਦ ਭਗਤ ਸਿੰਘ ਦਾ ਜੀਵਨ ਰਹਿੰਦੀ ਦੁਨੀਆ ਤੱਕ ਬਹਾਦਰ ਪੰਜਾਬੀਆਂ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ । ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੁੜਨ ਲਈ ਸਾਨੂੰ ਆਪਣੇ ਮਹਾਨ ਦੇਸ਼ ਭਗਤਾਂ ਦੀਆਂ ਜੀਵਨੀਆਂ ਪੜ੍ਹਨੀਆਂ ਚਾਹੀਦੀਆਂ ਹਨ ਕਿਉਂਕਿ ਇਹ ਉਹ ਅਨਮੋਲ ਖਜ਼ਾਨਾ ਹੈ ਜਿਸ ਤੋਂ ਹਮੇਸ਼ਾਂ ਲਾਭ ਹੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹੱਸਦਾ, ਵੱਸਦਾ ਤੇ ਖੇਡਦਾ ਪੰਜਾਬ ਸਿਰਜਣ ਦਾ ਬੀੜਾ ਚੁੱਕਿਆ ਹੈ ਅਤੇ ਅਸੀਂ ਬਹੁਤ ਛੇਤੀ ਇਸ ਵਿੱਚ ਸਫਲ ਵੀ ਹੋਵਾਂਗੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਪੰਜਾਬੀਆਂ ਦੇ ਹੀਰੋ ਹਨ ਜਿਨ੍ਹਾਂ ਦਾ ਜੀਵਨ ਨੌਜਵਾਨ ਵਰਗ ਨੂੰ ਸਹੀ ਸੇਧ ਪ੍ਰਦਾਨ ਕਰਦਾ ਹੈ।
ਸਾਇਕਲ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ (Shaheed Bhagat Singh)
ਇਸ ਮੌਕੇ ਮੰਤਰੀ ਸਾਹਿਬਾ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦਾ ਸੱਦਾ ਦਿੰਦੇ ਹੋਏ, ਮਲੋਟ ਵਿਖੇ ਸਾਇਕਲ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਨੌਜਵਾਨ ਵਰਗ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸਾਇਕਲ ਰੈਲੀ, ਪ੍ਰਦਰਸ਼ਨੀ ਮੈਚ ਅਤੇ ਕੈਂਡਲ ਲਾਇਟ ਮਾਰਚ ਪ੍ਰਮੁੱਖ ਹਨ ਤਾਂ ਜੋ ਸਾਡੇ ਨੌਜਵਾਨ ਇਸ ਮਹਾਨ ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਸਤਿਗੁਰੂਦੇਵ ਪੱਪੀ, ਕਰਮਜੀਤ ਸ਼ਰਮਾ, ਰਮੇਸ਼ ਅਰਨੀਵਾਲਾ, ਟਿੰਕਾ ਗਰਗ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।
ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਦੇ ਕੁਝ ਅੰਸ਼
- ਦੇਸ਼ ਭਗਤਾਂ ਦੀਆਂ ਜੀਵਨੀਆਂ ਪੜ੍ਹਨੀਆਂ ਚਾਹੀਦੀਆਂ ਹਨ
- ਨੌਜਵਾਨ ਇਸ ਮਹਾਨ ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।
- ਸ਼ਹੀਦ ਭਗਤ ਸਿੰਘ ਨੌਜਵਾਨ ਪੰਜਾਬੀਆਂ ਦੇ ਹੀਰੋ ਹਨ
- ਸਾਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ (Shaheed Bhagat Singh) ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ
- ਸਰਕਾਰੀ ਦਫ਼ਤਰਾਂ ਵਿੱਚ ਜਿਥੇ ਪਹਿਲਾਂ ਸਿਆਸੀ ਲੋਕਾਂ ਦੀਆਂ ਫੋਟੋਆਂ ਲਗਾਈਆਂ ਜਾਂਦੀਆਂ ਸਨ, ਉਥੇ ਹੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਦੀਆਂ ਫੋਟੋਆਂ ਲਗਵਾਈਆਂ ਗਈਆਂ ਹਨ।
- ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਜ਼ਾਲਮ ਅੰਗਰੇਜ ਹਕੂਮਤ ਦੀਆਂ ਜੜ੍ਹਾਂ ਹਿਲਾਈਆਂ
- ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀਆਂ ਕੋਸ਼ਿਸ਼ਾਂ ਜਾਰੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ