ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਸਿੱਖਿਆ ਨੂੰ ਦੱਸਿਆ ਜ਼ਰੂਰੀ, ਦਿੱਤੀ ਵੱਡੀ ਜਾਣਕਾਰੀ

Dr. Baljit Kaur
ਵੱਖਰੀ ਪਹਿਚਾਣ ਰੱਖਣ ਵਾਲੇ ਮੰਤਰੀ ਡਾ. ਬਲਜੀਤ ਕੌਰ ਦੀ ਇੱਕ ਹੋਰ ਨਿਵੇਕਲੀ ਪਹਿਲ

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਮੈਰਿਟ ਕਮ ਮੀਨਜ ਬੇਸਡ ਸਕਾਲਰਸ਼ਿਪ ਸਕੀਮ ਅਧੀਨ ਉਚੇਰੀ ਸਿੱਖਿਆ ਅਤੇ ਪ੍ਰੋਫੈਸ਼ਨਲ ਸੰਸਥਾਵਾਂ ’ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਰਸਾਂ ਲਈ ਵਜੀਫਾ ਦਿੱਤਾ ਜਾਂਦਾ ਹੈ।

ਉਨ੍ਹਾਂ (Dr. Baljit Kaur) ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਮੈਰਿਟ ਕਮ ਮੀਨਜ ਬੇਸਡ ਸਕਾਲਰਸ਼ਿਪ ਸਕੀਮ ਫਾਰ ਮਨਿਓਰਟੀਜ ਸਕੀਮ ’ਚ ਸਿੱਖ ਮੁਸਲਿਮ, ਇਸਾਈ, ਪਾਰਸੀ ਅਤੇ ਜੈਨ ਵਰਗ ਨਾਲ ਸਬੰਧਤ ਵਿਦਿਆਰਥੀਆਂ ਕਵਰ ਕੀਤੇ ਜਾਂਦੇ ਹਨ। ਇਸ ਸਕੀਮ ਅਧੀਨ ਗ੍ਰੇਜੂਏਟ, ਪੋਸਟ ਗ੍ਰੈਜੂਏਟ ਅਤੇ ਪ੍ਰੋਫੈਸਨਲ ਮੈਡੀਕਲ, ਨਰਸਿੰਗ, ਫਾਰਮੈਂਸੀ ਅਤੇ ਮੈਨੇਜਮੈਂਟ ਆਦਿ ਸੰਸਥਾ ’ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਰਸਾਂ ਲਈ ਵਜੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਸ਼ਟਰੀ ਸੂਚੀਬੱਧ ਸੰਸਥਾਵਾਂ ’ਚ ਪੜ੍ਹਾਈ ਕਰ ਰਹੇ ਬੱਚਿਆਂ ਦੀ ਫੀਸ ਦਿੱਤੀ ਜਾਂਦੀ ਹੈ।

Also Read : ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਸੂਬੇ ’ਚ ਮੌਜ਼ੂਦਾ ਸਮੇਂ ਆਈਆਈਟੀ ਰੋਪੜ, ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਸੰਗਰੂਰ ਅਤੇ ਡਾ. ਬੀਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ, ਜਲੰਧਰ ਆਦਿ ’ਚ ਪੜ੍ਹਾਈ ਕਰ ਰਹੇ ਵਿਦਿਆਰਥੀ ਨੂੰ ਕੋਰਸ ਦੀ ਪੂਰੀ ਫੀਸ ਅਦਾ ਕੀਤੀ ਜਾਂਦੀ ਹੈ। ਮੰਤਰੀ ਨੇ ਦੱਸਿਆ ਕਿ ਉਹ ਵਿਦਿਆਰਥੀ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਦੇ ਯੋਗ ਹਨ, ਜਿਸਦੇ ਪਿਛਲੇ ਸਾਲ ਦੇ ਇਮਤਿਹਾਨ ’ਚ 50% ਤੋਂ ਘੱਟ ਨੰਬਰ ਨਾ ਹੋਣ। ਉਸ ਦੇ ਮਾਪਿਆਂ/ਸਰਪ੍ਰਸਤਾਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਜ਼ਿਆਦਾ ਨਾ ਹੋਵੇ। ਮਾਪੇ ਅਤੇ ਵਿਦਿਆਰਥੀ ਪੰਜਾਬ ਦੇ ਵਸਨੀਕ ਹੋਣ ਅਤੇ ਵਿਦਿਆਰਥੀ ਵਿਦਿਅਕ ਸੰਸਥਾ ’ਚ ਰੈਗੂਲਰ ਪੜ੍ਹਦਾ ਹੋਵੇ, ਲਾਭ ਪ੍ਰਾਪਤ ਕਰ ਸਕਦਾ ਹੈ। (Dr. Baljit Kaur)