ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਅੱਠ ਰੋਜ਼ਾ ਸਮਰ ਕੈਂਪ ਸ਼ੁਰੂ

summer camp

ਸਮਰ ਕੈਂਪ ਦਾ ਉਦਘਾਟਨ ਪ੍ਰਿੰਸੀਪਲ ਪ੍ਰਭਜੋਤ ਸਿੰਘ ਵੱਲੋਂ ਕੀਤਾ ਗਿਆ

(ਸੁਭਾਸ਼ ਸ਼ਰਮਾ) ਕੋਟਕਪੂਰਾ। ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਲਗਾਏ ਗਏ ਅੱਠ ਰੋਜ਼ਾ ਸਮਰ ਕੈਂਪ ਦਾ ਉਦਘਾਟਨ ਪ੍ਰਿੰਸੀਪਲ ਪ੍ਰਭਜੋਤ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਜਿਹੇ ਕੈਂਪਾਂ ਵਿੱਚ ਹਿੱਸਾ ਲੈ ਕੇ ਤੰਦਰੁਸਤ ਰਹਿਣ ਲਈ ਪ੍ਰੇਰਿਤ ਕੀਤਾ।

ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਹਰਵਿੰਦਰ ਕੌਰ ਡੀ ਪੀ ਅਤੇ ਮੈਡਮ ਮੰਜਲੀ ਕੱਕੜ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥਣਾਂ ਦੀ ਸ਼ਖ਼ਸੀਅਤ ਨੂੰ ਨਿਖ਼ਾਰਨ ਦਾ ਕੰਮ ਕਰੇਗਾ। ਕੈਂਪ ਦੌਰਾਨ ਖੇਡਾਂ ਦੇ ਨਾਲ ਨਾਲ ਸਹਿ ਗਤਿਵਿਧਿਆਂ ਵੀ ਕਰਵਾਈਆ ਜਾਣਗੀਆਂ। ਇਸ ਮੌਕੇ ਸ੍ਰੀ ਮਨੋਹਰ ਲਾਲ, ਨਵਦੀਪ ਕੱਕੜ, ਨਰਿੰਦਰਜੀਤ ਤੋਂ ਇਲਾਵਾ ਮੈਡਮ ਵਿਸਾਲੀ ਵਿਸ਼ੇਸ਼ ਤੌਰ ਤੇ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ