Punjab News : ਡਾ. ਕਰਨਜੀਤ ਸਿੰਘ ਗਿੱਲ ਪਨਸੀਡ ਦੇ ਮੈਨੇਜਿੰਗ ਡਾਇਰੈਕਟਰ ਨਿਯੁਕਤ

Punjab News
ਕਰਨਜੀਤ ਸਿੰਘ ਗਿੱਲ ਮੈਨੇਜਿੰਗ ਡਾਇਰੈਕਟਰ ਪੰਜਾਬ ।

ਫ਼ਰੀਦਕੋਟ, (ਗੁਰਪ੍ਰੀਤ ਪੱਕਾ)। Punjab News: ਪੰਜਾਬ ਸਰਕਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਰਹਿ ਚੁੱਕੇ ਫ਼ਰੀਦਕੋਟ ਨਿਵਾਸੀ ਡਾ. ਕਰਨਜੀਤ ਸਿੰਘ ਗਿੱਲ ਨੂੰ ਪੰਜਾਬ ਰਾਜ ਬੀਜ ਨਿਗਮ ਲਿਮਟਿਡ (ਪਨਸੀਡ) ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਡਾ. ਕਰਨਜੀਤ ਸਿੰਘ ਜਿੱਥੇ ਖੇਤੀਬਾੜੀ ਵਿਭਾਗ ਅੰਦਰ ਵਿਸ਼ੇਸ਼ ਪਹਿਚਾਣ ਰੱਖਦੇ ਹਨ, ਉੱਥੇ ਗੁਰੂ ਗੋਬਿੰਦ ਸਟੱਡੀ ਸਰਕਲ ਨਾਲ ਜੁੜ ਕੇ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀ ਵਰਗ ਅੰਦਰ ਨੈਤਿਕ-ਕਦਰਾਂ ਕੀਮਤਾਂ ਦੇ ਸੰਚਾਰ ਵਾਸਤੇ ਸ਼ਲਾਘਾਯੋਗ ਕਾਰਜ ਕਰ ਰਹੇ ਹਨ। ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਾਸਤੇ ਪ੍ਰੇਰਿਤ ਕਰ ਰਹੇ ਹਨ।

ਇਹ ਵੀ ਪੜ੍ਹੋ: Kisan Mela: ਪੈਸਟੀਸਾਈਡ ਦੀ ਪ੍ਰਸਿੱਧ ਕੰਪਨੀ ਬੈਸਟ ਐਗਰੋ ਲਾਈਫ ਵੱਲੋਂ ਕਿਸਾਨ ਮੇਲਾ ਕਰਵਾਇਆ 

ਹੁਣ ਡਾ. ਕਰਨਜੀਤ ਸਿੰਘ ਗਿੱਲ ਦੀ ਇਸ ਨਿਯੁਕਤੀ ਲਈ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਡਾ. ਬਲਦੀਪ ਸਿੰਘ ਖੇਤਰੀ ਪ੍ਰਬੰਧਕ, ਪਨਸੀਡ ਦੇ ਸਟਾਫ਼ ਮੈਂਬਰਾਂ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਸਵੰਤ ਸਿੰਘ, ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ.), ਹਰਪ੍ਰੀਤ ਕੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ (ਅੰਕੜਾ), ਡਾ. ਅਰੁਨ ਕੁਮਾਰ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਾਈਡਰੋਲੋਜੀ), ਡਾ. ਗੁਰਜੀਤ ਸਿੰਘ ਬਰਾੜ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ), ਡਾ. ਹਰਿੰਦਰ ਸਿੰਘ, ਡਾ. ਜਗਸੀਰ ਸਿੰਘ, ਡਾ. ਕੁਲਵੰਤ ਸਿੰਘ, ਡਿਪਟੀ ਡਾਇਰੈਕਟਰ ਇੰਜ. ਹਰਚਰਨ ਸਿੰਘ, ਭੁਪਿੰਦਰ ਸਿੰਘ ਗਿੱਲ, ਡਾ.ਸੁਖਜਿੰਦਰ ਸਿੰਘ ਬਾਜਵਾ, ਸੁਖਦੀਪ ਸਿੰਘ, ਸਹਾਇਕ ਕੇਨ ਕਮਿਸ਼ਨਰ ਡਾ. ਅਸਮਾਨਪ੍ਰੀਤ ਸਿੰਘ ਅਤੇ ਡਾਇਰੈਕਟਰ ਤੇ ਸਟਾਫ਼ ਮੈਂਬਰਾਂ ਦੀ ਵਧਾਈ ਦਿੱਤੀ ਹੈ। Punjab News

ਚੇਅਰਮੈਨ ਨੇ ਕਿਹਾ ਕਿ ਪਨਸੀਡ ਨੂੰ ਤਰੱਕੀ ਦੇ ਰਾਹ ’ਤੇ ਲੈ ਕੇ ਆਉਣ ਲਈ ਪਨਸੀਡ ਦਾ ਸਟਾਫ਼ ਪੂਰੀ ਤਰ੍ਹਾਂ ਸਹਿਯੋਗ ਦੇਵੇਗਾ। ਐਮ.ਡੀ. ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਪਨਸੀਡ ਵਲੋਂ ਚਲਾਈਆਂ ਜਾ ਰਹੀਆਂ ਕਿਸਾਨੀ ਹਿੱਤ ਦੀਆਂ ਸਕੀਮਾਂ ਦਾ ਲਾਭ ਨਿਗਮ ਨੂੰ ਹਰ ਪੱਧਰ ’ਤੇ ਪਹੁੰਚਾਉਣ ਦੇ ਲਈ ਯੋਗ ਉਪਰਾਲੇ ਕੀਤੇ ਜਾਣਗੇ।