ਡਾ. ਮਨਮੋਹਨ ਸਿੰਘ ਜਾਣਗੇ ਕਰਤਾਰਪੁਰ ਕਾਰੀਡੋਰ ਉਦਘਾਟਨ ਪ੍ਰੋਗਰਾਮ ‘ਚ

Dr. Manmohan Singh, Kartarpur Corridorm, Program

ਨਵੀਂ ਦਿੱਲੀ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਤਾਰਪੁਰ ਸਾਹਿਬ ਕਾਰੀਡੋਰ ਉਦਘਾਟਨ ਪ੍ਰੋਗਾਰਮ ‘ਚ ਹਿੱਸਾ ਲੈਣ ਲਈ ਉੱਥੇ ਜਾਣਗੇ। ਉਹ 9 ਨਵੰਬਰ ਨੂੰ ਜਾਣ ਵਾਲੇ ਪਹਿਲੇ ਜੱਥੇ ਨਾਲ ਸ਼ਾਮਲ ਹੋਣਗੇ। ਦਰਸਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਪਾਕਿਸਤਾਨ ਜਾਣ ਦਾ ਸੱਦਾ ਦਿੱਤਾ ਸੀ। Dr. Manmohan Singh

ਮਨਮੋਹਨ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਸੱਦੇ ਤੇ ਪਾਕਿਸਤਾਨ ਜਾਣਗੇ। ਦਰਅਸਲ ਪਾਕਿਸਤਾਨ ਸਰਕਾਰ ਨੇ ਵੀ ਉਨ੍ਹਾਂ ਨੂੰ ਸੱਦਾ ਪੱਤਰ ਭੇਜਿਆ ਸੀ ਪਰ ਉਹ ਉਸ ਸੱਦੇ ‘ਤੇ ਨਹੀਂ ਜਾ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਮਨਮੋਹਨ ਸਿੰਘ ਨੇ ਵੀਰਵਾਰ ਨੂੰ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਤੇ ਚੱਲਣ ਦਾ ਸੱਦਾ ਦਿੱਤਾ।

ਇਸ ਤਰ੍ਹਾਂ ਮਨਮੋਹਨ ਸਿੰਘ 9 ਨਵੰਬਰ ਨੂੰ ਪਹਿਲੇ ਜੱਥੇ ਨਾਲ ਕੈਪਟਨ ਅਮਰਿੰਦਰ ਦੇ ਨਾਲ ਕਰਤਾਰਪੁਰ ਜਾਣਗੇ। ਜਿਕਰਯੋਗ ਹੈ ਕਿ ਕਰਤਾਰਪੁਰ ਕਾਰੀਡੋਰ ਸ਼ਰਧਾਲੂਆਂ ਲਈ 9 ਨਵੰਬਰ ਨੂੰ ਖੋਲਿਆ ਜਾਵੇਗਾ। ਪਾਕਿ ਦੇ ਵਿਦੇਸ਼ ਮੰਤਰੀ ਐਸ ਐਮ ਕੁਰੈਸ਼ੀ ਨੇ ਪਿਛਲੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੱਦਾ ਦੇਣ ਦੀ ਗੱਲ ਕਹੀ ਸੀ। ਕੁਰੈਸ਼ੀ ਨੇ ਕਿਹਾ, ”ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਪ੍ਰੋਗਰਾਮ ‘ਚ ਬੁਲਾਉਣਾ ਚਾਹੁੰਦੇ ਹਾਂ। ਪਰ ਮਨਮੋਹਨ ਸਿੰਘ ਨੇ ਉਨ੍ਹਾਂ ਦਾ ਇਹ ਸੱਦਾ ਸਵੀਕਾਰ ਨਹੀਂ ਕੀਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।