ਸਾਡੇ ਨਾਲ ਸ਼ਾਮਲ

Follow us

12.7 C
Chandigarh
Monday, February 2, 2026
More
    Home Breaking News Manmohan Sing...

    Manmohan Singh: ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ, ਪਤਨੀ-ਬੇਟੀ ਤੇ ਰਾਹੁਲ-ਪ੍ਰਿਅੰਕਾ ਨੇ ਦਿੱਤੀ ਸ਼ਰਧਾਂਜਲੀ

    Manmohan Singh
    Manmohan Singh: ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ, ਪਤਨੀ-ਬੇਟੀ ਤੇ ਰਾਹੁਲ-ਪ੍ਰਿਅੰਕਾ ਨੇ ਦਿੱਤੀ ਸ਼ਰਧਾਂਜਲੀ

    ਦੇਹ ਨਿਗਮ ਬੋਧ ਘਾਟ ਲਈ ਰਵਾਨਾ | Manmohan Singh

    • ਪੀਐੱਮ ਮੋਦੀ ਤੇ ਰਾਜਨਾਥ ਵੀ ਹੋਣਗੇ ਸ਼ਾਮਲ | Manmohan Singh

    ਨਵੀਂ ਦਿੱਲੀ (ਏਜੰਸੀ)। Manmohan Singh: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਤੋਂ ਪ੍ਰਧਾਨ ਮੰਤਰੀ ਨਿਵਾਸ ਤੋਂ ਕਾਂਗਰਸ ਹੈੱਡਕੁਆਰਟਰ ਲਈ ਰਵਾਨਾ ਹੋ ਗਈ ਹੈ। ਡਾ. ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੇ ਬੇਟੀ ਦਮਨ ਸਿੰਘ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਰਾਹੁਲ ਗਾਂਧੀ, ਸੋਨੀਆ ਤੇ ਪ੍ਰਿਅੰਕਾ ਤੋਂ ਇਲਾਵਾ ਹੋਰ ਕਾਂਗਰਸੀ ਆਗੂਆਂ ਨੇ ਮਨਮੋਹਨ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਦਿੱਲੀ ਦੇ ਨਿਗਮਬੋਧ ਘਾਟ ’ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਅੰਤਿਮ ਸੰਸਕਾਰ 11:35 ਵਜੇ ਹੋਵੇਗਾ।

    ਇਹ ਖਬਰ ਵੀ ਪੜ੍ਹੋ : Haryana Punjab Highway Project: ਪੰਜਾਬ-ਹਰਿਆਣਾ ਨੂੰ ਜੋੜਨ ਲਈ ਮਨਜ਼ੂਰ ਹੋਏ ਤਿੰਨ ਹਾਈਵੇਅ, ਕਿਸਾਨਾਂ ਦੀ ਬੱਲੇ! ਬੱਲੇ!, ਵਧਣਗੇ ਜ਼ਮੀਨਾਂ ਦੇ ਭਾਅ

    ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਅੰਤਿਮ ਸੰਸਕਾਰ ’ਚ ਸ਼ਾਮਲ ਹੋਣਗੇ। ਨਿਗਮਬੋਧ ਘਾਟ ’ਤੇ ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ’ਤੇ ਕਾਂਗਰਸ ਨੇ ਨਾਰਾਜ਼ਗੀ ਜਤਾਈ ਹੈ। ਕੇਸੀ ਵੇਣੂਗੋਪਾਲ ਨੇ ਕਿਹਾ- ਸਰਕਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਵੀ ਨਹੀਂ ਮਿਲੀ। ਇਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਦਾ ਅਪਮਾਨ ਹੈ। ਦਰਅਸਲ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੋਦੀ-ਸ਼ਾਹ ਤੋਂ ਮੰਗ ਕੀਤੀ ਸੀ ਕਿ ਜਿੱਥੇ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ, ਉੱਥੇ ਹੀ ਯਾਦਗਾਰ ਬਣਾਈ ਜਾਵੇ। Manmohan Singh

    ਹਾਲਾਂਕਿ, ਗ੍ਰਹਿ ਮੰਤਰਾਲੇ ਨੇ ਦੇਰ ਰਾਤ ਕਿਹਾ ਕਿ ਸਮਾਰਕ ਦੀ ਸਹੀ ਜਗ੍ਹਾ ਦਾ ਫੈਸਲਾ ਕਰਨ ’ਚ ਕੁਝ ਦਿਨ ਲੱਗ ਸਕਦੇ ਹਨ। ਡਾ. ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦੇਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਘਰ ’ਚ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ 8:06 ਵਜੇ ਦਿੱਲੀ ਏਮਜ਼ ਲਿਆਂਦਾ ਗਿਆ। ਹਸਪਤਾਲ ਦੇ ਬੁਲੇਟਿਨ ਮੁਤਾਬਕ ਉਨ੍ਹਾਂ ਨੇ ਰਾਤ 9:51 ’ਤੇ ਆਪਣੀ ਆਖਿਰੀ ਸਾਹ ਲਏ। Manmohan Singh

    LEAVE A REPLY

    Please enter your comment!
    Please enter your name here