(ਨਰਿੰਦਰ ਸਿੰਘ ਬਠੋਈ) ਪਟਿਆਲਾ। ਪਟਿਆਲਾ ਦੇ ਸਿਵਲ ਸਰਜਨ (Civil Surgeon) ਡਾ. ਵਰਿੰਦਰ ਗਰਗ ਦੇ 30 ਨਵੰਬਰ 2022 ਨੂੰ ਰਿਟਾਇਰ ਹੋਣ ਤੋਂ ਬਾਅਦ ਮਾਤਾ ਕੁਸ਼ਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਸੰਦੀਪ ਕੌਰ ਨੂੰ ਪਟਿਆਲਾ ਦਾ ਆਰਜੀ ਤੌਰ ’ਤੇ ਸਿਵਲ ਸਰਜਨ ਲਗਾਇਆ ਗਿਆ ਹੈ ਅਤੇ ਉਨ੍ਹਾਂ ਨੇ ਮੈਡੀਕਲ ਸੁਪਰਡੈਂਟ ਦੇ ਅਹੁਦੇ ਦੇ ਨਾਲ ਨਾਲ ਸਿਵਲ ਸਰਜਨ ਦੇ ਅਹੁਦੇ ’ਤੇ ਕੰਮ ਕਰਨਾ ਸ਼ੂਰੂ ਕਰ ਦਿੱਤਾ ਹੈ। ਅਹੁਦਾ ਸੰਭਾਲਣ ’ਤੇ ਦਫਤਰ ਵਿਖੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਡਾ. ਸੰਦੀਪ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜੋ ਸਿਵਲ ਸਰਜਨ (Civil Surgeon) ਦੀ ਜਿੰਮੇਵਾਰੀ ਉਨ੍ਹਾਂ ਨੂੰ ਸੋਂਪੀ ਗਈ ਹੈ, ਉਹ ਮੈਡੀਕਲ ਸੁਪਰਡੈਂਟ ਦੇ ਕੰਮ ਦੇ ਨਾਲ ਨਾਲ ਪੁਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣ ਲਈ ਵਚਨਬੱਧ ਹੋਣਗੇ। ਦਫਤਰ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋ ਸਮੇਂ ਸਮੇਂ ’ਤੇ ਸਿਹਤ ਪ੍ਰੋਗਰਾਮਾਂ ਸਬੰਧੀ ਜੋ ਵੀ ਦਿੱਤੇ ਟੀਚੇ ਉਨ੍ਹਾਂ ਨੂੰ ਦਿੱਤੇ ਜਾਣਗੇ ,ਉਹ ਮਿਥੇ ਸਮੇਂ ਵਿੱਚ ਪੂਰੇ ਕਰਵਾਏ ਜਾਣਗੇ। ਉਨ੍ਹਾਂ ਸਮੂਹ ਸਟਾਫ ਨੁੂੰ ਕਿਹਾ ਕਿ ਉਹ ਆਪਣੀ ਡਿਉੂਟੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕਰਨ ਅਤੇ ਡਿਉੂਟੀ ਦੌਰਾਨ ਸਮੇਂ ਦੀ ਪਾਬੰਦੀ ਦਾ ਖਾਸ ਖਿਆਲ ਰੱਖਿਆ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ