ਡਾ. ਗਾਂਧੀ ਨੂੰ ਝਟਕਾ, ਨਵਾਂ ਪੰਜਾਬ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਕਾਂਗਰਸ ‘ਚ ਸ਼ਾਮਲ

DrGandhi, District, President, Punjab, Congress

ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪਟਿਆਲਾ ਤੋਂ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੂੰ ਉਸ ਵੇਲੇ ਵੱਡਾ ਧੱਕਾ ਲੱਗਾ ਜਦੋਂ ਉਸ ਦੀ ਪਾਰਟੀ ਦੀ ਪਟਿਆਲਾ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ਆਪਣੇ ਸਮਰਥਕਾਂ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਗਈ। ਇਸ ਮੌਕੇ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਵੀ ਹਾਜ਼ਰ ਸਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਨਜੀਤ ਕੌਰ ਦਾ ਪਾਰਟੀ ‘ਚ ਸ਼ਾਮਲ ਹੋਣਾ ਪੰਜਾਬ ਭਰ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਮਿਲ ਰਹੇ ਵੱਡੇ ਸਮਰਥਨ ਦਾ ਸੰਕੇਤ ਹੈ। ਇਸ ਦੇ ਨਾਲ ਹੀ ਇਹ ਪਟਿਆਲਾ ਦੇ ਲੋਕਾਂ ਦੇ ਰੌਂਅ ਦਾ ਵੀ ਇੱਕ ਹੋਰ ਚਿੰਨ੍ਹ ਹੈ।

ਪੰਜਾਬ ‘ਚੋਂ ਕਾਂਗਰਸ ਵੱਲੋਂ 13 ਦੀਆਂ 13 ਸੀਟਾਂ ‘ਤੇ ਹੂੰਝਾ ਫੇਰੂ ਜਿੱਤ ਹਾਸਲ ਕਰਨ ‘ਤੇ ਵਿਸ਼ਵਾਸ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜ 19 ਮਈ ਨੂੰ ਹੋ ਰਹੀਆਂ ਚੋਣਾਂ ‘ਚ ਫੈਸਲਾਕੁੰਨ ਕਾਰਕ ਸਾਬਤ ਹੋਣਗੇ। ਮੁੱਖ ਮੰਤਰੀ ਨੇ ਪਿਛਲੇ ਦੋ ਦਿਨ ਆਪਣੀ ਪਤਨੀ ਪਰਨੀਤ ਕੌਰ ਦੇ ਹੱਕ ‘ਚ ਪਟਿਆਲਾ ਵਿਖੇ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਪੰਜਾਬ ਜਮਹੂਰੀ ਗੱਠਜੋੜ ਸਣੇ ਸਾਰੇ ਸਿਆਸੀ ਗੱਠਜੋੜ ਤੇ ਹੋਰਾਂ ਪਾਰਟੀਆਂ ਦਾ ਚੋਣਾਂ ‘ਚ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ।

LEAVE A REPLY

Please enter your comment!
Please enter your name here